ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦੂਜਾ ਸਾਲ ਦਾ ਸ਼ਾਨਦਾਰ 100% ਨਤੀਜਾ
ਬੰਗਾ : 11 ਦਸੰਬਰ -ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ ਐਸ ਸੀ ਦੂਜਾ ਸਾਲ ਸ਼ੈਸ਼ਨ 2018-19 ਦਾ ਸ਼ਾਨਦਾਰ 100% ਨਤੀਜਾ ਆਇਆ ਹੈ । ਬੀ ਐਸ ਸੀ ਦੂਜਾ ਸਾਲ ਸ਼ੈਸ਼ਨ 2018-19 ਦੀ ਪ੍ਰੀਖਿਆ ਵਿਚੋਂ ਸਾਰੀ ਕਲਾਸ ਦੇ ਵਿਦਿਆਰਥੀਆਂ ਵੱਲੋਂ ਵਧੀਆ ਅੰਕ ਪ੍ਰਾਪਤ ਕਰਕੇ ਫਸਟ ਡਵੀਜ਼ਨ ਵਿਚ ਪਾਸ ਹੋਏ ਹਨ। ਮਨਪ੍ਰੀਤ ਕੌਰ ਪੁੱਤਰੀ ਉਜਾਗਰ ਸਿੰਘ ਪਿੰਡ ਨੰਗਲ ਗਲਾਨੀ ਜ਼ਿਲ੍ਹਾ ਰੋਪੜ ਨੇ 524 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦੀ ਟੌਪਰ ਵਿਦਿਆਰਥੀ ਬਣੀ ਹੈ। ਇਸੇ ਤਰ੍ਹਾਂ ਦੂਜਾ ਸਥਾਨ ਪ੍ਰਿੰਅਕਾ ਲਖਵਾੜਾ ਪੁੱਤਰੀ ਅਜੇ ਲਖਵਾੜਾ ਪਿੰਡ ਢਾਹਾਂ ਨੇ 522 ਅੰਕ ਪ੍ਰਾਪਤ ਕਰਕੇ ਅਤੇ ਤੀਜਾ ਸਥਾਨ ਤਮੰਨਾ ਪੁੱਤਰੀ ਜਾਗੀਰ ਸਿੰਘ ਤੁੰਗਲ ਗੇਟ ਬੰਗਾ ਨੇ 516 ਅੰਕ ਪ੍ਰਾਪਤ ਕਰਕੇ ਹਾਸਲ ਕੀਤਾ ਹੈ। ਹਰਦੇਵ ਸਿੰਘ ਕਾਹਮਾ ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਨਰਸਿੰਗ ਕਾਲਜ ਦੇ ਬੀ.ਐਸ.ਸੀ. ਦੂਜਾ ਸਾਲ ਦੇ ਵਿਦਿਆਰਥੀਆਂ ਨੂੰ, ਉਹਨਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈਆਂ ਦਿੱਤੀਆਂ ਹਨ। ਇਸ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਮੈਂਬਰ, ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਕਾਲਜ ਆਫ ਨਰਸਿੰਗ, ਸ੍ਰੀ ਸੰਜੇ ਕੁਮਾਰ, ਮੈਡਮ ਸੁਖਮਿੰਦਰ ਕੌਰ, ਕਲਾਸ ਇੰਚਾਰਜ ਅਕਵਿੰਦਰ ਕੌਰ, ਮੈਡਮ ਰਮਨਦੀਪ ਕੌਰ, ਮੈਡਮ ਸਰੋਜ ਬਾਲਾ, ਮੈਡਮ ਅਨੀਤਾ ਰਾਣੀ, ਮੈਡਮ ਸੋਨੀਆ ਰਾਣੀ, ਰਾਜਿੰਦਰਪਾਲ ਸਿੰਘ, ਮੈਡਮ ਸੰਦੀਪ ਕੌਰ, ਮੈਡਮ ਨਵਜੋਤ ਕੌਰ ਸਹੋਤਾ, ਮੈਡਮ ਰਾਜ ਕੁਮਾਰੀ, ਮੈਡਮ ਰਜਨੀਤ ਕੌਰ, ਮੈਡਮ ਮਨਦੀਪ ਕੌਰ, ਮੈਡਮ ਰੂਬੀ ਕੌਰ, ਮੈਡਮ ਗੁਰਲੀਨ ਕੌਰ ਅਧਿਆਪਕ ਤੇ ਕਲਾਸ ਵਿਦਿਆਰਥੀ ਹਾਜ਼ਰ ਸਨ । ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ ਐਸ ਸੀ ਨਰਸਿੰਗ ਦੂਜਾ ਸਾਲ ਦੇ ਪਹਿਲੇ, ਦੂਜੇ ਸਥਾਨ ਅਤੇ ਤੀਜੇ ਸਥਾਨ ਆਏ ਵਿਦਿਆਰਥੀ