ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਵੇਂ ਚਾਰ ਅਪਰੇਸ਼ਨ ਥੀਏਟਰਾਂ ਦਾ ਉਦਘਾਟਨ ਕੀਤਾ


ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਗੁਰੂ ਨਾਨਕ
ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਵੇਂ ਚਾਰ ਅਪਰੇਸ਼ਨ ਥੀਏਟਰਾਂ ਦਾ ਉਦਘਾਟਨ ਕੀਤਾ


ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀਆਂ ਮਲਟੀਸ਼ਪੈਲਿਸਟੀ ਮੈਡੀਕਲ ਸੇਵਾਵਾਂ ਸ਼ਲਾਘਾਯੋਗ :¸
ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ

ਬੰਗਾ :  23 ਦਸੰਬਰ 2019 - ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦਾਨੀ ਸੰਗਤਾਂ ਦੇ ਸਹਿਯੋਗ ਨਾਲ ਦੋ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਅਤਿ ਆਧੁਨਿਕ ਚਾਰ ਨਵੇਂ ਅਪਰੇਸ਼ਨਾਂ ਥੀਏਟਰਾਂ ਦਾ ਉਦਘਾਟਨ ਅੱਜ ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਉਦਘਾਟਨ ਮੌਕੇ ਗੱਲਬਾਤ ਕਰਦੇ ਹੋਏ ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਨੇ ਪੇਂਡੂ ਇਲਾਕੇ ਵਿੱਚ ਸਥਾਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੌਮਾਂਤਰੀ ਪੱਧਰ ਦੇ ਚਾਰ ਉਪਰੇਸ਼ਨ ਥੀਏਟਰ ਬਣਾਉਣ ਲਈ ਹਸਪਤਾਲ ਪ੍ਰਬੰਧਕ ਕਮੇਟੀ ਤੇ ਸਮੂਹ ਦਾਨੀਆਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।  ਉਹਨਾਂ ਨੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਪੇਂਡੂ ਇਲਾਕੇ ਦੇ ਲੋੜਵੰਦਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਧੀਆ ਮਲਟੀਸ਼ਪੈਲਿਸਟੀ ਮੈਡੀਕਲ ਇਲਾਜ ਸੇਵਾਵਾਂ ਪ੍ਰਦਾਨ ਕਰਵਾਉਣ ਦੇ ਕਾਰਜ ਦੀ ਅਤੇ ਢਾਹਾਂ ਕਲੇਰਾਂ ਵਿਖੇ ਚਲਾਏ ਜਾ ਰਹੇ ਵਿਦਿਅਕ ਅਦਾਰਿਆਂ ਵੀ ਭਾਰੀ ਸ਼ਲਾਘਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਲੋਕ ਸੇਵਕ ਪ੍ਰੌਜਕਟਾਂ ਵਿਚ ਟਰੱਸਟ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਦਾ ਭਰੋਸਾ ਵੀ ਦਿਵਾਇਆ।
ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਿੱਘਾ ਸਵਾਗਤ ਕਰਦੇ ਹੋਏ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਥਾਪਿਤ ਇੰਟਰਨੈਸ਼ਨਲ ਪੱਧਰ ਦੇ ਚਾਰ ਅਤਿ ਆਧੁਨਿਕ ਮਾਡੂਲਰ ਅਪਰੇਸ਼ਨ ਥੀਏਟਰਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਪ੍ਰਦਾਨ ਕੀਤੀ। ਨਵੀਂ ਆਧੁਨਿਕ ਤਕਨੀਕ ਨਾਲ ਲੈਸ ਇਹਨਾਂ ਅਪਰੇਸ਼ਨਾਂ ਥੀਏਟਰਾਂ ਵਿਚ ਦਿਮਾਗ ਦੇ ਅਤੇ ਰੀੜ੍ਹ ਦੀ ਹੱਡੀ ਦੇ ਵੱਡੇ ਅਪਰੇਸ਼ਨ, ਗੋਡੇ, ਮੋਢੇ, ਚੂਲੇ ਦੇ ਜੋੜ ਬਦਲੀ ਕਰਨ ਦੇ ਅਪਰੇਸ਼ਨ, ਹਰ ਤਰ੍ਹਾਂ ਦੇ ਕੈਂਸਰ ਅਤੇ ਹੋਰ ਵੱਡੀਆਂ ਬਿਮਾਰੀਆਂ, ਪੇਟ ਦੇ ਰੋਗਾਂ ਦੇ, ਮੋਟਾਪੇ ਦੇ ਇਲਾਜ ਲਈ ਅਪਰੇਸ਼ਨ ਅਤੇ ਔਰਤਾਂ ਦੀ ਬਿਮਾਰੀਆਂ ਦੇ ਵੱਡੇ ਅਪਰੇਸ਼ਨ ਕੀਤੇ ਜਾਇਆ ਕਰਨਗੇ। ਨਵੀਨਤਮ ਤਕਨੀਕ ਦੇ ਅਪਰੇਸ਼ਨ ਥੀਏਟਰਾਂ ਵਿਚ ਅਪਰੇਸ਼ਨ ਕਰਵਾਉਣ ਉਪਰੰਤ ਮਰੀਜ਼ਾਂ ਦੀ ਰਿਕਵਰੀ ਵੀ ਛੇਤੀ ਹੋਇਆ ਕਰੇਗੀ । ਹਸਪਤਾਲ ਦੇ ਇਹਨਾਂ ਅਪਰੇਸ਼ਨਾਂ ਥੀਏਟਰਾਂ ਵਿਚ ਭਵਿੱਖ ਵਿਚ ਦਿਲ ਦੇ ਮਰੀਜ਼ਾਂ ਦੀ ਬਾਈਪਾਸ ਸਰਜਰੀ ਵਾਲੇ ਅਤੇ ਹੋਰ ਵੀ ਵੱਡੇ ਟਰਾਂਸਪਲਾਂਟ ਅਪਰੇਸ਼ਨ ਵੀ ਕੀਤੇ ਜਾਇਆ ਕਰਨਗੇ। ਨਵੇਂ ਅਪਰੇਸ਼ਨਾਂ ਥੀਏਟਰਾਂ ਦੇ ਉਦਘਾਟਨ ਸਮਾਰੋਹ ਮੌਕੇ ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਬਲਜਿੰਦਰ ਸਿੰਘ ਹੈਪੀ ਕਲੇਰਾਂ, ਗੁਰਦੀਪ ਸਿੰਘ ਢਾਹਾਂ, ਸੰਦੀਪ ਕੁਮਾਰ ਸਾਬਕਾ ਸਰਪੰਚ, ਜਸਵੀਰ ਸਿੰਘ ਨੂਰਪੁਰ, ਡਾ. ਮਨੂ ਭਾਰਗਵ ਐਮ.ਐਸ., ਡਾ. ਦੀਪਕ ਦੁੱਗਲ ਇੰਚਾਰਜ ਉਪਰੇਸ਼ਨ ਥੀਏਟਰ ਵਿਭਾਗ, ਡਾ. ਜਸਦੀਪ ਸਿੰਘ ਸੈਣੀ, ਡਾ. ਮੁਕਲ ਬੇਦੀ, ਡਾ. ਪੀ.ਪੀ. ਸਿੰਘ, ਡਾ. ਰਵਿੰਦਰ ਖਜ਼ੂਰੀਆ, ਡਾ. ਅਮਿਤ ਸ਼ਰਮਾ, ਡਾ. ਚਾਂਦਨੀ ਬੱਗਾ, ਡਾ. ਮਹਿਕ ਅਰੋੜਾ, ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਸਮੂਹ ਸਟਾਫ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ । ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਵੇਂ ਅਪਰੇਸ਼ਨ ਥੀਏਟਰਾਂ ਉਦਘਾਟਨ ਮੌਕੇ ਸ੍ਰੀ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਨਾਲ ਸਹਿਯੋਗ ਦੇ ਰਹੇ ਹਨ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਹੋਰ ਪਤਵੰਤੇ