ਇੰਟਰ ਸਕੂਲ ਮੁਕਾਬਲੇ ਵਿਚੋਂ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ
ਵਿਦਿਆਰਥੀਆਂ ਨੇ ਜੂਨੀਅਰ ਤੇ ਸੀਨੀਅਰ ਵਰਗ ਵਿਚੋਂ ਆਲ ਉਵਰ ਟਰਾਫੀਆਂ ਜਿੱਤੀਆਂ
ਬੰਗਾ : 22 ਜਨਵਰੀ - ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਸੀ.ਬੀ.ਐਸ.ਸੀ. ਬੋਰਡ ਦਿੱਲੀ ਤੋਂ ਐਫੀਲੇਟਿਡ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਬਾਬਾ ਦਲੀਪ ਸਿੰਘ ਮੈਮੋਰੀਅਲ ਕਾਲਜ ਡੁਮੇਲੀ ਵਿਖੇ ਹੋਏ ਸਲਾਨਾ ਇੰਟਰ ਸਕੂਲ ਮੁਕਾਬਲੇ ਵਿਚੋਂ ਜੂਨੀਅਰ ਅਤੇ ਸੀਨੀਅਰ ਵਰਗ ਦੀਆਂ ਆਲ ਉਵਰ ਟਰਾਫੀਆਂ ਜਿੱਤਕੇ ਸਕੂਲ ਦਾ ਨਾਮ ਪੂਰੇ ਪੰਜਾਬ ਵਿਚ ਰੋਸ਼ਨ ਕੀਤਾ ਹੈ। ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਮੈਂਬਰ ਅਤੇ ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਨੇ ਜੇਤੂ ਵਿਦਿਆਰਥੀਆਂ ਦਾ ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਵਿਸ਼ੇਸ ਸਨਮਾਨ ਕਰਨ ਮੌਕੇ ਪ੍ਰਦਾਨ ਕੀਤੀ। ਸ. ਕਾਹਮਾ ਨੇ ਦੱਸਿਆ ਕਿ ਬੀਤੇ ਦਿਨ ਬਾਬਾ ਦਲੀਪ ਸਿੰਘ ਮੈਮੋਰੀਅਲ ਕਾਲਜ ਡੁਮੇਲੀ ਵਿਖੇ ਵੱਖ ਵੱਖ ਖੇਤਰਾਂ ਵਿਚ ਇੰਟਰ ਸਕੂਲ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ ਹਨ । ਜਿਸ ਵਿਚ ਵੱਖ ਵੱਖ ਵਰਗਾਂ ਦੇ ਮੁਕਾਬਲਿਆਂ ਵਚ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਜੂਨੀਅਰ ਅਤੇ ਸੀਨੀਅਰ ਵਿਦਿਆਰਥੀਆਂ ਦੀਆਂ ਟੀਮਾਂ ਨੇ ਭਾਗ ਲਿਆ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਕਲਾਕਾਰੀ ਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਜੂਨੀਅਰ ਅਤੇ ਸੀਨੀਅਰ ਵਰਗ ਵਿਚ ਹੋਏ ਵੱਖ-ਵੱਖ ਮੁਕਾਬਲਿਆਂ ਵਿਚ ਅਵੱਲ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਇੰਟਰ ਸਕੂਲ ਮੁਕਾਬਲੇ ਦੀਆਂ ਆਲ ਉਵਰ ਟਰਾਫੀਆਂ ਜਿੱਤੀਆਂ ਹਨ। ਜੂਨੀਅਰ ਵਰਗ ਵਿਚ ਹੋਏ ਮੁਕਾਬਲਿਆਂ ਵਿਚ ਸ਼ਬਦ ਗਾਇਨ, ਭਾਸ਼ਨ, ਵਾਦ-ਵਿਵਾਦ, ਸੁੰਦਰ ਲਿਖਾਈ, ਲੇਖ, ਮਹਿੰਦੀ, ਕੋਲਾਜ, ਫੁਲਕਾਰੀ, ਕਲੇਅ ਮਾਡਲਿੰਗ, ਕਾਰਟੂਨਿੰਗ, ਪੇਟਿੰਗ ਆਨ ਸਪਾਟ, ਪੋਸਟਰ ਮੇਕਿੰਗ ਅਤੇ ਪ੍ਰਸ਼ਨੋਤਰੀ ਦੇ ਮੁਕਾਬਲੇ ਵਿਚੋਂ ਸਕੂਲ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਜਦ ਕਿ ਰੰਗੋਲੀ ਤੇ ਸਲੋਗਨ ਲਿਖਣ ਦੇ ਮੁਕਾਬਲੇ ਵਿਚੋਂ ਦੂਜਾ ਤੇ ਲੋਕ ਗੀਤ ਗਾਇਨ ਵਿਚੋਂ ਤੀਜਾ ਸਥਾਨ ਹਾਸਲ ਕੀਤਾ । ਸੀਨੀਅਰ ਵਰਗ ਦੇ ਵਿਦਿਆਰਥੀਆਂ ਨੇ ਮਹਿੰਦੀ, ਰੰਗੋਲੀ, ਫੁੱਲਕਾਰੀ, ਕਾਰਟੂਨਿੰਗ, ਪੇਟਿੰਗ ਆਨ ਦੀ ਸਪਾਟ, ਦਸਤਾਰ ਮੁਕਾਬਲੇ, ਸੁੰਦਰ ਲਿਖਾਈ, ਲੇਖ, ਭਾਸ਼ਨ ਅਤੇ ਵਾਦ-ਵਿਵਾਦ ਪ੍ਰਤੀਯੋਗਤਾ ਵਿਚੋਂ ਸ਼ਾਨਦਾਰ ਪੇਸ਼ਕਾਰੀ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜਦੋਂ ਕਿ ਪੋਸਟਰ ਮੇਕਿੰਗ ਮੁਕਾਬਲੇ ਵਿਚੋਂ ਦੂਜਾ ਅਤੇ ਸਕਿੱਟ ਮੁਕਾਬਲਾ, ਦੁਮਾਲਾ ਸਜਾਉਣ ਦੇ ਮੁਕਾਬਲੇ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਲਈ ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਸਮੂਹ ਟਰੱਸਟ ਵੱਲੋਂ ਵਿਦਿਆਰਥੀਆਂ,ਉਹਨਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਇਨਾਮ ਕੀਤਾ। ਇਸ ਮੌਕੇ ਮਹਿੰਦਰਪਾਲ ਸਿੰਘ ਸੁਪਰਡੈਂਟ, ਰੁਪਿੰਦਰਜੀਤ ਸਿੰਘ ਬੱਲ ਵਾਈਸ ਪ੍ਰਿੰਸੀਪਲ, ਮੈਡਮ ਗੁਰਪ੍ਰੀਤ ਕੌਰ, ਮੈਡਮ ਬਲਜੀਤ ਕੌਰ, ਭਾਈ ਰਣਜੀਤ ਸਿੰਘ, ਮੈਡਮ ਕਸ਼ਮੀਰ ਕੌਰ ਵੀ ਹਾਜ਼ਰ ਸਨ । ਫੋਟੋ ਕੈਪਸ਼ਨ : ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਇੰਟਰ ਸਕੂਲ ਮੁਕਾਬਲੇ ਵਿਚੋਂ ਆਲ ਉਵਰ ਟਰਾਫੀਆਂ ਜਿੱਤਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਟਰੱਸਟ ਪ੍ਰਬੰਧਕ