ਢਾਹਾਂ ਕਲੇਰਾਂ ਵਿਖੇ ਸ਼ਰੋਮਣੀ ਭਗਤ ਰਵਿਦਾਸ ਜੀ ਦੇ
ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦਾ ਆਯੋਜਿਨ
ਬੰਗਾ : 28 ਫਰਵਰੀ -
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਅੱਜ ਸ਼ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਨਾਇਆ ਗਿਆ । ਇਸ ਮੌਕੇ ਟਰੱਸਟ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਦੀ ਆਰੰਭਤਾ ਸ੍ਰੀ ਸੁਖਮਨੀ ਸਾਅਹਿਬ ਜੀ ਦੇ ਪਾਠ ਦਾ ਜਾਪ ਸੰਗਤੀ ਰੂਪ ਵਿਚ ਕਰਨ ਨਾਲ ਹੋਈ । ਇਸ ਉਪਰੰਤ ਭਾਈ ਜੋਗਾ ਸਿੰਘ ਢਾਹਾਂ ਕਲੇਰਾਂ ਵਾਲੇ ਅਤੇ ਗੁਰੂ ਨਾਨਕ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਕਥਾ ਵਾਚਕ ਭਾਈ ਪਲਵਿੰਦਰ ਸਿੰਘ ਗੁ: ਚਰਨ ਕਵੰਲ ਸਾਹਿਬ ਜੀਂਦੋਵਾਲ ਬੰਗਾ ਵਾਲੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ । ਉਹਨਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਰੋਮਣੀ ਭਗਤ ਰਵਿਦਾਸ ਜੀ ਵੱਲੋਂ ਰਚਿਤ ਸ਼ਬਦ ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਜਨ ਜੋ ਸਾਨੂੰ ਜਾਤ¸ਪਾਤ ਤੋਂ ਉੱਪਰ ਉੱਠ ਕੇ ਨਵੇਂ ਨਰੋਏ ਸਮਾਜ ਦੀ ਸਿਰਜਣਾ ਕਰਨ ਲਈ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਉਪਦੇਸ਼ ਦਿੰਦੇ ਹਨ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸੰਗਤਾਂ ਨੂੰ ਸ਼ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ । ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਏ ਮਹਾਨ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਸੱਕਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਨਰਿੰਦਰ ਸਿੰਘ ਸ਼ੇਰਗਿੱਲ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਗੁਰਦੀਪ ਸਿੰਘ ਢਾਹਾਂ, ਸੰਦੀਪ ਕੁਮਾਰ ਸਾਬਕਾ ਸਰਪੰਚ ਢਾਹਾਂ, ਰੇਸ਼ਮ ਲਾਲ, ਸੰਨੀ ਕੁਮਾਰ ਮਜਾਰੀ, ਜਸਵੰਤ ਰਾਏ, ਪ੍ਰਿੰਸੀਪਲ ਸੁਰਿੰਦਰ ਜਸਪਾਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਸੁਖਮਿੰਦਰ ਕੌਰ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਨਰਿੰਦਰ ਸਿੰਘ ਢਾਹਾਂ, ਪ੍ਰੇਮ ਪ੍ਰਕਾਸ਼ ਸਿੰਘ, ਕਮਲਜੀਤ ਸਿੰਘ, ਪ੍ਰਵੀਨ ਸਿੰਘ, ਜਤਿੰਦਰ ਕੁਮਾਰ, ਸੁਰਜੀਤ ਸਿੰਘ ਜਗਤਪੁਰ, ਜੋਗਾ ਰਾਮ ਬਹਿਰਾਮ, ਡੋਗਰ ਸਿੰਘ ਮਜਾਰੀ, ਇਲਾਕਾ ਨਿਵਾਸੀ ਸੰਗਤਾਂ, ਟਰੱਸਟ ਦੇ ਪ੍ਰਬੰਧ ਅਧੀਨ ਚੱਲਦੇ ਵÀੱਖ ਵੱਖ ਅਦਾਰਿਆਂ ਦੇ ਸਮੂਹ ਕਰਮਚਾਰੀ, ਡਾਕਟਰ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ : ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ਼ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੀਆਂ ਝਲਕੀਆਂ