ਡਾ. ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕੋਵਿਡ¸19 ਆਈਸੋਲੇਸ਼ਨ ਵਾਰਡ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ¸ਕਲੇਰਾਂ ਦੀ ਸ਼ਲਾਘਾ


ਡਾ. ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ
ਕੋਵਿਡ¸19 ਆਈਸੋਲੇਸ਼ਨ ਵਾਰਡ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ¸ਕਲੇਰਾਂ ਦੀ ਸ਼ਲਾਘਾ
ਬੰਗਾ : 23 ਜੂਨ :
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ  ਕੋਵਿਡ¸19 ਆਈਸੋਲੇਸ਼ਨ ਵਾਰਡ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਅੱਜ ਦੌਰਾ ਕੀਤਾ। ਇਸ ਮੌਕੇ  ਡਾ. ਸ਼ੇਨਾ ਅਗਰਵਾਲ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਦਾ ਕੋਵਿਡ¸19 ਆਈਸੋਲੇਸ਼ਨ ਵਾਰਡ ਨੂੰ ਹਸਪਤਾਲ ਕੰਪਲੈਕਸ ਵਿਚ ਬਣਾਉਣ ਲਈ  ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਾਰਦਿਕ ਧੰਨਵਾਦ ਕੀਤਾ।  ਉਹਨਾਂ ਨੇ ਕੋਵਿਡ¸19 ਆਈਸੋਲੇਸ਼ਨ ਵਾਰਡ ਨੂੰ ਚਲਾਉਣ ਵਿੱਚ ਅਤੇ ਕੋਰੋਨਾ ਮਰੀਜ਼ਾਂ  ਨੂੰ ਵਧੀਆ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਲਈ ਦਿੱਤੇ ਜਾ ਰਹੇ ਵਿਸ਼ੇਸ਼ ਸਹਿਯੋਗ ਲਈ ਵੀ ਹਸਪਤਾਲ ਪ੍ਰਬੰਧਕਾਂ ਭਾਰੀ ਪ੍ਰਸੰਸਾ ਕੀਤੀ।  ਇਸ  ਮੌਕੇ ਗੁਰੂ ਨਾਨਕ ਮਿਸ਼ਨ  ਮੈਡੀਕਲ ਐਂਡ  ਐਜ਼ੂਕੇਸ਼ਨਲ  ਟਰੱਸਟ ਢਾਹਾਂ ਕਲੇਰਾਂ ਦੇ ਸ. ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ ਅਤੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਡੀ.ਸੀ. ਮੈਡਮ ਦਾ ਨਿੱਘਾ ਸਵਾਗਤ ਕਰਦਿਆਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਬਾਰੇ ਜਾਣਕਾਰੀ ਦਿੱਤੀ।  ਕੋਵਿਡ¸19 ਆਈਸੋਲੇਸ਼ਨ ਵਾਰਡ ਦੇ ਦੌਰੇ ਸਮੇਂ ਸ੍ਰੀ ਵਿਪੁੱਲ ਉੱਜਵਲ ਵਧੀਕ ਡਿਪਟੀ ਕਮਿਸ਼ਨਰ, ਡਾ. ਰਾਜਿੰਦਰ ਭਾਟੀਆ ਸਿਵਲ ਸਰਜਨ  ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਡਾ. ਦਵਿੰਦਰ ਢਾਂਡਾ ਜ਼ਿਲ੍ਹਾ ਟੀਕਾਕਰਣ ਅਫਸਰ, ਡਾ. ਕਵਿਤਾ ਭਾਟੀਆ ਐਸ.ਐਮ.ਉ. ਬੰਗਾ, ਮੈਡਮ ਸੁਖਵਿੰਦਰ ਕੌਰ ਨਰਸਿੰਗ ਅਫਸਰ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਵਰਣਨਯੋਗ ਹੈ ਕਿ  ਕੋਵਿਡ¸19 ਆਈਸੋਲੇਸ਼ਨ ਵਾਰਡ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ¸ਕਲੇਰਾਂ ਤੋਂ ਹੁਣ ਤੱਕ  43 ਕੋਰੋਨਾ ਪਾਜ਼ੇਟਿਵ ਮਰੀਜ਼  ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ।
ਫ਼ੋਟੋ ਕੈਪਸ਼ਨ : ਡਿਪਟੀ ਕਮਿਸ਼ਨਰ  ਡਾ. ਸ਼ੇਨਾ ਅਗਰਵਾਲ ਅੱਜ ਕੋਵਿਡ¸19 ਆਈਸੋਲੇਸ਼ਨ ਵਾਰਡ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ¸ਕਲੇਰਾਂ ਦੇ ਦੌਰੇ ਮੌਕੇ  ਹਸਪਤਾਲ ਪ੍ਰਬੰਧਕਾਂ ਅਤੇ  ਜ਼ਿਲ੍ਹਾ ਅਧਿਕਾਰੀਆਂ ਨਾਲ

ਪ੍ਰਸ਼ਾਸ਼ਨ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਸਨਮਾਨ

ਪ੍ਰਸ਼ਾਸ਼ਨ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਸਨਮਾਨ
ਬੰਗਾ :  19 ਜੂਨ :
ਇਲਾਕੇ ਵਿਚ ਪਿਛਲੇ ਚਾਰ ਦਹਾਕੇ ਤੋਂ ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਕੋਰੋਨਾ ਮਹਾਂਮਾਰੀ ਨਾਲ ਆਏ ਇਸ ਸਦੀ ਦੇ ਸਭ ਤੋਂ ਵੱਡੇ ਸੰਕਟ ਸਮੇਂ  24 ਘੰਟੇ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਅਤੇ ਹਸਪਤਾਲ ਵਿਖੇ ਕਰੋਨਾ ਵਾਇਰਸ ਕੋਵਿਡ-19 ਆਈਸੋਲੇਸ਼ਨ ਵਾਰਡ ਕਾਇਮ ਕਰਕੇ ਕੀਤੀ ਵਧੀਆ ਸੇਵਾ ਲਈ ਪ੍ਰਸ਼ਾਸ਼ਨ ਵੱਲੋਂ  ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਐਸ ਡੀ ਐਮ ਬੰਗਾ ਮੈਡਮ ਦੀਪਜੋਤ ਕੌਰ ਨੇ ਹਸਪਤਾਲ ਦੇ ਮੁੱਖ ਸੇਵਾਦਰ ਸæ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਨੂੰ ਸਨਮਾਨਿਤ ਕੀਤਾ। ਐਸ ਡੀ ਐਮ ਬੰਗਾ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਵੱਲੋਂ ਪ੍ਰਸ਼ਾਸ਼ਨ ਨੂੰ ਵਧੀਆ ਸਹਿਯੋਗ ਦੇਣ ਅਤੇ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਆਧੁਨਿਕ ਕਰੋਨਾ ਵਾਇਰਸ ਕੋਵਿਡ_19 ਆਈਸੋਲੇਸ਼ਨ ਵਾਰਡ ਬਣਾਉਣ ਦੇ ਕਾਰਜ ਦੀ ਭਾਰੀ ਸ਼ਲਾਘਾ ਕੀਤੀ। ਐਸ ਡੀ ਐਮ ਨੇ ਹਸਪਤਾਲ ਵੱਲੋਂ ਕੋਰੋਨਾ ਮਰੀਜ਼ਾਂ ਦੀ ਵਧੀਆ ਦੇਖ-ਭਾਲ ਅਤੇ ਹੋਰ ਪ੍ਰਬੰਧਾਂ ਲਈ ਧੰਨਵਾਦ ਕੀਤਾ। ਇਸ ਮੌਕੇ ਹਰਦੇਵ ਸਿੰਘ ਕਾਹਮਾ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਸ. ਕਾਹਮਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਸਿਖਾਏ ਸੇਵਾ ਮਾਰਗ ਤੇ ਚੱਲਦੇ ਹੋਏ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਜੀ ਨੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਨਵਤਾ ਦੀ ਭਲਾਈ ਲਈ ਲੋੜਵੰਦ ਮਰੀਜ਼ਾਂ ਨੂੰ ਵਧੀਆ, ਸਸਤੀਆਂ ਅਤੇ ਇੰਟਰਨੈਸ਼ਨਲ ਪੱਧਰ ਦੀਆਂ ਮੈਡੀਕਲ ਸੇਵਾਵਾਂ ਦੇਣ ਲਈ ਹਸਪਤਾਲ ਦੀ ਸਥਾਪਨਾ ਕੀਤੀ ਸੀ, ਉਸ ਸੇਵਾ ਮਿਸ਼ਨ ਉੱਤੇ ਚੱਲਦੇ ਹੋਏ ਗੁਰੂ ਸਾਹਿਬਾਨ ਦਾ ਓਟ ਆਸਰਾ ਲੈਂਦੇ ਹੋਏ, ਕੋਰੋਨਾ ਮਹਾਂਮਾਰੀ ਵਾਲੇ ਇਸ ਔਖੇ ਸਮੇਂ ਦੌਰਾਨ ਲੋੜਵੰਦਾਂ ਮਰੀਜ਼ਾਂ ਨੂੰ 24 ਘੰਟੇ ਵਧੀਆ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਵਿਚ ਸਫਲ ਹੋਏ ਹਾਂ। ਹਸਪਤਾਲ ਵਿਖੇ ਹੁਣ ਕੋਰੋਨਾ ਵਾਇਰਸ  ਕੋਵਿਡ-19 ਆਈਸੋਲੇਸ਼ਨ ਵਾਰਡ ਵਿਚ ਜ਼ਿਲਹੇ ਦੇ ਸਾਰੇ ਕਰੋਨਾ ਮਰੀਜਾਂ ਦਾ ਇਲਾਜ ਸਿਹਤ ਵਿਭਾਗ ਦੇ ਮੈਡੀਕਲ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਇਸ ਮੌਕੇ ਤਹਿਸੀਲਦਾਰ ਅਜੀਤਪਾਲ ਸਿੰਘ, ਨਾਇਬ ਤਹਿਸੀਲਦਾਰ ਲਵਪ੍ਰੀਤ ਸਿੰਘ, ਡਾ. ਮਨੂ ਭਾਰਗਵ ਮੈਡੀਕਲ ਸੁਪਰਡੈਂਟ ਅਤੇ ਹੋਰ ਪਤਵੰਤੇ ਸੱਜਣ ਅਤੇ ਦਫਤਰੀ ਸਟਾਫ਼ ਹਾਜ਼ਰ ਸੀ।

ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮੁੱਖ ਸੇਵਾਦਾਰ ਹਰਦੇਵ ਸਿੰਘ ਕਾਹਮਾ ਦਾ ਸਨਮਾਨ ਕਰਦੇ ਹੋਏ  ਐਸ ਡੀ ਐਮ ਬੰਗਾ ਮੈਡਮ ਦੀਪਜੋਤ ਕੌਰ ਨਾਲ ਹਨ ਨਾਇਬ ਤਹਿਸੀਲਦਾਰ ਲਵਪ੍ਰੀਤ ਸਿੰਘ ਅਤੇ ਹੋਰ ਉੱਚ ਅਧਿਕਾਰੀ

ਕੋੋਰੋਨਾ ਵਾਇਰਸ ਮਹਾਂਮਾਰੀ ਸਮੇਂ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਮਈ ਮਹੀਨੇ ਵਿਚ 2415 ਮਰੀਜ਼ਾਂ ਦੀ ਜਾਂਚ

ਕੋੋਰੋਨਾ ਵਾਇਰਸ ਮਹਾਂਮਾਰੀ ਸਮੇਂ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਮਈ ਮਹੀਨੇ ਵਿਚ 2415 ਮਰੀਜ਼ਾਂ ਦੀ ਜਾਂਚ
ਬੰਗਾ :  4 ਜੂਨ :
ਇਲਾਕੇ ਵਿਚ ਪਿਛਲੇ ਚਾਰ ਦਹਾਕੇ ਤੋਂਂ ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਡਾਕਟਰ ਸਾਹਿਬਾਨ  ਨੇ ਕਰੋਨਾ ਮਹਾਂਮਾਰੀ ਦੇ ਭਿਆਨਕ ਸਮੇਂ ਚ ਵੀ ਸਾਲ 2020 ਦੇ ਮਈ ਮਹੀਨੇ ਵਿਚ 2415 ਮਰੀਜ਼ਾਂ ਦੀ ਜਾਂਚ ਕੀਤੀ ਹੈ, ਇਹ ਜਾਣਕਾਰੀ ਹਸਪਤਾਲ ਪ੍ਰਬੰਧਕ ਟਰੱਸਟ ਗੁਰੂ ਨਾਨਕ  ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ  ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਦੀ ਹਾਜ਼ਰੀ ਵਿਚ ਮੀਡੀਆ ਨੂੰ ਪ੍ਰਦਾਨ ਕੀਤੀ। ਸ. ਕਾਹਮਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਨਾਲ ਆਏ ਇਸ ਸਦੀ ਦੇ ਸਭ ਤੋਂ ਵੱਡੇ ਸੰਕਟ ਸਮੇਂ ਵਿਚ ਵੀ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਲੋੜਵੰਦ ਮਰੀਜ਼ਾਂ ਨੂੰ ਲਗਾਤਾਰ 24 ਘੰਟੇ ਮੈਡੀਕਲ ਸੇਵਾਵਾਂ ਪ੍ਰਦਾਨ ਕੀਤੀਆਂ ਹਨ। ਸਾਲ 2020 ਦੇ ਮਈ ਮਹੀਨੇ ਵਿਚ ਵੀ ਜਿੱਥੇ ਹਸਪਤਾਲ ਦੇ ਮਾਹਿਰ ਡਾਕਟਰ ਸਾਹਿਬਾਨ ਨੇ 2415 ਮਰੀਜ਼ਾਂ ਦਾ ਚੈੱਕਅੱਪ ਕੀਤਾ, ਉੱਥੇ 71 ਵੱਡੇ ਅਪਰੇਸ਼ਨ ਕਰਕੇ ਅਤੇ ਹਸਪਤਾਲ ਵਿੱਚ ਦਾਖਲ 174 ਮਰੀਜ਼ਾਂ ਦਾ ਇਲਾਜ ਵੀ ਕੀਤਾ ਹੈ। ਇਸ ਮਈ ਮਹੀਨੇ ਵਿਚ ਹਸਪਤਾਲ ਵਿਚ 955 ਮਰੀਜ਼ਾਂ ਦੇ ਲੈਬ ਟੈਸਟ, 393 ਮਰੀਜ਼ਾਂ ਦੇ ਐਕਸ¸ਰੇ, 157 ਮਰੀਜ਼ਾਂ ਦੇ ਸੀ.ਟੀ. ਸਕੈਨ, 198 ਮਰੀਜ਼ਾਂ ਦੀ ਈ.ਸੀ.ਜੀ. ਅਤੇ 155 ਮਰੀਜ਼ਾਂ ਦੇ ਡਾਇਲਸਿਸ ਕੀਤੇ ਗਏ। ਸ. ਕਾਹਮਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਸੰਕਟਮਈ ਸਮੇਂ ਵਿਚ ਹਸਪਤਾਲ ਦੇ ਮੈਡੀਕਲ ਸੁਪਰਡੈਂਟ, ਸਮੂਹ ਡਾਕਟਰ ਸਾਹਿਬਾਨ, ਨਰਸਿੰਗ ਸਟਾਫ਼, ਪੈਰਾ¸ਮੈਡੀਕਲ ਸਟਾਫ਼, ਸਫਾਈ ਸੇਵਕਾਂ, ਡਰਾਈਵਰਾਂ, ਇੰਜੀਨੀਅਰ, ਸੇਵਾਦਾਰਾਂ, ਲੰਗਰ ਸਟਾਫ਼, ਸੁਰੱਖਿਆ ਕਰਮਚਾਰੀਆਂ ਤੋਂ ਇਲਾਵਾ ਟਰੱਸਟ ਦੇ ਸਮੂਹ ਸਟਾਫ ਨੇ ਹਸਪਤਾਲ ਵਿਚ ਇਲਾਜ ਕਰਵਾਉਣ ਆਏ ਮਰੀਜ਼ਾਂ ਅਤੇ ਉਹਨਾਂ ਦੇ ਸਹਾਇਕਾਂ ਦਾ ਖਿੜੇ¸ਮੱਥੇ ਸਵਾਗਤ ਕਰਕੇ ਬਹੁਤ ਸ਼ਾਨਦਾਰ ਕੰਮ ਕੀਤਾ ਹੈ । ਸਟਾਫ਼ ਵੱਲੋਂ ਦਿੱਤੀਆਂ ਵਧੀਆ ਸੇਵਾਵਾਂ ਨਾਲ ਇਲਾਕੇ ਵਿੱਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਨਾਮ ਹੋਰ ਵੀ ਉੱਚਾ ਹੋਇਆ ਹੈ ।  ਸਾਲ 2020 ਮਈ ਮਹੀਨੇ ਵਿਚ ਕੀਤੀਆਂ ਸ਼ਾਨਦਾਰ ਸੇਵਾਵਾਂ ਲਈ ਸ. ਕਾਹਮਾ ਨੇ ਟਰੱਸਟੀਆਂ ਵੱਲੋਂ ਸਮੂਹ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕੀਤਾ ਜਾਂਦਾ ਹੈ। ਇਸ ਮੌਕੇ ਸ. ਕਾਹਮਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਸਿਖਾਏ ਸੇਵਾ ਮਾਰਗ ਤੇ ਚੱਲਦੇ ਹੋਏ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਜੀ ਨੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਨਵਤਾ ਦੀ ਭਲਾਈ ਲਈ ਲੋੜਵੰਦ ਮਰੀਜ਼ਾਂ ਨੂੰ ਵਧੀਆ, ਸਸਤੀਆਂ ਅਤੇ ਇੰਟਰਨੈਸ਼ਨਲ ਪੱਧਰ ਦੀਆਂ ਮੈਡੀਕਲ ਸੇਵਾਵਾਂ ਦੇਣ ਲਈ ਹਸਪਤਾਲ ਦੀ ਸਥਾਪਨਾ ਕੀਤੀ ਸੀ, ਉਸ ਸੇਵਾ ਮਿਸ਼ਨ ਉੱਤੇ ਚੱਲਦੇ ਹੋਏ ਗੁਰੂ ਸਾਹਿਬਾਨ ਦਾ ਓਟ ਆਸਰਾ ਲੈਂਦੇ ਹੋਏ, ਕੋਰੋਨਾ ਮਹਾਂਮਾਰੀ ਵਾਲੇ ਇਸ ਔਖੇ ਸਮੇਂ ਦੌਰਾਨ ਲੋੜਵੰਦਾਂ ਮਰੀਜ਼ਾਂ ਨੂੰ ਵਧੀਆ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਵਿਚ ਸਫਲ ਹੋਏ ਹਾਂ। ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ,  ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਨਰਿੰਦਰ ਸਿੰਘ ਸ਼ੇਰਗਿੱਲ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਾਰਜਸ਼ੀਲ ਪ੍ਰਬੰਧਕ ਅਤੇ ਹਸਪਤਾਲ ਸਟਾਫ਼ ਦੀਆਂ ਤਸਵੀਰਾਂ