ਕੋਰੋਨਾ ਵਾਇਰਸ ਮਹਾਂਮਾਰੀ ਸਮੇਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਜੂਨ ਮਹੀਨੇ ਵਿਚ 3141 ਮਰੀਜ਼ਾਂ ਦੀ ਜਾਂਚ ਤੇ ਇਲਾਜ
ਬੰਗਾ : 6 ਜੁਲਾਈ :-
ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਡਾਕਟਰ ਸਾਹਿਬਾਨ ਨੇ ਕਰੋਨਾ ਮਹਾਂਮਾਰੀ ਦੇ ਭਿਆਨਕ ਸਮੇਂ ਚ ਵੀ ਸਾਲ 2020 ਦੇ ਜੂਨ ਮਹੀਨੇ ਵਿਚ 3141 ਮਰੀਜ਼ਾਂ ਦੀ ਜਾਂਚ ਤੇ ਇਲਾਜ ਕੀਤਾ ਹੈ, ਇਹ ਜਾਣਕਾਰੀ ਹਸਪਤਾਲ ਪ੍ਰਬੰਧਕ ਟਰੱਸਟ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਮੀਡੀਆ ਨੂੰ ਪ੍ਰਦਾਨ ਕੀਤੀ। ਸ. ਕਾਹਮਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਸਭ ਤੋਂ ਵੱਡੇ ਸੰਕਟ ਸਮੇਂ ਵਿਚ ਵੀ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਲੋੜਵੰਦ ਮਰੀਜ਼ਾਂ ਨੂੰ ਲਗਾਤਾਰ 24 ਘੰਟੇ ਮੈਡੀਕਲ ਸੇਵਾਵਾਂ ਪ੍ਰਦਾਨ ਕੀਤੀਆਂ ਹਨ। ਇਲਾਕੇ ਵਿਚ ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਡਾਕਟਰ ਸਾਹਿਬਾਨ ਨੇ ਮੌਜੂਦਾ ਕੋਵਿਡ¸19 ਮਹਾਂਮਾਰੀ ਦੇ ਸਾਲ 2020 ਦੇ ਜੂਨ ਮਹੀਨੇ ਵਿਚ 3141 ਮਰੀਜ਼ਾਂ ਦੀ ਜਾਂਚ ਤੇ ਇਲਾਜ ਕੀਤਾ ਹੈ । ਮਰੀਜ਼ਾਂ ਦੇ 75 ਅਪਰੇਸ਼ਨ ਅਤੇ ਹਸਪਤਾਲ ਵਿੱਚ 179 ਮਰੀਜ਼ਾਂ ਨੂੰ ਦਾਖਲ ਕਰਕੇ ਵਧੀਆ ਇਲਾਜ ਕਰਕੇ ਤੰਦਰੁਸਤ ਕੀਤਾ ਗਿਆ ਹੈ । ਇਸ ਮਹੀਨੇ ਵਿਚ 959 ਮਰੀਜ਼ਾਂ ਦੇ ਲੈਬ ਟੈਸਟ, 441 ਮਰੀਜ਼ਾਂ ਦੇ ਐਕਸ¸ਰੇ, 190 ਮਰੀਜ਼ਾਂ ਦੇ ਸੀ.ਟੀ. ਸਕੈਨ, 252 ਮਰੀਜ਼ਾਂ ਦੀ ਈ.ਸੀ.ਜੀ. ਅਤੇ 138 ਮਰੀਜ਼ਾਂ ਦੇ ਡਾਇਲਸਿਸ ਕੀਤੇ ਗਏ । ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਖੂਨ ਦੇ 66 ਯੂਨਿਟ ਲੋੜਵੰਦ ਮਰੀਜ਼ਾਂ ਨੂੰ ਦਿੱਤੇ ਗਏ। ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੇ ਇਲਾਜ ਲਈ ਟਰੱਸਟ ਵੱਲੋਂ ਹਸਪਤਾਲ ਕੰਪਲੈਕਸ ਵਿੱਚ ਸਥਾਪਿਤ ਕੋਵਿਡ¸19 ਆਈਸੋਲੇਸ਼ਨ ਵਾਰਡ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦਾਖਲ 35 ਕੋਰੋਨਾ ਪਾਜ਼ੇਟਿਵ ਮਰੀਜ਼, ਸਿਹਤ ਵਿਭਾਗ ਪੰਜਾਬ ਦੇ ਮੈਡੀਕਲ ਸਹਿਯੋਗ ਨਾਲ ਸਿਹਤਯਾਬ ਹੋ ਕੇ ਹੱਸਦੇ ਖੇਡਦੇ ਆਪਣੇ ਘਰਾਂ ਨੂੰ ਪਰਤੇ ਹਨ। ਕੋਵਿਡ¸19 ਦੇ ਠੀਕ ਹੋਏ ਮਰੀਜ਼ਾਂ ਨੇ ਢਾਹਾਂ¸ਕਲੇਰਾਂ ਵਿਖੇ ਮਿਲਦੀਆਂ ਵਧੀਆ ਮੈਡੀਕਲ ਸੇਵਾਵਾਂ, ਵਧੀਆ ਸਾਂਭ ਸੰਭਾਲ, ਵਧੀਆ ਭੋਜਨ ਅਤੇ ਵਧੀਆ ਪ੍ਰਬੰਧਾਂ ਦੀ ਭਾਰੀ ਸ਼ਲਾਘਾ ਕੀਤੀ। ਸ. ਕਾਹਮਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਔਖੇ ਸਮੇਂ ਚ ਹਸਪਤਾਲ ਦੇ ਸਮੂਹ ਡਾਕਟਰ ਸਾਹਿਬਾਨ, ਨਰਸਿੰਗ ਸਟਾਫ਼, ਪੈਰਾ¸ਮੈਡੀਕਲ ਸਟਾਫ਼, ਸਫਾਈ ਸੇਵਕਾਂ, ਡਰਾਈਵਰਾਂ, ਇੰਜੀਨੀਅਰ, ਸੇਵਾਦਾਰਾਂ, ਲੰਗਰ ਸਟਾਫ਼, ਸੁਰੱਖਿਆ ਕਰਮਚਾਰੀਆਂ ਤੋਂ ਇਲਾਵਾ ਟਰੱਸਟ ਦੇ ਸਮੁੱਚੇ ਸਟਾਫ ਨੇ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਹੈ । ਜਿਸ ਵਿਚ ਮੈਡਮ ਸੋਨੀਆ ਸਿੰਘ ਇੰਚਾਰਜ ਆਈ.ਸੀ.ਯੂ. ਵੱਲੋਂ ਆਪਣੀ ਨਰਸਿੰਗ ਸਟਾਫ਼ ਟੀਮ ਨਾਲ ਆਈ.ਸੀ.ਯੂ. ਵਿਚ ਦਾਖਲ ਮਰੀਜ਼ਾਂ ਦੀ ਵਧੀਆ ਨਰਸਿੰਗ ਕੇਅਰ ਕਰਕੇ ਸ਼ਲਾਘਾਯੋਗ ਕਾਰਜ ਕੀਤਾ ਹੈ। ਸਮੂਹ ਸਟਾਫ਼ ਵੱਲੋਂ ਸੁਚੱਜੀਆਂ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਮਾਣ¸ਸਤਿਕਾਰ ਹੋਰ ਵੀ ਵਧਿਆ ਹੈ। ਸ. ਕਾਹਮਾ ਨੇ ਟਰੱਸਟੀਆਂ ਵੱਲੋਂ 2020 ਸਾਲ ਦੇ ਜੂਨ ਮਹੀਨੇ ਦੀ ਅਤਿ ਦੀ ਗਰਮੀ ਵਿਚ ਸਮੂਹ ਸਟਾਫ਼ ਦਾ ਵਧੀਆ ਕੰਮ ਕਰਨ ਲਈ ਟਰੱਸਟ ਵੱਲੋਂ ਹਾਰਦਿਕ ਧੰਨਵਾਦ ਕੀਤਾ ਜਾਂਦਾ ਹੈ । ਵਰਣਨਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਸਿਖਾਏ ਸੇਵਾ ਮਾਰਗ ਤੇ ਚੱਲਦੇ ਹੋਏ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਜੀ ਨੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਨਵਤਾ ਦੀ ਭਲਾਈ ਲਈ ਲੋੜਵੰਦ ਮਰੀਜ਼ਾਂ ਨੂੰ ਵਧੀਆ, ਸਸਤੀਆਂ ਅਤੇ ਇੰਟਰਨੈਸ਼ਨਲ ਪੱਧਰ ਦੀਆਂ ਮੈਡੀਕਲ ਸੇਵਾਵਾਂ ਦੇਣ ਲਈ 1981 ਵਿਚ ਹਸਪਤਾਲ ਦੀ ਸਥਾਪਨਾ ਦੀ ਆਰੰਭਤਾ ਕੀਤੀ ਗਈ ਸੀ। ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਨਰਿੰਦਰ ਸਿੰਘ ਸ਼ੇਰਗਿੱਲ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਈ ਸੀ ਯੂ ਵਿਚ ਮਰੀਜ਼ਾਂ ਦਾ ਇਲਾਜ ਕਰਨ ਵਿਚ ਮਸ਼ਰੂਫ ਨਰਸਿੰਗ ਸਟਾਫ਼ ਅਤੇ ਡਾਕਟਰ ਸਾਹਿਬਾਨ