ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ
ਬੰਗਾ : 19 ਅਗਸਤ
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਉਂਦੇ ਹੋਏ ਵਿਸ਼ੇਸ਼ ਗੁਰਮਤਿ ਸਮਾਗਮ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਗਿਆ। ਇਸ ਗੁਰਮਤਿ ਸਮਾਗਮ ਦਾ ਆਰੰਭ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਨ ਉਪਰੰਤ ਹੋਇਆ। ਇਸ ਮੌਕੇ ਭਾਈ ਜੋਗਾ ਸਿੰਘ ਢਾਹਾਂ ਕਲੇਰਾਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਟਰੱਸਟ ਮੈਂਬਰਾਂ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਇਸ ਪਵਿੱਤਰ ਦਿਹਾੜੇ ਦੀ ਮਹਾਨਤਾ ਬਾਰੇ ਦੱਸਿਆ। ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਕਰਵਾਏ ਗਏ ਵਿਸ਼ੇਸ਼ ਗੁਰਮਤਿ ਸਮਾਗਮ ਵਿਚ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਪ੍ਰਿੰਸੀਪਲ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ. ਪੀ.ਪੀ. ਸਿੰਘ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਮਨਜੀਤ ਸਿੰਘ, ਭਾਈ ਪ੍ਰਵੀਨ ਸਿੰਘ ਢਾਹਾਂ, ਭਾਈ ਮਨਜੀਤ ਸਿੰਘ, ਭਾਈ ਰਣਜੀਤ ਸਿੰਘ, ਮੈਡਮ ਸੁਖਮਿੰਦਰ ਕੌਰ ਊਬੀ, ਕਮਲਜੀਤ ਸਿੰਘ ਕੁਲਥਮ ਅਤੇ ਹਸਪਤਾਲ ਦੇ ਸਟਾਫ਼ ਮੈਂਬਰ ਤੇ ਹੋਰ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
ਫੋਟੋ ਕੈਪਸ਼ਨ : ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦੀਆਂ ਤਸਵੀਰਾਂ