ਨਵਾਂਸ਼ਹਿਰ, 11 ਨਵੰਬਰ : ਸੂਬੇ ਦੇ ਸਰਕਾਰੀ ਸਕੂਲਾਂ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਜਿਥੇ ਸਾਰੇ ਸਕੂਲਾਂ ਨੂੰ ਸਮਾਰਟ ਬਣਾਉਣ ਦਾ ਬੀੜਾ ਚੁੱਕਿਆ ਗਿਆ ਹੈ ਉਥੇ ਵਿਦਿਆਰਥੀਆਂ ਨੂੰ ਮਿਆਰੀ ਵਿੱਦਿਆ ਦੇਣ ਲਈ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਵਿਧਾਇਕ ਅੰਗਦ ਸਿੰਘ ਵੱਲੋਂ ਸਥਾਨਕ ਮੁਹੱਲਾ ਵਾਲਮੀਕਿ ਵਿਖੇ ਸਰਕਾਰੀ ਸਕੂਲ ਦੇ ਦੌਰੇ ਦੌਰਾਨ ਕੀਤਾ ਗਿਆ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਜੋਕੇ ਮੁਕਾਬਲੇ ਦੇ ਯੁੱਗ ਵਿਚ ਹਰੇਕ ਪੱਖੋਂ ਮੋਹਰੀ ਬਣਾਉਣ ਦਾ ਤਹੱਈਆ ਕੀਤਾ ਗਿਆ ਹੈ ਅਤੇ ਇਸ ਕੰਮ ਨੂੰ ਅਧਿਆਪਕਾਂ ਦੇ ਸਹਿਯੋਗ ਨਾਲ ਅੰਜਾਮ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਉਨਾਂ ਜਿਥੇ ਸਕੂਲ ਦੀ ਬਿਲਡਿੰਗ ਦਾ ਮੁਆਇਨਾ ਕੀਤਾ, ਉਥੇ ਅਧਿਆਪਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨਾਂ ਦੇ ਢੁਕਵੇਂ ਹੱਲ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਉੱਪ ਜ਼ਿਲਾ ਸਿੱਖਿਆ ਅਫ਼ਸਰ (ਅ) ਛੋਟੂ ਰਾਮ, ਡਾ. ਕਮਲਜੀਤ ਲਾਲ, ਡਾ. ਸਰਤਾਜ ਸਿੰਘ, ਗੁਰਨੇਕ ਮਾਨ ਤੋਂ ਇਲਾਵਾ ਸਕੂਲ ਦਾ ਸਟਾਫ ਹਾਜ਼ਰ ਸੀ।
ਕੈਪਸ਼ਨ :- ਮੁਹੱਲਾ ਵਾਲਮੀਕਿ ਨਵਾਂਸ਼ਹਿਰ ਵਿਖੇ ਸਰਕਾਰੀ ਸਕੂਲ ਦਾ ਮੁਆਇਨਾ ਕਰਦੇ ਹੋਏ ਵਿਧਾਇਕ ਅੰਗਦ ਸਿੰਘ।
ਕੈਪਸ਼ਨ :- ਮੁਹੱਲਾ ਵਾਲਮੀਕਿ ਨਵਾਂਸ਼ਹਿਰ ਵਿਖੇ ਸਰਕਾਰੀ ਸਕੂਲ ਦਾ ਮੁਆਇਨਾ ਕਰਦੇ ਹੋਏ ਵਿਧਾਇਕ ਅੰਗਦ ਸਿੰਘ।