2-11-2020 ਨਵਾਂਸ਼ਹਿਰ ਨਿਊਜ਼ 04

2-11-2020 ਨਵਾਂਸ਼ਹਿਰ ਨਿਊਜ਼ 04
ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ-ਅਦਿੱਤਿਆ ਉੱਪਲ


ਨਵਾਂਸ਼ਹਿਰ, 2 ਨਵੰਬਰ :
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਇਹ ਹਦਾਇਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਨੇ ਕਿਹਾ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾ ਕੇ ਆਪਣੇ ਪੈਰਾਂ 'ਤੇ ਖੜੇ ਕਰਨਾ ਸਮੇਂ ਦੀ ਮੁੱਖ ਲੋੜ ਹੈ, ਇਸ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾਣ। ਉਨਾਂ ਇਹ ਵੀ ਕਿਹਾ ਕਿ ਸਵੈ-ਰੋਜ਼ਗਾਰ ਨਾਲ ਸਬੰਧਤ ਬਕਾਇਆ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨਾਂ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕੰਮਾਂ ਦੀ ਸਮੀਖਿਆ ਵੀ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਇਸ ਮੌਕੇ ਦੱਸਿਆ ਕਿ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜ਼ਿਲੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ ਅਤੇ ਹਰੇਕ ਨੌਜਵਾਨ ਨੂੰ ਉਸ ਦੀ ਯੋਗਤਾ ਅਨੁਸਾਰ ਰੋਜ਼ਗਾਰ ਜਾਂ ਸਵੈ-ਰੋਜ਼ਗਾਰ ਦਿਵਾਉਣ ਵਿਚ ਜੁੱਟਿਆ ਹੋਇਆ ਹੈ।
ਕੈਪਸ਼ਨ :-ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ