ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ-ਅਦਿੱਤਿਆ ਉੱਪਲ
ਨਵਾਂਸ਼ਹਿਰ, 24 ਨਵੰਬਰ : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਇਹ ਹਦਾਇਤ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਨੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਕਾਜ਼ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤੀ। ਇਸ ਦੌਰਾਨ ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਨਾਲਾਗੜ ਅਤੇ ਬੱਦੀ ਵਿਖੇ ਸਥਿਤ ਵੱਡੀਆਂ ਉਦਯੋਗਿਕ ਕੰਪਨੀਆਂ ਨਾਲ ਤਾਲਮੇਲ ਕਰ ਕੇ ਪਲੇਸਮੈਂਟ ਕੈਂਪ ਲਗਾਏ ਜਾਣ, ਤਾਂ ਜੋ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਉਨਾਂ ਇਹ ਵੀ ਕਿਹਾ ਕਿ ਸਵੈ-ਰੋਜ਼ਗਾਰ ਨਾਲ ਸਬੰਧਤ ਬਕਾਇਆ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਇਸ ਮੌਕੇ ਦੱਸਿਆ ਕਿ ਭਲਕੇ ਮਿਤੀ 25 ਨਵੰਬਰ 2020 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਏਜਾਈਲ ਪ੍ਰਾਈਵੇਟ ਲਿਮਟਿਡ ਅਤੇ ਐਲ. ਆਈ. ਸੀ ਨਿਯੋਜਕਾਂ ਵੱਲੋਂ ਸੇਲਜ਼ ਐਕਜ਼ੀਕਿਊਟਿਵ, ਸੇਲਜ਼ ਮੈਨੇਜਰ ਅਤੇ ਏਜੰਸੀ ਮੈਨੇਜਰ ਆਦਿ ਦੀਆਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਬਾਰਵੀਂ ਅਤੇ ਗ੍ਰੈਜੂਏਟ ਪ੍ਰਾਰਥੀ ਭਾਗ ਲੈ ਸਕਦੇ ਹਨ ਅਤੇ ਪ੍ਰਾਰਥੀਆਂ ਕੋਲ ਯੋਗਤਾ ਸਰਟੀਫਿਕੇਟ, ਬਾਇਓਡਾਟਾ, ਇਕ ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਹੋਣਾ ਜ਼ਰੂਰੀ ਹੈ। ਉਨਾਂ ਕਿਹਾ ਕਿ ਪਲੇਸਮੈਂਟ ਕੈਂਪ ਦੌਰਾਨ ਮਾਸਕ ਪਾਉਣਾ ਤੇ ਕੋਵਿਡ-19 ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨਾ ਜ਼ਰੂਰੀ ਹੋਵੇਗਾ।
ਕੈਪਸ਼ਨ :ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲਨਾਲ ਹਨ ਜ਼ਿਲਾ ਰੋਜ਼ਗਾਰ ਅਫ਼ਸਰ ਰੁਪਿੰਦਰ ਕੌਰ ਤੇ ਹੋਰ।