ਜ਼ਿਲੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਰਕ ਟਨ ਤੋਂ ਪਾਰ-ਡੀ. ਸੀ


ਨਵਾਂਸ਼ਹਿਰ, 11 ਨਵੰਬਰ : ਜ਼ਿਲੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਰਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਅੱਜ ਸ਼ਾਮ ਤੱਕ ਜ਼ਿਲੇ ਦੀਆਂ ਵੱਖ-ਵੱਖ ਮੰਡੀਆਂ ਵਿਚ 403694 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਵਾਰ ਪਿਛਲੀ ਵਾਰ ਨਾਲੋਂ ਵੱਧ ਝੋਨੇ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ ਹਾਲੇ ਵੀ ਜਾਰੀ ਹੈ। ਉਨਾਂ ਦੱਸਿਆ ਕਿ ਪਿਛਲੇ ਸਾਲ ਕੁਲ 372878 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਸੀ। ਉਨਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 148396 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 105766 ਮੀਟਿ੍ਰਕ ਟਨ, ਪਨਸਪ ਵੱਲੋਂ 105149 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 33862 ਮੀਟਿ੍ਰਕ ਟਨ, ਐਫ. ਸੀ. ਆਈ ਵੱਲੋਂ 6468 ਅਤੇ ਵਪਾਰੀਆਂ ਵੱਲੋਂ 4053 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਸੁਚਾਰੂ ਢੰਗ ਨਾਲ ਖ਼ਰੀਦ ਪ੍ਰਕਿਰਿਆ ਚੱਲ ਰਹੀ ਹੈ ਅਤੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਗਈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿਚ ਹੀ ਵਾਹ ਕੇ ਇਸ ਦਾ ਯੋਗ ਨਿਪਟਾਰਾ ਕੀਤਾ ਜਾਵੇ।  
ਫੋਟੋ : -ਡਾ. ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ।