ਦਸੰਬਰ ਮਹੀਨੇ ਵਿਚ ਲਗਾਏ ਜਾਣਗੇ 5 ਰੋਜ਼ਗਾਰ ਮੇਲੇ -ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅੰਮ੍ਰਿਤਸਰ 25 ਨਵੰਬਰ-ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਲੋਂ 3, 8, 10, 15 ਅਤੇ 18 ਦਸੰਬਰ 2020 ਨੂੰ ਵੱਖ -ਵੱਖ ਥਾਵਾਂ ਤੇ ਸਵੈ ਰੋਜ਼ਗਾਰ ਮੇਲੇ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਵਲੋਂ ਸਵੈ ਰੋਜ਼ਗਾਰ ਨਾਲ ਸਬੰਧਿਤ ਵਿਭਾਗਾਂ ਅਤੇ ਲੀਡ ਬੈਂਕ ਮੈਨੇਜਰ ਨਾਲ ਮੀਟਿੰਗ ਕਰਦੇ ਸਵੈ ਰੋਜ਼ਗਾਰ ਮੇਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਦਸੰਬਰ ਮਹੀਨੇ ਵਿੱਚ 05 ਸਵੈ ਰੋਜ਼ਗਾਰ ਮੇਲੇ ਲਗਾ ਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਲੋਨ ਮੁਹੱਈਆ ਕਰਵਾਏ ਜਾਣਗੇ। ਇਨਾਂ ਮੇਲਿਆਂ ਵਿੱਚ ਅੰਮ੍ਰਿਤਸਰ ਜਿਲੇ ਦੇ ਸਰਕਾਰੀ/ ਪ੍ਰਾਈਵੇਟ ਬੈਂਕਾਂ ਅਤੇ ਸਵੈ ਰੋਜ਼ਗਾਰ ਨਾਲ ਸਬੰਧਿਤ ਵਿਭਾਗਾਂ ਵਲੋਂ ਹਿੱਸਾ ਲਿਆ ਜਾਵੇਗਾ। ਉਨਾਂ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕੇ ਜੋ ਲੋਨ ਅਰਜੀਆਂ ਬੈਂਕਾਂ ਵਲੋਂ ਬਿਨਾ ਕਿਸੇ ਠੋਸ ਕਾਰਨ ਦੇ ਰਿਜੈਕਟ ਕੀਤੀਆਂ ਗਈਆਂ ਹਨ ਉਨਾਂ ਦਾ ਰੀਵਿਊ ਕੀਤਾ ਜਾਵੇ ਅਤੇ ਕਿਸੇ ਵੀ ਤਰਾਂ ਦੀ ਵਰਤੀ ਗਈ ਅਣਗਹਿਲੀ ਦੀ ਸੂਰਤ ਵਿੱਚ ਉਨਾਂ ਵਲੋਂ ਸਬੰਧਿਤ ਬੈਂਕ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਦੀ ਸਿਫਾਰਿਸ਼ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਣਬੀਰ ਸਿੰਘ ਮੂਧਲ , ਡਿਪਟੀ ਡਾਇਰੈਕਟਰ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਵਿਕਰਮਜੀਤ, ਡਿਪਟੀ ਸੀ.ਈ.ਓ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਸਤਿੰਦਰ ਸਿੰਘ, ਸਰੂਪ ਰਾਣੀ ਸਰਕਾਰੀ ਕਾਲਜ (ਲੜਕੀਆਂ) ਅੰਮ੍ਰਿਤਸਰ, ਇਸ ਮੀਟਿੰਗ ਵਿੱਚ ਜਿਲਾ ਉਦਯੋਗ ਕੇਂਦਰ , ਲੀਡ ਬੈਂਕ ਮੈਨੇਜਰ, ਡੇਅਰੀ ਵਿਕਾਸ, ਪਸ਼ੂ ਪਾਲਣ , ਮੱਛੀ ਪਾਲਣ , ਐਸ.ਸੀ. ਕਾਰਪੋਰੇਸ਼ਨ , ਬੈਕਫਿਨਕੋ, ਪੰਜਾਬ ਗ੍ਰਾਮੀਣ ਬੈਂਕ, ਸਕਿੱਲ ਡਿਵਲੈਪਮੈਂਟ, ਐਨ.ਆਰ.ਐਲ.ਐਮ ਅਤੇ ਵੇਰਕਾ ਮਿਲਕ ਪਲਾਂਟ ਦੇ ਨੁਮਾਇੰਦਿਆਂ ਵਲੋਂ ਭਾਗ ਲਿਆ ਗਿਆ ਅਤੇ ਸਰਕਾਰੀ ਬਹੁਤਕਨੀਕੀ ਕਾਲਜ ਛੇਹਰਟਾ, ਅੰਮ੍ਰਿਤਸਰ ਦੇ ਨੁਮਾਇੰਦੇ ਵੀ ਹਾਜ਼ਰ ਸਨ।