ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ
ਲੋੜਵੰਦ ਮਰੀਜ਼ਾਂ ਨੂੰ ਇਲਾਜ ਵਿਚ ਵੱਡੀਆਂ ਰਿਆਇਤਾਂ
ਬੰਗਾ : 28 ਨਵੰਬਰ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ 03 ਦਸੰਬਰ ਦਿਨ ਵੀਰਵਾਰ ਨੂੰ ਮੁਫ਼ਤ ਉ ਪੀ ਡੀ ਸੇਵਾ ਕੀਤੀ ਜਾ ਰਹੀ ਹੈ ਅਤੇ ਹਸਪਤਾਲ ਵਿਖੇ ਵੱਖ ਵੱਖ ਵਿਭਾਗਾਂ ਵਿਚ ਲੋੜਵੰਦ ਮਰੀਜ਼ਾਂ ਨੂੰ ਇਲਾਜ ਵਿਚ ਵੱਡੀਆਂ ਰਿਆਇਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਨੇ ਦਿੱਤੀ । ਸ. ਕਾਹਮਾ ਨੇ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਕਿ ਇਲਾਕੇ ਦੇ ਲੋੜਵੰਦਾਂ ਦੀ ਮਦਦ ਕਰਨ ਲਈ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ 3 ਦਸੰਬਰ ਦਿਨ ਵੀਰਵਾਰ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਉ ਪੀ ਡੀ ਫਰੀ ਕੀਤੀ ਗਈ ਹੈ । ਇਸ ਮੌਕੇ ਲੈਬੋਟਰੀ ਟੈਸਟ ਅੱਧੇ ਖਰਚੇ ਵਿਚ ਕੀਤੇ ਜਾਣਗੇ। ਅਲਟਰਾ ਸਾਊਂਡ ਸਕੈਨਿੰਗ ਵੀ ਅੱਧੇ ਖਰਚੇ ਵਿਚ ਹੋਵੇਗੀ । ਡਿਜੀਟਲ ਐਕਸਰੇ ਅੱਧੇ ਖਰਚੇ ਵਿਚ ਹੋਣਗੇ ਅਤੇ ਦਿਲ ਦੀ ਈ. ਸੀ. ਜੀ. ਵੀ ਅੱਧੇ ਖਰਚ ਵਿਚ ਕੀਤੀ ਜਾਵੇਗੀ । ਅੱਖਾਂ ਦੀਆਂ ਬਿਮਾਰੀਆਂ ਦੇ ਲੋੜਵੰਦ ਮਰੀਜ਼ਾਂ ਦੇ ਲੈਨਜ਼ ਵਾਲਾ ਅਪਰੇਸ਼ਨ ਸਿਰਫ 2500 ਰੁਪਏ ਵਿਚ ਕੀਤਾ ਜਾਵੇਗਾ। ਇਸ ਮੌਕੇ ਮਰੀਜ਼ਾਂ ਨੂੰ ਹਰ ਤਰ•ਾਂ ਦੇ ਅਪਰੇਸ਼ਨਾਂ ਵਿਚ 25% ਦੀ ਛੋਟ ਮਿਲੇਗੀ । ਫਰੀ ਉ.ਪੀ.ਡੀ ਮੌਕੇ ਮਰੀਜ਼ਾਂ ਨੂੰ ਦਵਾਈਆਂ ਵੀ ਫਰੀ ਦਿੱਤੀਆਂ ਜਾਣਗੀਆਂ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਹਿਰ ਡਾਕਟਰ ਸਾਹਿਬਾਨ ਵੱਲੋਂ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ ਜਾਵੇਗਾ। ਸ. ਕਾਹਮਾ ਨੇ ਦੱਸਿਆ ਕਿ ਦੇਸ ਵਿਦੇਸ ਦੀਆਂ ਦਾਨੀ ਸੰਗਤਾਂ ਦੇ ਸਹਿਯੋਗ ਨਾਲ ਮੈਡੀਕਲ ਖੇਤਰ ਵਿਚ ਪਿਛਲੇ 40 ਸਾਲਾਂ ਤੋਂ ਸੇਵਾ ਕਰ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਸਨ ਵਿਭਾਗ, ਸਰਜਰੀ ਵਿਭਾਗ, ਨਿਊਰੋ ਸਰਜਰੀ ਵਿਭਾਗ, ਆਰਥੋਪੈਡਿਕ ਵਿਭਾਗ, ਈ ਐਨ ਟੀ ਵਿਭਾਗ, ਗਾਇਨੀ ਵਿਭਾਗ, ਡੈਂਟਲ ਵਿਭਾਗ, ਫਿਜ਼ੀਉਥੈਰਾਪੀ ਵਿਭਾਗ, ਡਾਈਟੀਸ਼ੀਅਨ ਵਿਭਾਗ, ਪੈਥਲੋਜੀ ਵਿਭਾਗ, ਡਾਇਲਸਿਸ ਵਿਭਾਗ, ਰੇਡੀਉਲੋਜੀ ਵਿਭਾਗ ਆਦਿ ਇਲਾਕੇ ਦੇ ਲੋੜਵੰਦਾਂ ਮਰੀਜ਼ਾਂ ਦੀ ਸੇਵਾ ਵਿਚ 24 ਘੰਟੇ ਜੁੱਟੇ ਰਹਿੰਦੇ ਹਨ। ਉਹਨਾਂ ਦੱਸਿਆ ਕਿ ਢਾਹਾਂ ਕਲੇਰਾਂ ਹਸਪਤਾਲ ਵਿਚ ਦਾਖਲ ਮਰੀਜ਼ਾਂ ਅਤੇ ਉਹਨਾਂ ਦੇ ਸਹਾਇਕਾਂ ਨੂੰ ਤਿੰਨੋ ਵੇਲੇ ਪੌਸ਼ਟਿਕ ਭੋਜਨ ਵੀ ਮੁਫ਼ਤ ਪ੍ਰਦਾਨ ਕੀਤਾ ਜਾਂਦਾ ਹੈ। ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ ਅਤੇ ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਵੀ ਹਾਜ਼ਰ ਸਨ। ਫੋਟੋ ਕੈਪਸ਼ਨ : 3 ਦਸੰਬਰ ਨੂੰ ਢਾਹਾਂ ਕਲੇਰਾਂ ਹਸਪਤਾਲ ਵਿਖੇ ਹੋ ਰਹੀ ਫਰੀ ਉ ਪੀ ਡੀ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਨਾਲ ਹਨ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਿਵੰਦਰ ਸਿੰਘ ਢਾਹਾਂ ਜਨਰਲ ਸਕੱਤਰ