ਕੈਬਨਿਟ ਮੰਤਰੀ ਸੋਨੀ ਨੇ ਵਾਰਡ ਨੰ: 71 ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 10 ਨਵੰਬਰ: ਜਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਰਾਂ ਦੀ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ। ਇਨਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 71 ਅਧੀਨ ਪੈਂਦੇ ਇਲਾਕੇ ਅੰਨਗੜ ਵਿਖੇ ਤੇਜਾਬ ਵਾਲੀ ਗਲੀ ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ, ਨਾਲੀਆਂ ਅਤੇ ਸਵੀਰੇਜ ਦੇ ਕੰਮ ਸ਼ੁਰੂਆਤ ਕਰਨ ਸਮੇਂ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ ਤੇਜੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਵਿਕਾਸ ਦੇ ਕੰਮਾਂ ਵਿੱਚ ਕਿਸੇ ਵੀ ਤਰਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਵਾਰਡ ਨੰ: 69, 70 ਅਤੇ 71 ਜੋ ਕਿ ਸ਼ਹਿਰ ਤੋਂ ਬਾਹਰ ਸਥਿਤ ਹਨ ਨੂੰ ਸਾਰੀਆਂ ਸ਼ਹਿਰ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਇਨਾਂ ਵਾਰਡਾਂ ਵਿੱਚ ਅੰਮ੍ਰਿਤ ਪ੍ਰਾਜੈਕਟ ਤਹਿਤ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਵੀ ਪਾਈਆਂ ਜਾ ਰਹੀਆਂ ਹਨ। ਸ੍ਰੀ ਸੋਨੀ ਨੇ ਕਿਹਾ ਕਿ ਇਨਾਂ ਵਾਰਡਾਂ ਵਿੱਚ ਸੀਵਰੇਜ ਦੀਆਂ ਨਵੀਂਆਂ ਪਾਈਪਾਂ ਵੀ ਪਾਈਆਂ ਜਾ ਰਹੀਆਂ ਹਨ। ਇਸ ਮੌਕੇ ਸ੍ਰੀ ਸੋਨੀ ਵੱਲੋਂ ਇਲਾਕੇ ਦਾ ਦੌਰਾ ਵੀ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਸ੍ਰੀ ਸੋਨੀ ਨੇ ਮੌਕੇ ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤੁਰੰਤ ਹੀ ਇਨਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾਵੇ । ਇਸ ਮੌਕੇ ਪਰਮਜੀਤ ਸਿੰਘ ਚੋਪੜਾ, ਸ੍ਰ ਲਖਵਿੰਦਰ ਸਿੰਘ ਲੱਖਾ, ਨਿਸ਼ਾਨ ਸਿੰਘ, ਮੀਆਂ ਖਲੀਫਾ, ਡਾ: ਸੋਨੂੰ, ਡਾ: ਰਵੀ, ਕਮਲ ਪਹਿਲਵਾਨ, ਬਿੱਟੂ ਕੋਚ, ਰਣਜੀਤ ਸਿੰਘ ਰਾਣਾ, ਰਮਨ ਵਿਰਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।ਕੈਪਸ਼ਨ : ਵਾਰਡ ਨੰ: 71 ਵਿਖੇ ਰਿਬਨ ਕੱਟ ਕੇ ਵਿਕਾਸ ਕੰਮਾਂ ਦੀ ਸੁਰੂਆਤ ਕਰਦੇ ਹੋਏ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ