ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲਾ ਵਾਸੀਆਂ ਨੂੰ
*ਪਟਾਕੇ ਚਲਾਉਣ ਤੋਂ ਗੁਰੇਜ਼ ਕਰ ਕੇ ਗ੍ਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ
*ਤਿਉਹਾਰਾਂ ਮੌਕੇ ਕੌਮੀ ਗ੍ਰੀਨ ਟਿ੍ਰਬਿਊਨਲ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ
ਨਵਾਂਸ਼ਹਿਰ, 12 ਨਵੰਬਰ : ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲਾ ਵਾਸੀਆਂ ਨੂੰ ਦੀਵਾਲੀ ਅਤੇ ਅਗਾਮੀ ਹੋਰ ਤਿਉਹਾਰਾਂ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਇਨਾਂ ਖੁਸ਼ੀ ਦੇ ਮੌਕਿਆਂ 'ਤੇ ਜਸ਼ਨ ਮਨਾਉਣ ਵੇਲੇ ਕੌਮੀ ਗ੍ਰੀਨ ਟਿ੍ਰਬਿਊਨਲ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਜ਼ਿਲਾ ਵਾਸੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦੀਵਾਲੀ ਅਤੇ ਗੁਰਪੁਰਬ ਮੌਕੇ ਪ੍ਰਦੂਸ਼ਣ ਮੁਕਤ ਹਰੇ ਪਟਾਕੇ ਚਲਾਉਣ ਲਈ ਦੋ ਘੰਟਿਆਂ ਦਾ ਸਮਾਂ ਦੇਣ ਅਤੇ ਿਸਮਸ ਅਤੇ ਨਵੇਂ ਸਾਲ ਮੌਕੇ ਵੀ ਕੁਝ ਰੋਕਾਂ ਨਾਲ ਹਰੇ ਪਟਾਕੇ ਚਲਾਉਣ ਪਟਾਕੇ ਚਲਾਉਣ ਦੀ ਇਜਾਜ਼ਤ ਦੇਣ ਦਾ ਐਲਾਨ ਕੀਤਾ ਹੈ। ਉਨਾਂ ਦੱਸਿਆ ਕਿ ਇਨਾਂ ਹੁਕਮਾਂ ਮੁਤਾਬਿਕ ਸਿਰਫ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ ਅਤੇ ਇਹ ਹੁਕਮ ਕੌਮੀ ਗ੍ਰੀਨ ਟਿ੍ਰਬਿਊਨਲ ਦੇ ਦਿਸ਼ਾ-ਨਿਰਦੇਸ਼ਾਂ ਦੇ ਨਾਲ-ਨਾਲ ਕੋਵਿਡ ਦੀ ਸਮੱਸਿਆ ਪਟਾਕਿਆਂ ਨਾਲ ਹੋਰ ਗੰਭੀਰ ਹੋ ਜਾਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਵੱਖ-ਵੱਖ ਅਦਾਲਤਾਂ ਦੇ ਆਦੇਸ਼ਾਂ ਦੀ ਪਾਲਣਾ ਵਿਚ ਕੀਤੇ ਗਏ ਹਨ। ਉਨਾਂ ਦੱਸਿਆ ਕਿ ਦੀਵਾਲੀ (14 ਨਵੰਬਰ) ਵਾਲੇ ਦਿਨ ਰਾਤ 8 ਵਜੇ ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਏ ਜਾ ਸਕਦੇ ਹਨ, ਗੁਰਪੁਰਬ (30 ਨਵੰਬਰ) ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਜਾਵੇਗੀ। ਇਸੇ ਤਰਾਂ ਕਿ੍ਰਸਮਸ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਵੀ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਹਰੇ ਪਟਾਕੇ ਚਲਾਏ ਜਾ ਸਕਦੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਤਿਉਹਾਰ ਮਨਾਉਣ ਅਤੇ ਵੱਧ ਰਹੇ ਹਵਾ ਪ੍ਰਦੂਸ਼ਣ ਦੇ ਸਨਮੁੱਖ ਤਿਉਹਾਰਾਂ ਦੌਰਾਨ ਪਟਾਕੇ ਚਲਾਉਣ ਤੋਂ ਗੁਰੇਜ਼ ਹੀ ਕਰਨ। ਉਨਾਂ ਕਿਹਾ ਕਿ ਪਟਾਕਿਆਂ ਨਾਲ ਪੈਦਾ ਹੋਣ ਵਾਲੇ ਜ਼ਹਿਰੀਲੇ ਧੂੰਏਂ ਅਤੇ ਪ੍ਰਦੂਸ਼ਣ ਕਾਰਨ ਕੋਵਿਡ ਦੀ ਸਮੱਸਿਆ ਹੋਰ ਵੱਧ ਸਕਦੀ ਹੈ ਅਤੇ ਇਸ ਨਾਲ ਕੋਵਿਡ ਮਰੀਜ਼ਾਂ ਤੋਂ ਇਲਾਵਾ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ 'ਤੇ ਮਾਰੂ ਪ੍ਰਭਾਵ ਪੈ ਸਕਦਾ ਹੈ। ਉਨਾਂ ਕਿਹਾ ਕਿ ਕੋਵਿਡ ਮਹਾਮਾਰੀ ਦੌਰਾਨ ਸੁਰੱਖਿਅਤ ਤਿਉਹਾਰ ਮਨਾਉਣਾ ਯਕੀਨੀ ਬਣਾਉਣ ਲਈ ਸਾਨੂੰ ਅਸਾਧਾਰਣ ਸਵੈ-ਅਨੁਸ਼ਾਸਨ ਅਤੇ ਸੰਜਮ ਵਰਤਣ ਦੀ ਬੇਹੱਦ ਲੋੜ ਹੈ। ਉਨਾਂ ਕਿਹਾ ਕਿ ਸਮੂਹ ਨਾਗਰਿਕਾਂ ਨੂੰ ਕੋਵਿਡ ਸੁਰੱਖਿਆ ਪ੍ਰੋਟੋਕਾਲਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਜਿੰਮੇਵਾਰੀ ਨਾਲ ਤਿਉਹਾਰ ਮਨਾਉਣੇ ਚਾਹੀਦੇ ਹਨ ਅਤੇ ਸੋਸ਼ਲ ਡਿਸਟੈਂਸਿੰਗ ਰੱਖਦਿਆਂ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਦੂਰ ਰਹਿ ਕੇ ਆਪਣੇ ਘਰਾਂ ਵਿਚ ਹੀ ਆਪਣੇ ਪਰਿਵਾਰਾਂ ਨਾਲ ਤਿਉਹਾਰ ਦਾ ਆਨੰਦ ਮਾਨਣਾ ਚਾਹੀਦਾ ਹੈ। ਉਨਾਂ ਕਿਹਾ ਕਿ ਜੇਕਰ ਘਰੋਂ ਬਾਹਰ ਜਾਣ ਦੀ ਲੋੜ ਪੈਂਦੀ ਵੀ ਹੈ ਤਾਂ ਮਾਸਕ ਜ਼ਰੂਰ ਪਹਿਨਿਆ ਜਾਵੇ, ਕਿਉਂਕਿ ਇਸ ਵੇਲੇ ਮਾਸਕ ਹੀ ਸਾਡਾ ਵੈਕਸੀਨ ਹੈ।
ਫੋਟੋ : -ਡਾ. ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ।