ਪਰਨੀਤ ਕੌਰ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀਆਂ ਮੁਬਰਾਕਾਂ

ਤਿਉਹਾਰ ਮਨਾਉਂਦੇ ਹੋਏ ਕੋਰੋਨਾ ਤੋਂ ਬਚਾਅ ਲਈ ਪੂਰੇ ਇਹਤਿਆਤ ਵਰਤੇ ਜਾਣ-ਪਰਨੀਤ ਕੌਰ
ਪਟਿਆਲਾ, 13 ਨਵੰਬਰ: ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਹਨ। ਤਿਉਹਾਰਾਂ ਦੇ ਦਿਨਾਂ ਦੀਆਂ ਵਧਾਈਆਂ ਦਿੰਦਿਆਂ ਲੋਕ ਸਭਾ ਮੈਂਬਰ ਨੇ ਕਾਮਨਾ ਕੀਤੀ ਕਿ ਆਉਣ ਵਾਲਾ ਸਾਡੇ ਸਾਰਿਆਂ ਲਈ ਖੁਸ਼ੀਆਂ ਭਰਿਆ ਆਵੇ। ਸ੍ਰੀਮਤੀ ਪਰਨੀਤ ਕੌਰ ਨੇ ਪਟਿਆਲਵੀਆਂ, ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਇਨ੍ਹਾਂ ਪਵਿੱਤਰ ਤਿਉਹਾਰਾਂ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਰਕੇ ਅਸੀਂ ਪਿਛਲੇ ਕਰੀਬ 10 ਮਹੀਨਿਆਂ ਤੋਂ ਕਾਫ਼ੀ ਔਖੇ ਸਮੇਂ ਵਿੱਚੋਂ ਗੁਜ਼ਰੇ ਹਾਂ ਪ੍ਰੰਤੂ ਹੁਣ ਪਿਛਲੇ ਕੁਝ ਦਿਨਾਂ ਤੋਂ ਰਾਹਤ ਮਿਲੀ ਹੈ, ਜਿਸ ਲਈ ਹੁਣ ਸਾਨੂੰ ਪੂਰੇ ਇਹਤਿਆਤ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਬਚਣ ਲਈ ਸਿਹਤ ਵਿਭਾਗ ਅਤੇ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰੀ ਪਾਲਣਾਂ ਕਰਦੇ ਹੋਏ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਮਾਸਕ ਪਾ ਕੇ ਰੱਖਿਆ ਜਾਵੇ ਅਤੇ ਵੱਡੇ ਇਕੱਠਾਂ ਤੋਂ ਪਰਹੇਜ਼ ਕੀਤਾ ਜਾਵੇ। ਲੋਕ ਸਭਾ ਮੈਂਬਰ ਨੇ ਕਿਹਾ ਕਿ ਉਹ ਪਰਮਾਤਮਾ ਕੋਲ ਅਰਦਾਸ ਕਰਦੇ ਹਨ ਕਿ ਉਹ ਸਭਨਾ ਨੂੰ ਤੰਦਰੁਸਤੀ, ਤਰੱਕੀਆਂ ਅਤੇ ਖੁਸ਼ੀਆਂ ਬਖ਼ਸ਼ੇ। ਉਨ੍ਹਾਂ ਕਿਹਾ ਕਿ ਦੀਵਾਲੀ ਸਮੇਤ ਹੋਰ ਪਵਿੱਤਰ ਤਿਉਹਾਰ ਸਾਨੂੰ ਆਪਸੀ ਭਾਈਚਾਰਕ ਸਾਂਝ ਵਧਾਉਂਦੇ ਹੋਏ, ਇੱਕ ਦੂਜੇ ਨੂੰ ਸ਼ੁੱਭ ਇਛਾਵਾਂ ਦਿੰਦੇ ਹੋਏ ਮਨਾਉਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਇਹ ਦੀਵਾਲੀ ਸਾਫ਼-ਸੁਥਰੀ ਤੇ ਸਵੱਛ ਮਨਾਈ ਜਾਵੇ। ਫੋਟੋ ਕੈਪਸ਼ਨ- ਸ੍ਰੀਮਤੀ ਪਰਨੀਤ ਕੌਰ, ਲੋਕ ਸਭਾ ਮੈਂਬਰ ਪਟਿਆਲਾ।