ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਫਾਈਨਲ) ਕਲਾਸ ਦਾ ਸ਼ਾਨਦਾਰ 100% ਨਤੀਜਾ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਫਾਈਨਲ) ਕਲਾਸ  ਦਾ ਸ਼ਾਨਦਾਰ 100% ਨਤੀਜਾ
ਬੰਗਾ : 02 ਦਸੰਬਰ :-
ਪੰਜਾਬ ਦੀ ਪ੍ਰਸਿੱਧ ਨਰਸਿੰਗ ਸਿੱਖਿਆ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ  ਕਲਾਸ ਪੋਸਟ ਬੇਸਿਕ ਬੀ ਐਸ ਸੀ ਨਰਸਿੰਗ (ਫਾਈਨਲ) ਬੈਚ 2018-2020 ਦਾ 100% ਸ਼ਾਨਦਾਰ ਨਤੀਜਾ ਆਇਆ ਹੈ । ਇਸ ਸ਼ਾਨਦਾਰ ਨਤੀਜੇ ਬਾਰੇ ਜਾਣਕਾਰੀ ਨਰਸਿੰਗ ਕਾਲਜ ਦੇ ਮੁੱਖ ਪ੍ਰਬੰਧਕ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਪ੍ਰਦਾਨ ਕੀਤੀ । ਉਹਨਾਂ ਕਿਹਾ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ ਐਸ ਸੀ ਨਰਸਿੰਗ (ਫਾਈਨਲ) 2018¸2020 ਦਾ ਸ਼ਾਨਦਾਰ 100% ਨਤੀਜਾ ਰਿਹਾ ਹੈ। ਇਸ ਪ੍ਰੀਖਿਆ ਵਿਚੋਂ ਸਾਰੇ ਨਰਸਿੰਗ ਵਿਦਿਆਰਥੀਂ ਨੇ ਵਧੀਆ ਅੰਕ ਪ੍ਰਾਪਤ ਕੀਤੇ ਹਨ। ਬੈਚ 2018-2020 ਦੀ  ਪੋਸਟ ਬੇਸਿਕ ਬੀ ਐਸ ਸੀ ਨਰਸਿੰਗ (ਫਾਈਨਲ) ਕਲਾਸ ਵਿਚੋਂ ਪਹਿਲਾ ਸਥਾਨ ਸੰਦੀਪ ਕੌਰ ਪੁੱਤਰੀ ਸਤਨਾਮ ਸਿੰਘ ਨੇ  ਪ੍ਰਾਪਤ ਕੀਤਾ ਹੈ । ਜਦਕਿ ਦੂਜਾ ਸਥਾਨ ਮਨਜਿੰਦਰ ਕੌਰ ਪੁੱਤਰੀ ਗੁਰਨਾਮ ਸਿੰਘ ਨੇ ਅਤੇ ਤੀਜਾ ਸਥਾਨ ਸੁਰਿੰਦਰ ਕੌਰ ਪੁੱਤਰੀ ਗੁਰਦੇਵ ਸਿੰਘ ਨੇ ਸ਼ਾਨਦਾਰ  ਅੰਕ ਪ੍ਰਾਪਤ ਕਰਕੇ ਪ੍ਰਾਪਤ ਕੀਤਾ ਹੈ । ਸ. ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਪੋਸਟ ਬੇਸਿਕ ਬੀ ਐਸ ਸੀ ਨਰਸਿੰਗ (ਫਾਈਨਲ) ਦੇ ਸ਼ਾਨਦਾਰ ਨਤੀਜੇ ਲਈ ਸਮੂਹ ਪੋਸਟ ਬੇਸਿਕ ਬੀ ਐਸ ਸੀ ਨਰਸਿੰਗ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਅਧਿਆਪਕਾਂ ਤੇ ਕਾਲਜ ਦੇ ਪ੍ਰਿੰਸੀਪਲ ਨੂੰ ਵਧਾਈਆਂ ਦਿੰਦੇ ਹੋਏ ਸਮੂਹ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ । ਇਹ ਜਾਣਕਾਰੀ ਦੇਣ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੋੜਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਮੈਡਮ ਸੁਰਿੰਦਰ ਜਸਪਾਲ ਪਿੰ੍ਰਸੀਪਲ ਗੁਰੂ ਕਾਲਜ ਆਫ ਨਰਸਿੰਗ, ਮੈਡਮ ਸਰੋਜ ਬਾਲਾ ਕਲਾਸ ਇੰਚਾਰਜ, ਸ੍ਰੀ ਸੰਜੇ ਕੁਮਾਰ, ਮੈਡਮ ਨਵਜੋਤ ਕੌਰ ਸਹੋਤਾ, ਮੈਡਮ ਰਮਨਦੀਪ ਕੌਰ, ਮੈਡਮ ਦਲਜੀਤ ਕੌਰ, ਮੈਡਮ ਰਜਨੀਤ ਕੌਰ, ਮੈਡਮ ਸੁਨੀਤਾ ਲਕਵਾੜਾ ਵੀ ਹਾਜ਼ਰ ਸਨ। ਵਰਨਣਯੋਗ ਹੈ ਕਿ ਇਸ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਚ ਜੀ ਐਨ ਐਮ ਨਰਸਿੰਗ, ਬੀ ਐਸ ਸੀ ਨਰਸਿੰਗ ਅਤੇ ਪੋਸਟ ਬੇਸਿਕ ਬੀ ਐਸ ਸੀ ਨਰਸਿੰਗ ਕੋਰਸ ਵਿਚ ਪੜ੍ਹਾਈ ਕਰਵਾਈ ਜਾਂਦੀ ਹੈ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ ਐਸ ਸੀ ਫਾਈਨਲ ਨਰਸਿੰਗ ਦੀ ਕਲਾਸ ਦੇ ਟਾਪਰ ਵਿਦਿਆਰਥੀ :  ਸੰਦੀਪ ਕੌਰ ਪੁੱਤਰੀ ਸਤਨਾਮ ਸਿੰਘ ਪਹਿਲਾ ਸਥਾਨ,   ਮਨਜਿੰਦਰ ਕੌਰ ਪੁੱਤਰੀ ਗੁਰਨਾਮ ਸਿੰਘ ਦੂਜਾ ਸਥਾਨ ਅਤੇ ਸੁਰਿੰਦਰ ਕੌਰ ਪੁੱਤਰੀ ਗੁਰਦੇਵ ਸਿੰਘ ਤੀਸਰਾ ਸਥਾਨ