ਜ਼ਿਲ੍ਹਾ ਅੰਮ੍ਰਿਤਸਰ ਵਿਖੇ ਨੈਸ਼ਨਲ ਲੋਕ ਅਦਾਲਤ 'ਚ ਹੋਇਆ 1082 ਕੇਸਾਂ ਦਾ ਨਿਪਟਾਰਾ
ਅੰਮ੍ਰਿਤਸਰ, 12 ਦਸੰਬਰ:-- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਦੇ ਕਾਰਜਕਾਰੀ ਚੇਅਰਮੈਨ-ਕਮ-ਜ਼ਸਟੀਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਬਲਵਿੰਦਰ ਸਿੰਘ ਸੰਧੂ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਸੁਮਿਤ ਮੱਕੜ, ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ, ਟਰੈਫਿਕ ਚਲਾਨਾ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 38 ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ 33 ਬੈਂਚ ਅੰਮ੍ਰਿਤਸਰ ਅਤੇ 3 ਬੈਂਚ ਅਜਨਾਲਾ ਅਤੇ 2 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ। ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 3804 ਕੇਸ ਸੁਣਵਾਈ ਵਾਸਤੇ ਲਗਾਏ ਗਏ ਸਨ, ਜਿਹਨਾਂ ਵਿੱਚੋਂ 1082 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਕੁੱਲ ਰਕਮ 10,16,17,515/- ਰੁਪਏ ਦੀ ਰਕਮ ਦੇ ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕਿਤਾ ਗਿਆ। ਇਸ ਦੋਰਾਣ ਮਾਣਯੋਗ ਜਸਟੀਸ ਸ਼੍ਰੀ ਐਸ ਮੁਰਲੀਧਰ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (Mr. Justice S Murlidhar, 5xecutive 3hairman, Punjab State Legal Services 1uthority) ਵੱਲੋ ਲੋਕ ਅਦਾਲਤ ਦਾ ਵਿਡਿੳ ਕਾਨਫਰੰਸ ਰਾਹੀਂ ਜਾਇਜਾਂ ਲਿਤਾ ਗਿਆ। ਇਸ ਦੋਰਾਨ ਉਹਨਾਂ ਵੱਲੋਂ ਸ੍ਰੀ ਗੋਰਵ ਗੁਪਤਾਂ, ਸਿਵਲ ਜੱਜ, ਜੁਨੀਅਰ ਡਵੀਜ਼ਨ, ਅੰਮ੍ਰਿਤਸਰ ਜੀਆਂ ਦੀ ਕੋਰਟ ਵਿੱਚ ਚੱਲ ਰਹੇ ਮੁਕੱਦਮੇ ਦੀ ਪੇਰਵਾਈ ਦਾ ਨਿਰਖਣ ਕੀਤਾ। ਇਸ ਦੋਰਾਣ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ, ਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ। ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਲਗਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।