ਵਿਧਾਇਕ ਅੰਗਦ ਸਿੰਘ ਵੱਲੋਂ ਬਾਬਾ ਸ੍ਰੀ ਚੰਦ ਨਗਰ ਵਿਖੇ ਗਲੀ ਦੇ ਕੰਮ ਦੀ ਸ਼ੁਰੂਆਤ

ਨਵਾਂਸ਼ਹਿਰ, 11 ਦਸੰਬਰ : ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਵੱਲੋਂ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਅੱਜ ਗੜਸ਼ੰਕਰ ਰੋਡ 'ਤੇ ਸਥਿਤ ਬਾਬਾ ਸ੍ਰੀ ਚੰਦ ਨਗਰ ਵਿਖੇ ਗੁਰਦੁਆਰਾ ਟਾਹਲੀ ਸਾਹਿਬ ਦੇ ਪਿਛਲੇ ਪਾਸੇ ਗਲੀ ਨੂੰ ਪੱਕੀ ਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨਾਂ ਕਿਹਾ ਕਿ ਸ਼ਹਿਰ ਵਿਚ ਵਿਕਾਸ ਕਾਰਜਾਂ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਅਤੇ ਇਥੋਂ ਦੀਆਂ ਸਾਰੀਆਂ ਸੜਕਾਂ ਅਤੇ ਗਲੀਆਂ ਦੇ ਨਿਰਮਾਣ ਅਤੇ ਮਜ਼ਬੂਤੀਕਰਨ ਦੇ ਕੰਮ ਕੀਤੇ ਜਾ ਰਹੇ ਹਨ। ਇਸੇ ਤਰਾਂ ਹੋਰਨਾਂ ਬੁਨਿਆਦੀ ਸਹੂਲਤਾਂ ਦੇ ਕੰਮ ਵੀ ਪਹਿਲ ਦੇ ਆਧਾਰ 'ਤੇ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹਲਕੇ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਇਲਾਕਾ ਵਾਸੀਆਂ ਨੇ ਉਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਗਲੀ ਦੇ ਬਣਨ ਨਾਲ ਉਨਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨਮਾਜਰਾ, ਰਾਜੇਸ਼ ਗਾਬਾ, ਪਿ੍ਰਥਵੀ ਚੰਦ, ਰੋਮੀ ਖੋਸਲਾ, ਬਲਵਿੰਦਰ ਭੂੰਬਲਾ, ਲਲਿਤ ਸ਼ਰਮਾ, ਸਚਿਨ ਦੀਵਾਨ, ਡਾ. ਕਮਲਜੀਤ ਲਾਲ, ਹਰਮਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।
ਕੈਪਸ਼ਨ :-ਬਾਬਾ ਸ੍ਰੀ ਚੰਦ ਨਗਰ ਵਿਖੇ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕ ਅੰਗਦ ਸਿੰਘ।