14 ਦਸੰਬਰ ਦੇ ਡੀ.ਸੀ ਦਫਤਰ ਅੱਗੇ ਧਰਨੇ ਦੀਆਂ ਤਿਆਰੀਆਂ ਮੁਕੰਮਲ, ਖੇਤੀ ਕਾਨੂੰਨਾਂ ਵਿਰੁੱਧ ਹਰ ਵਰਗ ਨੂੰ ਸ਼ਾਮਲ ਹੋਣ ਦੀ ਅਪੀਲ
ਨਵਾਂਸ਼ਹਿਰ 13 ਦਸੰਬਰ :- ਅੱਜ ਇਥੇ ਰਿਲਾਇੰਸ ਕੰਪਨੀ ਦੇ ਸਟੋਰ ਤੇ ਲੱਗੇ ਕਿਸਾਨਾਂ ਦੇ ਧਰਨੇ 'ਤੇ ਕਿਸਾਨ ਜਥੇਬੰਦੀਆਂ ਅਤੇ ਸਹਿਯੋਗੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੀਟਿੰਗ ਕਰਕੇ 14 ਦਸੰਬਰ ਨੂੰ ਡੀ.ਸੀ ਦਫਤਰ ਅੱਗੇ ਲਾਏ ਜਾ ਰਹੇ ਕਿਸਾਨਾਂ ਦੇ ਜਿਲਾ ਪੱਧਰੀ ਧਰਨੇ ਸਬੰਧੀ ਵਿਚਾਰ ਵਟਾਂਦਰਾ ਕੀਤਾ ।ਇਸ ਮੀਟਿੰਗ ਵਿਚ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ(ਰਾਜੇਵਾਲ)ਦੋਆਬਾ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ(ਲੱਖੋਵਾਲ) ਕੁੱਲ ਹਿੰਦ ਕਿਸਾਨ ਸਭਾ, ਜਮਹੂਰੀ ਕਿਸਾਨ ਯੂਨੀਅਨ, ਪੰਜਾਬ ਕਿਸਾਨ ਸਭਾ ,ਟੋਲ ਪਲਾਜਾ ਧਰਨਾ ਕਮੇਟੀ ਮਜਾਰੀ, ਟੋਲ ਪਲਾਜਾ ਧਰਨਾ ਕਮੇਟੀ ਬਹਿਰਾਮ ਅਤੇ ਸਹਿਯੋਗੀ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ । ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਸਕੱਤਰ ਤਰਸੇਮ ਸਿੰਘ ਬੈਂਸ ਅਤੇ ਜਸਬੀਰ ਦੀਪ ਨੇ ਦੱਸਿਆ ਕਿ ਡੀ.ਸੀ ਦਫਤਰ ਅੱਗੇ ਲੱਗਣ ਵਾਲੇ ਧਰਨੇ ਨੂੰ ਚਲਾਉਣ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ।ਇਸ ਮੀਟਿੰਗ ਨੂੰ ਕੁਲਵਿੰਦਰ ਸਿੰਘ ਵੜੈਚ, ਕੁਲਦੀਪ ਸਿੰਘ ਸਜਾਵਲ ਪੁਰ, ਸੋਹਣ ਸਿੰਘ ਖੰਡੂ ਪੁਰ, ਅਵਤਾਰ ਸਿੰਘ ਕੱਟ, ਸੋਹਣ ਸਿੰਘ ਸਲੇਮਪੁਰੀ ਨੇ ਸੰਬੋਧਨ ਕੀਤਾ ।ਉਹਨਾਂ ਕਿਹਾ ਕਿ ਕਿਸਾਨਾਂ ਦੇ ਦੇਸ਼ ਵਿਆਪੀ ਸਾਂਝਾ ਮੋਰਚਾ ਦੇ ਸੱਦੇ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ । ਟਰਾਲੀਆਂ ਅਤੇ ਹੋਰ ਗੱਡੀਆਂ ਖੜੀਆਂ ਕਰਨ ਲਈ ਦੁਸਹਿਰਾ ਗਰਾਉਂਡ ਨਵਾਂਸ਼ਹਿਰ ਪ੍ਰਬੰਧ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਜਿਸ ਵਿਚ ਔਰਤਾਂ, ਕਿਸਾਨ, ਮਜਦੂਰ, ਵਿਦਿਆਰਥੀ, ਵਪਾਰੀ, ਨੌਜਵਾਨ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ ।
ਫੋਟੋ ਕੈਪਸ਼ਨ: ਮੀਟਿੰਗ ਵਿਚ ਸ਼ਾਮਲ ਜਥੇਬੰਦੀਆਂ ਦੇ ਆਗੂ ।