ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਵੱਲੋਂ ਮੁਫ਼ਤ ਸਫਰ ਸਹੂਲਤ ਦੇਣ ਤੇ ਕੀਤਾ ਕੈਬਨਿਟ ਮੰਤਰੀ ਸੋਨੀ ਦਾ ਸਨਮਾਨ
ਅੰਮਿ੍ਰਤਸਰ, 17 ਦਸੰਬਰ : (ਐਨ.ਟੀ. ਬਿਊਰੋ) ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਅੱਜ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਵੱਲੋਂ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਸੋਨੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿੰਦੀ ਹੈ। ਉਨਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਕਈ ਅਹਿਮ ਫੈਸਲੇ ਸੁਤੰਤਰਤਾ ਸੈਨਾਨੀਆਂ ਅਤੇ ਉਨਾਂ ਦੇ ਯੋਗ ਵਾਰਸਾਂ ਦੀ ਭਲਾਈ ਹਿੱਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਨਵੇਂ ਫੈਸਲੇ ਅਨੁਸਾਰ ਸੁਤੰਤਰਤਾ ਸੈਨਾਨੀਆਂ ਨੂੰ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਸਾਧਾਰਨ/ਏ.ਸੀ. ਬੱਸਾਂ ਵਿੱਚ ਮਿਲਣ ਵਾਲੀ ਮੁਫ਼ਤ ਸਫਰ ਸਹੂਲਤ ਦਾ ਦਾਇਰਾ ਵਧਾਉਂਦੇ ਹੋਏ ਇਸ ਮੁਫ਼ਤ ਸਫਰ ਸਹੂਲਤ ਵਿੱਚ ਉਨਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੁਜ਼ਗਾਰ ਲੜਕੀਆਂ ਸਮੇਤ ਸੁਤੰਤਰਤਾ ਸੈਨਾਨੀਆਂ ਦੇ ਤੀਸਰੀ ਪੀੜੀ ਤੱਕ ਦੇ ਸਾਰੇ ਯੋਗ ਵਾਰਸਾਂ ਲੜਕਾ/ਲੜਕੀ, ਪੋਤਾ/ਪੋਤੀ, ਦੋਹਤਾ/ਦੋਹਤੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਸੁਤੰਤਰਤਾ ਸੈਨਾਨੀਆਂ ਵਿੱਚੋਂ ਹੀ ਜਿਲਾ ਸ਼ਿਕਾਇਤ ਨਿਵਾਰਣ ਕਮੇਟੀ ਵਿੱਚ ਨੁਮਾਇੰਦਗੀ ਵੀ ਦਿੱਤੀ ਜਾਵੇਗੀ। ਇਸ ਮੌਕੇ ਪੰਜਾਬ ਸਟੇਟ ਫਰੀਡਮ ਫਾਇਟਰ ਸਕਸੈਸਰਜ਼ ਐਸੋਸੀੲੈਸ਼ਨ ਦੇ ਪ੍ਰਧਾਨ ਗਿਆਨ ਸਿੰਘ ਸੱਗੂ, ਸ੍ਰੀ ਪ੍ਰੇਮ ਸਾਗਰ, ਸ੍ਰੀ ਨਰੇਸ਼ ਚੰਦਰ ਪਹਿਲਵਾਨ, ਸ੍ਰੀ ਸੁਰਿੰਦਰ ਸਿੰਘ ਅਹੂਜਾ, ਸ੍ਰ ਰਘਬੀਰ ਸਿੰਘ ਬਾਗੀ, ਸ੍ਰ ਵਿਨੋਦ ਕਪੂਰ , ਬਲਦੇਵ ਸਿੰਘ ਯੋਧਾ, ਅਮਰਜੀਤ ਸਿੰਘ ਭਾਟੀਆ, ਕਮਲ ਭੱਲਾ, ਸੁਖਦੇਵ ਸਿੰਘ, ਇਕਬਾਲ ਸਿੰਘ, ਚਮਨ ਕੁਮਾਰੀ, ਮਹੇਸ਼ ਬਹਿਲ, ਸੁਰਿੰਦਰ ਸਿੰਘ ਸ਼ਾਹੀ, ਚਰਨਜੀਤ ਕੌਰ , ਬੀਰ ਸਿੰਘ ਅਤੇ ਰਜਿੰਦਰ ਸਿੰਘ ਹਾਜ਼ਰ ਸਨ।
ਕੈਪਸ਼ਨ: ਪੰਜਾਬ ਸਟੇਟ ਫਰੀਡਮ ਫਾਇਟਰ ਸਕਸੈਸਰਜ਼ ਐਸੋਸੀੲੈਸ਼ਨ ਦੇ ਪ੍ਰਧਾਨ ਗਿਆਨ ਸਿੰਘ ਸੱਗੂ ਮੁਫ਼ਤ ਸਫਰ ਸਹੂਲਤ ਦੇਣ ਦੇ ਸਬੰਧ ਵਿੱਚ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦਾ ਸਨਮਾਨ ਕਰਦੇ ਹੋਏ।