ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਵੰਡ ਮੁਕੰਮਲ, ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਸੋਚ ਕਾਰਗਰ ਸਾਬਤ ਹੋਈ-ਜਲਾਲਪੁਰ
ਪਟਿਆਲਾ, 31 ਦਸੰਬਰ:(ਐਨ ਟੀ) 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਤੀਜੇ ਪੜਾਅ ਤਹਿਤ ਅੱਜ ਜ਼ਿਲ੍ਹੇ ਦੇ 1740 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾਣ ਨਾਲ ਪਟਿਆਲਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਮੁਹਿੰਮ ਨੇਪਰੇ ਚੜ੍ਹ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਨੇ 12 ਵਿਦਿਆਰਥੀਆਂ ਨੂੰ ਰਸਮੀ ਤੌਰ 'ਤੇ ਇਹ ਸਮਾਰਟ ਫੋਨ ਸੌਂਪੇ।
ਇਸ ਮੌਕੇ ਸ੍ਰੀ ਜਲਾਲਪੁਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਿਜੀ ਸਕੂਲਾਂ ਤੇ ਦੂਜੇ ਰਾਜਾਂ ਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਦੀ ਸਿੱਖਿਆ ਪ੍ਰਦਾਨ ਕਰਨ ਅਤੇ ਸਕੂਲ ਸਿੱਖਿਆ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਸਮਾਰਟ ਫੋਨ ਵੰਡਣ ਵਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਸੋਚ ਕਾਰਗਰ ਸਾਬਤ ਹੋ ਰਹੀ ਹੈ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਸ ਸਕੀਮ ਨੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਦਰਪੇਸ਼ ਸਾਧਨਾਂ ਦੀ ਕਮੀ ਦੂਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪਹਿਲਾਂ ਦੋ ਪੜਾਵਾਂ ਤਹਿਤ ਹੁਣ ਤੱਕ 10070 ਫੋਨ ਪ੍ਰਦਾਨ ਕੀਤੇ ਗਏ ਸਨ ਇਸ ਤਰ੍ਹਾਂ ਹੁਣ ਤੱਕ ਕੁਲ 11810 ਸਮਾਰਟ ਫੋਨ ਵੰਡੇ ਗਏ ਹਨ। ਸ੍ਰੀ ਜਲਾਲਪੁਰ ਨੇ ਉਮੀਦ ਜਤਾਈ ਕਿ ਬੱਚੇ ਇਸ ਸਕੀਮ ਦਾ ਪੂਰਾ ਲਾਭ ਉਠਾਉਣਗੇ, ਕਿਊਂਕਿ ਕੋਵਿਡ-19 ਮਹਾਂਮਾਰੀ ਦੌਰਾਨ ਵਿਦਿਆਰਥੀਆਂ ਲਈ ਆਨਲਾਈਨ ਸਿੱਖਿਆ ਹਾਸਲ ਕਰਨ ਲਈ ਇਹ ਫੋਨ ਬੇਹੱਦ ਲਾਹੇਵੰਦ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ 'ਚ ਪੰਜਾਬ ਦੇਸ਼ ਭਰ 'ਚੋਂ ਮੋਹਰੀ ਸੂਬਾ ਬਣਕੇ ਉਭਰਿਆ ਹੈ ਤੇ ਜ਼ਿਲ੍ਹੇ ਭਰ 'ਚ ਵਿਦਿਆਰਥੀਆਂ ਦੀ ਗਿਣਤੀ 'ਚ 8 ਫੀਸਦੀ ਵਾਧਾ ਵੀ ਦਰਜ ਕੀਤਾ ਗਿਆ ਹੈ। ਸਮਾਰੋਹ ਦੌਰਾਨ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਦਿਹਾਤੀ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਲਾਰਜ ਸਕੇਲ ਇੰਡਸਟਰੀ ਬੋਰਡ ਦੇ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਰਾਜ ਕੌਰ, ਮੈਂਬਰ ਗਗਨਦੀਪ ਸਿੰਘ ਜੌਲੀ ਜਲਾਲਪੁਰ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ, ਕੋਆਰਡੀਨੇਟਰ ਡਾ. ਸੁਖਦਰਸ਼ਨ ਸਿੰਘ ਚਹਿਲ, ਪ੍ਰਿੰਸੀਪਲ ਰਜਨੀਸ਼ ਗੁਪਤਾ, ਪਰਵਿੰਦਰ ਸਿੰਘ ਸਰਾਂ ਸਮੇਤ ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ। ਫੋਨ ਹਾਸਲ ਕਰਨ ਵਾਲੇ ਸਰਕਾਰੀ ਸਮਾਰਟ ਸਕੂਲ ਬਹਾਦਰਗੜ੍ਹ ਦੇ ਵਿਦਿਆਰਥੀਆਂ ਕਾਜਲ, ਰੁਪਿੰਦਰ ਕੌਰ, ਭੁਪਿੰਦਰ ਕੌਰ, ਰੁਪਿੰਦਰ ਕੌਰ, ਸਿਮਰਨ ਵਰਮਾ, ਗੁਰਿੰਦਰ ਸਿੰਘ, ਹਰਸ਼ਦੀਪ ਸਿੰਘ, ਜਸਕਰਨ ਸਿੰਘ, ਮਨਦੀਪ ਸਿੰਘ, ਅਭਿਸ਼ੇਕ ਝਾਅ, ਸਹਿਜਪ੍ਰੀਤ ਤੇ ਅਮਨਦੀਪ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਵਿਦਿਆਰਥੀਆਂ ਨੇ ਕਿਹਾ ਇਹ ਸਮਾਰਟ ਫੋਨ ਉਨ੍ਹਾਂ ਨੂੰ ਕੇਵਲ ਪੜ੍ਹਾਈ 'ਚ ਹੀ ਨਹੀਂ ਬਲਕਿ ਉਨ੍ਹਾਂ ਦੇ ਕਰੀਅਰ ਬਾਰੇ ਜਾਣਕਾਰੀ 'ਚ ਵਾਧਾ ਕਰਨ 'ਚ ਵੀ ਸਹਾਈ ਹੋਣਗੇ।