ਟੀਕਾਕਰਨ ਲਈ ਬਣਾਏ ਗਏ ਕੋ-ਵਿਨ ਮੋਬਾਈਲ ਐਪ ਦੀ ਸਥਿਤੀ ਨੂੰ ਪਰਖਿਆ ਜਾਵੇਗਾ
ਨਵਾਂਸ਼ਹਿਰ 28 ਦਸੰਬਰ (ਐਨ ਟੀ): ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਜੀ ਦੀ ਯੋਗ ਅਗਵਾਈ ਹੇਠ ਅੱਜ ਕੋਵਿਡ-19 ਵੈਕਸੀਨ ਲਈ ਡਰਾਈ ਰਨ ਦੀ ਸ਼ੁਰੂਆਤ ਕੀਤੀ ਗਈ।
ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਕੋਵਿਡ-19 ਟੀਕਾਕਰਨ ਦੇ ਡਰਾਈ ਰਨ ਅਭਿਆਸ ਅਧੀਨ ਕੋਵਿਡ-19 ਟੀਕਾਕਰਨ ਪੋਰਟਲ ਉੱਤੇ ਲਾਭਪਾਤਰੀਆਂ ਦਾ ਸਾਰਾ ਡਾਟਾ ਅਪਲੋਡ ਕਰ ਦਿੱਤਾ ਗਿਆ ਹੈ।ਕੋ-ਵਿਨ ਪੋਰਟਲ ਵਿਚ ਜ਼ਿਲ੍ਹੇ ਦੇ ਪੰਜ ਸਥਾਨਾਂ ਉੱਤੇ ਡਰਾਈ ਰਨ ਅਭਿਆਸ ਲਈ ਟੀਕਾਕਰਨ ਸੈਸ਼ਨ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹਰ ਸੈਸ਼ਨ ਸਾਈਟ ਉੱਤੇ 25-25 ਲਾਭਪਾਤਰੀਆਂ ਨੂੰ ਟੀਕੇ ਲਾਉਣ ਦੀ ਪ੍ਰਕਿਰਿਆ ਨੂੰ ਜਾਂਚਿਆ ਜਾਵੇਗਾ। ਇਨ੍ਹਾਂ ਸੈਸ਼ਨਾਂ ਸਬੰਧੀ ਸੁਪਰਵਾਈਜਰ ਅਤੇ ਲਾਭਪਾਤਰੀਆਂ ਨੂੰ ਕੋ-ਵਿਨ ਪੋਰਟਲ ਰਾਹੀਂ ਮੈਸੇਜ ਭੇਜੇ ਗਏ ਹਨ। ਸੈਸ਼ਨ ਦੌਰਾਨ ਲਾਭਪਾਤਰੀ ਦੇ ਪਹੁੰਚਣ ਉੱਤੇ ਉਸ ਦੀ ਪੋਰਟਲ ਅਨੁਸਾਰ ਸ਼ਨਾਖਤ ਕੀਤੀ ਜਾਵੇਗੀ ਅਤੇ ਸ਼ਨਾਖਤ ਹੋਣ ਉੱਤੇ ਟੀਕਾਕਰਨ ਦੀ ਪ੍ਰਕਿਰਿਆ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਡਰਾਈ ਰਨ ਵਿਚ ਕੋਲਡ ਸਟੋਰੇਜ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ, ਵੈਕਸੀਨ ਲਈ ਟਰਾਂਸਪੋਟੇਸ਼ਨ ਦੀਆਂ ਤਿਆਰੀਆਂ ਨੂੰ ਜਾਂਚਣਾ, ਸੈਸ਼ਨ ਦੌਰਾਨ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ, ਵੈਕਸੀਨੇਟਰਾਂ ਤੇ ਹੋਰ ਸਟਾਫ ਦੀ ਭੂਮਿਕਾ ਨਿਸ਼ਚਤ ਕਰਨਾ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇ ਕੋਰੋਨਾ ਵੈਕਸੀਨ ਦੇ 'ਡ੍ਰਾਈ ਰਨ' ਲਈ ਪੰਜਾਬ ਦੇ ਦੋ ਜ਼ਿਲ੍ਹਿਆਂ ਨੂੰ ਚੁਣਿਆ ਹੈ, ਜਿਨ੍ਹਾਂ ਵਿਚ ਨਵਾਂਸ਼ਹਿਰ ਵੀ ਸ਼ਾਮਲ ਹੈ। ਇਸ ਪਰਖ ਦੌਰਾਨ ਕੋਰੋਨਾ ਵੈਕਸੀਨ ਲਾਉਣ ਲਈ ਬਣਾਏ ਗਏ ਕੋ-ਵਿਨ ਮੋਬਾਈਲ ਐਪ ਦੀ ਸਥਿਤੀ ਨੂੰ ਵੀ ਵੇਖਿਆ ਜਾਵੇਗਾ, ਜੋ ਵੈਕਸੀਨ ਨਾਲ ਜੁੜੇ ਕਈ ਪੱਖਾਂ, ਜਾਣਕਾਰੀ ਤੇ ਜ਼ਰੂਰੀ ਡਾਟਾ ਨੂੰ ਆਨਲਾਈਨ ਜੋੜੇਗਾ। ਉਨ੍ਹਾਂ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਭਗਤ ਸਿੰਘ ਨਗਰ ਵਿੱਚ 5 ਥਾਵਾਂ ਦੀ ਪਛਾਣ ਕੀਤੀ ਹੈ, ਜਿਨਾਂ ਵਿੱਚ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ, ਸੀ.ਐਚ.ਸੀ. ਮੁਕੰਦਪੁਰ, ਸ਼ਹਿਰੀ ਪਹੁੰਚ ਵਜੋਂ ਪੀ.ਐਚ.ਸੀ. ਜਾਡਲਾ, ਦਿਹਾਤੀ ਪਹੁੰਚ ਵਜੋਂ ਸਬ ਸੈਂਟਰ ਉਸਮਾਨਪੁਰ ਅਤੇ ਨਿੱਜੀ ਫੈਸਿਲਟੀ ਵਜੋਂ ਆਈ.ਵੀ. ਹਸਪਤਾਲ ਸ਼ਾਮਲ ਹਨ।