ਅੰਮਿ੍ਰਤਸਰ, 21 ਦਸੰਬਰ: (ਐਨ ਟੀ) ਵਾਰਡ ਨੰ: 54 ਦੇ ਅਧੀਨ ਆਉਂਦੇ ਇਲਾਕੇ ਇਸਲਾਮਾਬਾਦ ਵਿਖੇ ਸਾਰੀਆਂ ਗਲੀਆਂ ਸੀ:ਸੀ ਫਲੋਰਿੰਗ ਅਤੇ ਇੰਟਰਲਾਕਿੰਗ ਟਾਈਲਾਂ ਨਾਲ ਬਣਾਈਆਂ ਜਾਣਗੀਆਂ ਅਤੇ ਵਿਕਾਸ ਪੱਖੋਂ ਇਲਾਕੇ ਵਿੱਚ ਕਿਸੇ ਵੀ ਤਰਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 54 ਅਧੀਨ ਪੈਂਦੇ ਇਲਾਕੇ ਇਸਲਾਮਾਬਾਦ ਵਿਖੇ ਗਲੀ ਨੰ: 1 ਅਤੇ 2 ਵਿੱਚ ਸੀ:ਸੀ ਫਲੋਰਿੰਗ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਨ ਸਮੇਂ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਵਾਰਡ ਨੰ: 54 ਵਿੱਚ 85 ਤੋਂ ਜਿਆਦਾ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਦੇ ਰਹਿੰਦੇ ਵਿਕਾਸ ਕਾਰਜ ਇਸ ਸਾਲ ਦੇ ਅੰਤ ਤੱਕ ਮੁਕੰਮਲ ਕਰ ਲਏ ਜਾਣਗੇ। ਇਸ ਮੌਕੇ ਸ੍ਰੀ ਸੋਨੀ ਵੱਲੋਂ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਣਿਆ ਗਿਆ ਤੇ ਸਬੰਧਤ ਅਧਿਕਾਰੀਆਂ ਨੂੰ ਇਨਾਂ ਮੁਸ਼ਕਲਾਂ ਦੇ ਹੱਲ ਲਈ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਸ੍ਰੀ ਸੋਨੀ ਵੱਲੋਂ ਵਾਰਡ ਨੰ: 54 ਦਾ ਦੌਰਾ ਕਰਕੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ ਗਿਆ। ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਵਿਕਾਸ ਦੇ ਕੰਮਾਂ ਵਿੱਚ ਕਿਸੇ ਵੀ ਤਰਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਪਰ੍ਰਮਜੀਤ ਸਿੰਘ ਚੋਪੜਾ, ਸ੍ਰੀ ਵਿਕਾਸ ਮਿਸ਼ਰਾ, ਸ੍ਰੀ ਵਿਸ਼ਾਲ ਮਿਸ਼ਰਾ, ਸ ਸਤਬੀਰ ਸਿੰਘ, ਸ੍ਰੀ ਵਿਪਨ ਕੁੰਦਰਾ, ਸ੍ਰੀ ਅਨਿਲ ਮਹਾਜਨ, ਸ੍ਰ ਬਲਜੀਤ ਸਿੰਘ, ਸ੍ਰੀ ਬਲਰਾਮ, ਸ੍ਰੀ ਅਮਨ ਕੁਮਾਰ, ਸ੍ਰੀ ਰਾਜੇਸ਼ ਜੈਨ, ਸ੍ਰੀ ਪਵਨ ਸ਼ਰਮਾ, ਸ੍ਰ ਕੰਵਲਜੀਤ ਸਿੰਘ, ਸ੍ਰ ਦਵਿੰਦਰ ਸਿੰਘ, ਸ੍ਰੀ ਸੁਨੀਲ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।
ਕੈਪਸ਼ਨ : ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 54 ਵਿੱਚ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਹੋਏ।
ਕੈਪਸ਼ਨ : ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 54 ਵਿੱਚ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਹੋਏ।