ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ
ਗੁਰੂ ਨਾਨਕ ਦੇਵ ਜੀ 551ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ
ਕਿਸਾਨ ਅੰਦੋਲਨ ਦੀ ਸਫਲਤਾ ਲਈ ਸੰਗਤੀ ਰੂਪ ਵਿਚ ਹੋਈ ਅਰਦਾਸ
ਬੰਗਾ :- 03 ਦਸੰਬਰ -
ਪ੍ਰਸਿੱਧ ਸਮਾਜ ਸੇਵੀ ਅਦਾਰੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ (ਰਜਿ:) ਢਾਹਾਂ ਕਲੇਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਬੜੀ ਭਾਵਨਾ ਸ਼ਰਧਾ ਭਾਵਨਾ ਮਨਾਇਆ ਗਿਆ । ਇਸ ਮੌਕੇ ਹੋਏ ਮਹਾਨ ਗੁਰਮਤਿ ਸਮਾਗਮ ਵਿਚ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ । ਇਸ ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰੁਦਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਪੰਥ ਦੇ ਪ੍ਰਸਿੱਧ ਕਥਾ ਵਾਚਕ ਗਿਆਨੀ ਨਿਰਮਲ ਸਿੰਘ ਧੂਲਕੋਟ ਵਾਲਿਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰ ਇਤਿਹਾਸ ਬਾਰੇ ਚਾਨਣਾ ਪਾਉਂਦੇ ਹੋਏ ਗੁਰੂ ਜੀ ਵੱਲੋ ਦਰਸਾਏ ਸੇਵਾ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ । ਮਹਾਨ ਗੁਰਮਤਿ ਸਮਾਗਮ ਵਿਚ ਸਰਬੱਤ ਦੇ ਭਲੇ ਲਈ, ਕਿਸਾਨ ਅੰਦੋਲਨ ਵਿਚ ਦੇਸ ਦੇ ਸਮੂਹ ਕਿਸਾਨਾਂ ਦੀ ਕਾਮਯਾਬੀ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ । ਮਹਾਨ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ (ਰਜਿ:) ਢਾਹਾਂ ਕਲੇਰਾਂ ਨੇ ਇਕੱਤਰ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਕਿਰਤ ਕਰਨ, ਵੰਡ ਛਕਣ, ਨਾਮ ਸਿਮਰਨ ਕਰਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੱਚ ਦੇ ਰਾਹ ਦੇ ਪਾਂਧੀ ਬਣਨ ਲਈ ਪ੍ਰੇਰਿਆ। ਕੁਲਵਿੰਦਰ ਸਿੰਘ ਢਾਹਾਂ ਸਕੱਤਰ ਟਰੱਸਟ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸੇਵਾਦਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ । ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿਚ ਸਰਵ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੋੜਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਦਵਿੰਦਰ ਸਿੰਘ ਕਲਸੀ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਨਰਿੰਦਰ ਸਿੰਘ ਢਾਹਾਂ, ਡਾ. ਰਵਿੰਦਰ ਖਜੂਰੀਆ ਮੈਡੀਕਲ ਸੁਪਰਡੈਂਟ, ਡਾ. ਜਸਦੀਪ ਸਿੰਘ ਸੈਣੀ, ਮਹਿੰਦਰਪਾਲ ਸਿੰਘ ਸੁਪਰਡੈਂਟ, ਰਣਜੀਤ ਸਿੰਘ ਮਾਨ ਸਰੁੱਖਿਆ ਅਫਸਰ, ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਕਾਲਜ ਆਫ ਨਰਸਿੰਗ, ਮੈਡਮ ਸੁਖਮਿੰਦਰ ਕੌਰ, ਪ੍ਰਿੰਸੀਪਲ ਵਨੀਤਾ ਚੋਟ, ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਸਿੰਘ ਬੱਲ, ਮੈਡਮ ਸੀਮਾ ਪੂਨੀ, ਡਾ. ਰਾਹੁਲ ਗੋਇਲ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਮੈਡਮ ਜਗਜੀਤ ਕੌਰ, ਭਾਈ ਰਣਜੀਤ ਸਿੰਘ, ਦਿਲਬਾਗ ਸਿੰਘ ਬਾਗੀ, ਸਤਵੀਰ ਸਿੰਘ ਜੀਂਦੋਵਾਲ, ਸੁਰਜੀਤ ਸਿੰਘ ਜਗਤਪੁਰ ਟਰੱਸਟ ਦੇ ਸਾਰੇ ਅਦਾਰਿਆਂ ਦਾ ਸਟਾਫ਼, ਡਾਕਟਰ, ਵਿਦਿਆਰਥੀ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ। ਇਸ ਤੋਂ ਪਹਿਲਾਂ ਅੰਮ੍ਰਿਤ ਵੇਲੇ ਪ੍ਰਭਾਤ ਫੇਰੀ ਸਜੀ ਜਿਸ ਵਿਚ ਸੰਗਤਾਂ ਨੇ ਭਾਰੀ ਗਿਣਤੀ ਸ਼ਿਰਕਤ ਕੀਤੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਿਖੇ ਹੋਏ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਮੌਕੇ ਮਹਾਨ ਗੁਰਮਤਿ ਸਮਾਗਮ ਦੀਆਂ ਝਲਕੀਆਂ