14 ਦਸੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਘੇਰਨ ਦੀਆਂ ਤਿਆਰੀਆਂ ਸਬੰਧੀ ਮੀਟਿੰਗਾਂ ਆਰੰਭ 
ਨਵਾਂ ਸ਼ਹਿਰ 12 ਦਸੰਬਰ :
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਦੇਸ਼ ਭਰ ਵਿੱਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਘੇਰਨ ਦੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡਾਂ ਕਸਬਿਆਂ ਵਿੱਚ ਪ੍ਰਚਾਰ ਮੀਟਿੰਗਾਂ ਦਾ ਸਿਲਸਿਲਾ ਆਰੰਭ ਕਰ ਦਿੱਤਾ ਗਿਆ ਹੈ। ਤਿਆਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਵ ਸਾਥੀ ਸੁਤੰਤਰ ਕੁਮਾਰ, ਸੋਹਣ ਸਿੰਘ ਸਲੇਮਪੁਰੀ, ਪ੍ਰੇਮ ਰੱਕੜ, ਕੁਲਦੀਪ ਸਿੰਘ ਦੌੜਕਾ ਅਤੇ ਸੁਰਿੰਦਰ ਭੱਟੀ ਨੇ ਦੱਸਿਆ ਕਿ 14 ਦਸੰਬਰ ਦੇ ਐਕਸ਼ਨ ਲਈ   ਪਿੰਡਾਂ ਅਤੇ ਕਸਬਿਆਂ ਵਿੱਚ ਕਿਸਾਨਾਂ ਮਜ਼ਦੂਰਾਂ ਸਮੇਤ ਸਮਾਜ ਦੇ ਹਰ ਵਰਗ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ।  ਮੋਦੀ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਲੋਕਾਂ ਵਿੱਚ ਗੁੱਸਾ ਭਰਿਆ ਪਿਆ ਹੈ। ਕਿਸਾਨ ਅਤੇ ਆਮ ਲੋਕ ਇਸ ਇਤਿਹਾਸਕ ਕਿਸਾਨੀ ਘੋਲ ਨੂੰ ਜਿੱਤ ਤੱਕ ਪਹੁੰਚਾਉਣ ਲਈ ਜਾਨ ਹੂਲਵੇਂ ਸੰਘਰਸ਼ ਕਰ ਰਹੇ ਹਨ। ਆਗੂਆਂ ਨੇ ਦੱਸਿਆ ਕਿ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਤਿੰਨੇ ਖੇਤੀ ਕਾਨੂੰਨ ਰੱਦ ਨਾ ਕਰਨ ਦੇ ਅੜੀਅਲ ਵਤੀਰੇ ਵਿਰੁੱਧ ਵੀ ਲੋਕਾਂ ਵਿੱਚ ਗੁੱਸਾ ਹੈ। ਅੱਜ ਸਾਥੀਆਂ ਨੇ ਵੱਖ ਵੱਖ ਪਿੰਡਾਂ ਵਿੱਚ  ਕਿਸਾਨਾਂ ਮਜ਼ਦੂਰਾਂ ਨਾਲ ਮੀਟਿੰਗਾਂ ਕਰਕੇ ਤਿੰਨੇ ਕਿਸਾਨੀ ਕਾਨੂੰਨਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਪਿਛਲੇ ਸਮੇਂ ਤੋਂ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਚੱਲ ਰਹੇ ਸੰਘਰਸ਼ ਦੀ ਜਾਣਕਾਰੀ ਵੀ ਕਿਸਾਨਾਂ ਨਾਲ ਸਾਂਝੀ ਕੀਤ