ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਲਗਾਇਆ ਸਵੈ ਰੋਜ਼ਗਾਰ ਮੇਲਾ

ਪਟਿਆਲਾ, 18 ਦਸੰਬਰ: (ਐਨ ਟੀ) ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ  ਸਵੈ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਜਿਸ ਤਹਿਤ ਪਟਿਆਲਾ ਅਤੇਨਾਭਾ ਵਿਖੇ ਰੋਜ਼ਗਾਰ ਮੇਲੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਰੋਜ਼ਗਾਰ ਉਤਪਤੀ ਤੇ ਟਰੇਨਿੰਗ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਸਕੀਮ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਪਟਿਆਲਾ ਅਤੇ ਨਾਭਾ ਵਿਖੇ ਸਵੈ ਰੋਜ਼ਗਾਰ ਮੇਲੇ ਲਗਾਏ ਗਏ ਹਨ, ਜਿਸ ਵਿਚ ਇਲਾਕੇ ਦੇ ਬੈਂਕਾਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਵੱਖ-ਵੱਖ ਸਵੈ ਰੋਜ਼ਗਾਰ ਕਰਜ਼ਾ ਸਕੀਮਾਂ ਤਹਿਤ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ 131 ਪ੍ਰਾਰਥੀਆਂ ਨੂੰ ਮੌਕੇ ਤੇ ਹੀ ਅਪਲਾਈ ਕਰਵਾਇਆ ਗਿਆ ਤਾਂ ਜੋ ਜ਼ਰੂਰਤਮੰਦ ਨੌਜਵਾਨ ਸਰਕਾਰ ਦੀ ਇਸ ਯੋਜਨਾ ਤਹਿਤ ਕਰਜ਼ਾ ਲੈ ਕੇ ਆਪਣਾ ਮਨਪਸੰਦ ਕਾਰੋਬਾਰ ਸ਼ੁਰੂ ਕਰ ਸਕਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਰਾਹੀਂ ਜੋ ਸਰਕਾਰੀ ਵਿਭਾਗਾਂ ਵੱਲੋਂ ਆਪਣੀਆਂ ਵੱਖ-ਵੱਖ ਸਵੈ ਰੋਜ਼ਗਾਰ ਸਕੀਮਾਂ ਤਹਿਤ ਲੋਨ, ਟਰੇਨਿੰਗ ਜਾਂ ਸਬਸਿਡੀ ਮੁਹੱਈਆ ਕਰਵਾਉਂਦੇ ਹਨ ਵੱਲੋਂ ਵੀ ਭਾਗ ਲਿਆ ਗਿਆ ਜਿਵੇਂ ਕਿ ਐਸ.ਸੀ. ਕਾਰਪੋਰੇਸ਼ਨ, ਬੀ.ਸੀ. ਕਾਰਪੋਰੇਸ਼ਨ, ਜ਼ਿਲ੍ਹਾ ਉਦਯੋਗ ਕੇਂਦਰ, ਆਰ.ਸੈਟੀ ਪਟਿਆਲਾ, ਮੱਛੀ ਪਾਲਣ ਵਿਭਾਗ, ਪਸ਼ੂ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ। ਇਨ੍ਹਾਂ ਏਜੰਸੀਆਂ ਦੇ ਨੁਮਾਇੰਦਿਆਂ ਵੱਲੋਂ ਮੌਕੇ 'ਤੇ ਹਾਜ਼ਰ ਪ੍ਰਾਰਥੀਆਂ ਨੂੰ ਆਪਣੀਆਂ ਸਕੀਮਾਂ ਦੀ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ।