ਸਰਕਾਰੀ ਹਸਪਤਾਲਾਂ ਵਿਚ ਓ. ਪੀ. ਡੀ ਅਤੇ ਹੋਰ ਸਿਹਤ ਸੇਵਾਵਾਂ ਮੁੜ ਸ਼ੁਰੂ-ਡੀ. ਸੀ


ਨਵਾਂਸ਼ਹਿਰ, 16 ਦਸੰਬਰ : (ਐਨ.ਟੀ.ਬਿਊਰੋ) ਜ਼ਿਲਾ ਸਿਹਤ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਮੌਕੇ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੋਵਿਡ ਮਹਾਮਾਰੀ ਕਾਰਨ ਜ਼ਿਲਾ ਹਸਪਤਾਲ ਨਵਾਂਸ਼ਹਿਰ ਅਤੇ ਹੋਰਨਾਂ ਸਰਕਾਰੀ ਹਸਪਤਾਲਾਂ ਵਿਚ ਜੋ ਸਿਹਤ ਸੇਵਾਵਾਂ ਬੰਦ ਕੀਤੀਆਂ ਗਈਆਂ ਸਨ, ਹੁਣ ਉਹ ਸਾਰੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਹੁਣ ਹਸਪਤਾਲ ਵਿਚ ਓ. ਪੀ. ਡੀ ਅਤੇ ਇੰਨਡੋਰ ਹਰ ਤਰਾਂ ਦੇ ਮਰੀਜ਼ਾਂ ਦਾ ਇਲਾਜ ਸ਼ੁਰੂ ਹੋ ਚੁੱਕਾ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜ਼ਿਲਾ ਹਸਪਤਾਲ ਨਵਾਂਸ਼ਹਿਰ ਸਮੇਤ ਜ਼ਿਲੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਉਨਾਂ ਮੀਟਿੰਗ ਵਿਚ ਹਾਜ਼ਰ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲਾ ਹਸਪਤਾਲ ਅਤੇ ਹੋਰਨਾਂ ਸਿਹਤ ਸੰਸਥਾਵਾਂ ਵਿਚ ਸੰਸਥਾਗਤ ਜਣੇਪੇ ਵਧਾਏ ਜਾਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਜਣੇਪਾ ਘਰ ਵਿਚ ਨਾ ਹੋਵੇ। ਉਨਾਂ ਕਿਹਾ ਕਿ ਸਿਹਤ ਵਿਭਾਗ ਦੇ ਫੀਲਡ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਸੰਸਥਾਗਤ ਜਣੇਪੇ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਹੋਰ ਘੱਟ ਕੀਤਾ ਜਾ ਸਕੇ ਅਤੇ ਜੱਚਾ-ਬੱਚਾ ਦੀ ਸਿਹਤ ਤੰਦਰੁਸਤ ਰਹੇ। ਉਨਾਂ ਇਹ ਵੀ ਹਦਾਇਤ ਕੀਤੀ ਕਿ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਡਾਟਾ ਬੇਸ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ। ਇਸ ਮੌਕੇ ਉਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਸਿਹਤ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਵਿੰਦਰ ਸਿੰਘ ਵੱਲੋਂ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਸਕੀਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਐਸ. ਡੀ. ਐਮ ਨਵਾਂਸ਼ਹਿਰ