ਨਵਾਂਸ਼ਹਿਰ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ :- ਵਿਧਾਇਕ ਅੰਗਦ ਸਿੰਘ
ਨਵਾਂਸ਼ਹਿਰ, 22 ਦਸੰਬਰ : (ਐਨ ਟੀ) ਵਿਧਾਇਕ ਅੰਗਦ ਸਿੰਘ ਵੱਲੋਂ ਨੇ ਨਵਾਂਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਂਦਿਆਂ ਅੱਜ ਸ਼ਹਿਰ ਵਿਚ ਪੰਜ ਵੱਖ-ਵੱਖ ਥਾਵਾਂ 'ਤੇ ਲੱਖਾਂ ਰੁਪਏ ਦੀ ਲਾਗਤ ਨਾਲ ਗਲੀਆਂ ਨੂੰ ਪੱਕਾ ਕਰਨ ਦੇ ਕੰਮਾਂ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨਾਂ ਸਭ ਤੋਂ ਪਹਿਲਾਂ ਵਾਰਡ ਨੰ: 9 ਵਿਚ ਪੁਰਾਣੀ ਦਾਣਾ ਵਿਖੇ 13.12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਸਾਹਮਣੇ 7.34 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ, ਵਾਰਡ ਨੰ: 7 ਵਿਚ ਕੱਚਾ ਟੋਬਾ ਮੰਦਿਰ ਦੇ ਸਾਹਮਣੇ ਕੁਲਾਮ ਰੋਡ ਤੋਂ ਸਬਜ਼ੀ ਮੰਡੀ ਦੇ ਪਿੱਛੇ 14.58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ, ਵਾਰਡ ਨੰ: 15 ਵਿਚ ਪ੍ਰਸਿੰਨੀ ਦੇਵੀ ਸਕੂਲ ਦੇ ਸਾਹਮਣੇ 11.39 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਗਲੀ ਅਤੇ ਰੇਲਵੇ ਰੋਡ 'ਤੇ ਵਾਰਡ ਨੰ: 17 ਵਿਚ ਰਿਸ਼ੀ ਮੁਹੱਲਾ ਵਿਖੇ 7.08 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ। ਇਸ ਦੌਰਾਨ ਉਨਾਂ ਕਿਹਾ ਕਿ ਨਵਾਂਸ਼ਹਿਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਕੰਮ ਜੰਗੀ ਪੱਧਰ 'ਤੇ ਕੀਤੇ ਜਾ ਰਹੇ ਹਨ ਅਤੇ ਸ਼ਹਿਰ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਉਨਾਂ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਦੀ ਕੁਆਲਿਟੀ ਨਾਲ ਕੋਈ ਸਮਝੋਤਾ ਨਾ ਕੀਤਾ ਜਾਵੇ ਅਤੇ ਇਨਾਂ ਲਈ ਉੱਚ ਮਿਆਰ ਦਾ ਮਟੀਰੀਅਲ ਵਰਤਿਆ ਜਾਵੇ। ਇਸ ਮੌਕੇ ਉਨਾਂ ਸਬੰਧਤ ਇਲਾਕਿਆਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨਾਂ ਦੇ ਫੌਰੀ ਹੱਲ ਦਾ ਭਰੋਸਾ ਦਿਵਾਇਆ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨਮਾਜਰਾ, ਜ਼ਿਲਾ ਪ੍ਰ੍ਰੀਸ਼ਦ ਚੇਅਰਪਰਸਨ ਹਰਮੇਸ਼ ਕੌਰ, ਜ਼ਿਲਾ ਪ੍ਰਧਾਨ ਮਹਿਲਾ ਮੋਰਚਾ ਤਜਿੰਦਰ ਕੌਰ ਸੋਇਤਾ, ਜੋਗਿੰਦਰ ਛੋਕਰ, ਰਜਿੰਦਰ ਚੋਪੜਾ, ਗੁਰਦੇਵ ਕੌਰ, ਕੁਲਵੰਤ ਕੌਰ, ਚੌਧਰੀ ਹਰਬੰਸ ਲਾਲ, ਰਾਜੇਸ਼ ਗਾਬਾ, ਰੋਮੀ ਖੋਸਲਾ, ਸਚਿਨ ਦੀਵਾਨ, ਜੈਦੀਪ ਜਾਂਗੜਾ, ਰੋਹਿਤ ਚੋਪੜਾ, ਰਾਜ ਛੋਕਰ, ਪਿ੍ਰਥਵੀ ਚੰਦ, ਡਾ. ਸਰਤਾਜ, ਅਰੁਨ ਦੀਵਾਨ ਮੰਗੇਵਾਲੀਆ, ਪਰਵੀਨ ਭਾਟੀਆ, ਡਾ. ਕਮਲਜੀਤ ਲਾਲ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਕੈਪਸ਼ਨ :-ਨਵਾਂਸ਼ਹਿਰ ਵਿਖੇ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕ ਅੰਗਦ ਸਿੰਘ। ਨਾਲ ਹਨ ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨਮਾਜਰਾ ਤੇ ਹੋਰ। ---