ਸਰਕਾਰ ਈਸਾਈ ਭਾਈਚਾਰੇ ਦੇ ਵਿਕਾਸ ਲਈ ਵਚਨਬੱਧ
ਅੰਮਿ੍ਰਤਸਰ, 25 ਦਸੰਬਰ:( ਐਨ ਟੀ ) ਅੱਜ ਸੰਤ ਮਾਈਕਲ ਕੈਥੋਲਿਕ ਚਰਚ ਅਜਨਾਲਾ ਵਿਖੇ ਪ੍ਰਭੂ ਯਿਸ਼ੂ ਮਸੀਹ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸ੍ਰ ਸੁਖਬਿੰਦਰ ਸਿੰਘ ਸਰਕਾਰੀਆ ਸ਼ਹਿਰੀ ਵਿਕਾਸ ਤੇ ਜਲ ਸਰੋਤ ਮੰਤਰੀ ਪੰਜਾਬ ਅਤੇ ਸ੍ਰ ਹਰਪ੍ਰਤਾਪ ਸਿੰਘ ਅਜਨਾਲਾ ਹਲਕਾ ਵਿਧਾਇਕ ਅਜਨਾਲਾ ਨੇ ਸ਼ਿਰਕਤ ਕੀਤੀ ਅਤੇ ਸਮੂਹ ਪੰਜਾਬੀਆਂ ਨੂੰ ਵੱਡੇ ਦਿਨ ਦੀ ਮੁਬਾਰਕਬਾਦ ਦਿੱਤੀ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ੍ਰ ਸਰਕਾਰੀਆ ਨੇ ਕਿਹਾ ਕਿ ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਿਰਕਤ ਕੀਤੀ ਜਾਣੀ ਸੀ ਪ੍ਰੰਤੂ ਮੌਸਮ ਦੀ ਖਰਾਬੀ ਕਾਰਨ ਉਹ ਸਮਾਗਮ ਵਿੱਚ ਨਹੀਂ ਪਹੁੰਚ ਸਕੇ। ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਉਨਾਂ ਦੀ ਡਿਊਟੀ ਇਸ ਸਮਾਗਮ ਵਿੱਚ ਪਹੁੰਚਣ ਲਈ ਲਗਾਈ ਗਈ ਸੀ। ਉਨਾਂ ਕਿਹਾ ਕਿ ਇਸ ਮੌਕੇ ਮੈਂ ਆਪਣੇ ਆਪ ਨੂੰ ਖੁਸ਼ ਨਸੀਬ ਸਮਝਦਾ ਹਾਂ ਕਿ ਮੈਨੂੰ ਪ੍ਰ੍ਰਭੂ ਯਿਸ਼ੂ ਜੀ ਦੇ ਜਨਮ ਦਿਹਾੜੇ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਸ੍ਰ ਸਰਕਾਰੀਆ ਨੇ ਕਿਹਾ ਕਿ ਪੂਰੇ ਸੰਸਾਰ ਭਰ ਵਿੱਚ ਬੜੀ ਸ਼ਰਧਾ ਭਾਵਨਾ ਨਾਲ ਪ੍ਰਭੂ ਯਿਸ਼ੂ ਮਸੀਹ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪ੍ਰਭੂ ਯਿਸ਼ੂ ਵੱਲੋਂ ਦਰਸਾਏ ਗਏ ਰਸਤੇ ਤੇ ਚੱਲ ਕੇ ਅਸੀਂ ਲੋੜਵੰਦਾਂ ਦੀ ਮਦਦ ਕਰ ਸਕਦੇ ਹਾਂ। ਉਨਾਂ ਕਿਹਾ ਕਿ ਪ੍ਰਭੂ ਯਿਸ਼ੂ ਵੱਲੋਂ ਮਨੁੱਖਤਾ ਲਈ ਕੀਤੇ ਕੰਮਾਂ ਅਤੇ ਉਨਾਂ ਦੀ ਕੁਰਬਾਨੀ ਨੂੰ ਅਸੀਂ ਯਾਦ ਕਰਦੇ ਹਾਂ। ਸ੍ਰ ਸਰਕਾਰੀਆ ਨੇ ਕਿਹਾ ਕਿ ਸਾਡੀ ਪਾਰਟੀ ਧਰਪ ਨਿਰਪੱਖ ਪਾਰਟੀ ਹੈ ਅਤੇ ਅਸੀਂ ਸਾਰੇ ਧਰਮਾਂ ਦਾ ਮਾਣ ਸਤਿਕਾਰ ਕਰਦੇ ਹਾਂ। ਉਨਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਸ਼ਗਨ ਸਕੀਮ ਵਿੱਚ ਈਸਾਈ ਭਾਈਚਾਰੇ ਦੀਆਂ ਲੜਕੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਅਤੇ ਪੋਸਟ ਮੈਟਿ੍ਰਕ ਵਜੀਫੇ ਵੀ ਦਿੱਤੇ ਜਾ ਰਹੇ ਹਨ। ਉਨਾਂ ਕਿਹਾ ਕਿ ਈਸਾਈ ਭਾਈਚਾਰੇ ਦੀਆਂ ਜੋ ਵੀ ਮੰਗਾਂ ਹਨ ਉਹ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਲਿਆਉਣਗੇ ਅਤੇ ਉਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ੍ਰ ਸਰਕਾਰੀਆ ਵੱਲੋਂ ਚੌਗਾਵਾਂ ਤੋਂ ਅਜਨਾਲਾ ਜਾਣ ਵਾਲੀ ਸੜਕ ਦੇ ਨਿਰਮਾਣ ਦਾ ਐਲਾਨ ਵੀ ਕੀਤਾ ਅਤੇ ਕਿਹਾ ਕਿ ਮਾਰਚ ਤੱਕ ਇਹ ਸੜਕ ਨੂੰ ਮੁਕੰਮਲ ਕਰ ਲਿਆ ਜਾਵੇਗਾ। ਸ੍ਰ ਸਰਕਾਰੀਆ ਨੇ ਕਿਹਾ ਕਿ ਉਹ ਪ੍ਰਭੂ ਯਿਸ਼ੂ ਮਸੀਹ ਜੀ ਦੇ ਚਰਨਾ ਵਿੱਚ ਅਰਦਾਸ ਕਰਦੇ ਹਨ ਕਿ ਪੂਰੀ ਦੁਨੀਆਂ ਵਿੱਚ ਪਿਆਰ ਤੇ ਭਾਈਚਾਰਾ ਬਣਿਆ ਰਹੇ। ਉਨਾਂ ਅੱਗੇ ਕਿਹਾ ਕਿ ਦਿੱਲੀ ਦੀ ਸਰਹੱਦ 'ਤੇ ਜੋ ਅੰਨਦਾਤਾ ਸੰਘਰਸ਼ ਕਰ ਰਹੇ ਹਨ ਪ੍ਰਭੂ ਉਨਾਂ ਦੇ ਸੰਘਰਸ ਨੂੰ ਕਾਮਯਾਬੀ ਬਖਸ਼ਣ ਅਤੇ ਜਾਲਮ ਹਾਕਮ ਸਰਕਾਰ ਕਾਲੇ ਕਾਨੂੰਨਾਂ ਨੂੰ ਵਾਪਸ ਲਵੇ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ ਹਰਪ੍ਰਤਾਪ ਸਿੰਘ ਅਜਨਾਲਾ ਹਲਕਾ ਵਿਧਾਇਕ ਅਜਨਾਲਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਭੂ ਯਿਸ਼ੂ ਜੀ ਵੱਲੋਂ ਦਰਸਾਏ ਰਸਤੇ ਤੇ ਚੱਲਣਾ ਚਾਹੀਦਾ ਹੈ। ਉਨਾਂ ਈਸਾਈ ਭਾਈਚਾਰੇ ਨੂੰ ਪ੍ਰਭੂ ਯਿਸ਼ੂ ਮਸੀਹ ਜੀ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਪੀਰ ਪੈਗੰਬਰ ਅਤੇ ਰਹਿਬਰਾਂ ਨੇ ਸਾਨੂੰ ਪਿਆਰ ਤੇ ਭਾਈਚਾਰਕ ਸਾਂਝ ਬਣਾਉਣ ਦਾ ਸੰਦੇਸ਼ ਦਿੱਤਾ ਜਿਸ ਤੇ ਅੱਜ ਸਾਨੂੰ ਵਿਚਾਰਨ ਦੀ ਲੋੜ ਹੈ। ਉਨਾਂ ਕਿਹਾ ਕਿ ਸਾਨੂੰ ਪ੍ਰਭੂ ਜੀ ਦੇ ਮਹਾਨ ਦਿਨ ਤੇ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਉਨਾਂ ਵੱਲੋਂ ਦਰਸਾਏ ਗਏ ਰਸਤੇ ਤੇ ਚੱਲੀਏ। ਸ੍ਰ ਅਜਨਾਲਾ ਨੇ ਕਿਹਾ ਕਿ ਈਸਾਈ ਭਾਈਚਾਰੇ ਨੇ ਹਮੇਸ਼ਾਂ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਕੰਮ ਕੀਤਾ ਹੈ ਅਤੇ ਸਾਡੀ ਸਰਕਾਰ ਈਸਾਈ ਭਾਈਚਾਰੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ। ਇਸ ਮੌਕੇ ਚਰਚ ਦੇ ਫਾਦਰ ਜੌਨ ਵੱਲੋਂ ਸ੍ਰ ਸਰਕਾਰੀਆ ਅਤੇ ਵਿਧਾਇਕ ਅਜਨਾਲਾ ਨੂੰ ਬੁੱਕੇ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਕੰਵਰ ਪ੍ਰਤਾਪ ਸਿੰਘ ਅਜਨਾਲਾ, ਐਡਵੋਕੇਟ ਬਿ੍ਰਜ ਮੋਹਨ, ਦਵਿੰਦਰ ਸਿੰਘ, ਵਿਜੈ ਤ੍ਰੇਹਨ, ਗੁਰਦੇਵ ਸਿੰਘ ਨਿੱਝਰ, ਪ੍ਰਵੀਨ, ਸ੍ਰੀ ਰੋਹਿਤ ਪੁਰੀ, ਪ੍ਰਧਾਨ ਸ੍ਰੀ ਬਿਕਰਮ ਮਸੀਹ, ਸ੍ਰੀ ਸੁਨੀਲ ਗਿੱਲ, ਸ੍ਰ ਲਖਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾ ਹਾਜ਼ਰ ਸਨ।
ਕੈਪਸ਼ਨ :- ਸੰਤ ਮਾਈਕਲ ਕੈਥੋਲਿਕ ਚਰਚ ਅਜਨਾਲਾ ਵਿਖੇ ਪ੍ਰਭੂ ਯਿਸ਼ੂ ਮਸੀਹ ਜੀ ਦੇ ਜਨਮ ਦਿਹਾੜੇ ਦੇ ਸਮਾਗਮ ਮੌਕੇ ਫਾਦਰ ਜੌਨ ਸਮਾਗਮ ਮੌਕੇ ਸ੍ਰ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਹਲਕਾ ਵਿਧਾਇਕ ਸ੍ਰ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਬੁੱਕੇ ਦੇ ਸਨਮਾਨਤ ਕਰਦੇ ਹੋਏ।