ਕਿਸਾਨੀ ਸੰਘਰਸ਼ ਦੇ ਸ਼ਹੀਦ ਨੂੰ ਸ਼ਰਧਾਂਜਲੀ ਅਤੇ ਇੱਕ ਲੱਖ ਦੀ ਆਰਥਿਕ ਮਦਦ


ਅੰਮ੍ਰਿਤਸਰ
20 ਦਸੰਬਰ---ਕਿਸਾਨੀ ਸੰਘਰਸ਼ ਵਿਚ ਸਿੰਘ ਬਾਰਡਰ ਤੋਂ ਹਿੱਸਾ ਲੈ ਕੇ ਵਾਪਸ ਆ ਰਹੇ ਨੌਜਵਾਨ ਕਿਸਾਨ ਜੁਗਰਾਜ ਸਿੰਘ ਦੇ ਲੁਧਿਆਣਾ ਨਜਦੀਕ  ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰਨ ਤੇ ਦੁੱਖ ਦਾ ਪ੍ਰਗਟਾਵਾ ਕਰਨ ਅਤੇ ਆਰਥਿਕ ਮਦਦ ਦੇਣ ਲਈ ਮਾਰਕੀਟ ਕਮੇਟੀ ਅੰਮਿ੍ਰਤਸਰ ਦੇ ਉਪ ਚੇਅਰਮੈਨ ਰਮਿੰਦਰ ਸਿੰਘ ਰੰਮੀ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਘਰਿੰਡਾ ਵਿੱਚ ਪਹੁੰਚੇ ਸ਼ਹੀਦ ਜੁਗਰਾਜ ਸਿੰਘ ਦੀ ਮਾਤਾ ਨੂੰ ਦਿਲਾਸਾ ਅਤੇ ਇੱਕ ਲੱਖ ਰੁਪਏ ਦੀ ਆਰਥਿਕ ਮਦਦ ਦਿੰਦਿਆਂ ਉਨ੍ਹਾਂ ਕਿਹਾ ਕਿ ਜੁਗਰਾਜ ਸਿੰਘ  ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਦੇਸ਼ ਦੀ ਕਿਸਾਨੀ ਦੇ ਸਿਰ ਤੇ ਪਾਈ ਬਿਪਤਾ ਵਿਰੁੱਧ ਚੱਲ ਰਹੇ ਕਿਸਾਨੀ ਸੰਘਰਸ਼ ਦਾ ਸ਼ਹੀਦ ਹੈ  ਤੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਸੱਦੇ ਤੇ ਉਹ ਅੱਜ ਸ਼ਹੀਦ ਜੁਗਰਾਜ ਸਿੰਘ ਦੇ ਗ੍ਰਹਿ ਪਹੁੰਚੇ ਹਨ  ।  ਉਨ੍ਹਾਂ ਕਿਹਾ ਕਿ ਜਿੱਥੇ ਮੋਦੀ ਸਰਕਾਰ ਨੇ ਕਿਸਾਨਾਂ ਦੀ ਆਰਥਿਕ ਤਬਾਹੀ ਵਾਲੇ ਕਾਨੂੰਨ ਬਣਾ ਕੇ ਦੇਸ਼ ਵਿਰੋਧੀ ਪ੍ਰਧਾਨ ਮੰਤਰੀ ਹੋਣ ਦਾ ਸਬੂਤ ਦਿੱਤਾ ਹੈ ਉੱਥੇ ਹੀ ਕਿਸਾਨਾਂ ਨੂੰ ਗੁੰਮਰਾਹ ਹੋਏ ਅਤੇ ਕਾਨੂੰਨਾਂ ਤੋਂ ਅਨਜਾਣ  ਕਹਿ ਕੇ ਉਨ੍ਹਾਂ ਨਾਲ ਕੋਝਾ ਮਜ਼ਾਕ ਵੀ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਸੁਖਦੇਵ ਸਿੰਘ ਢਿੱਲੋਂ ਯੂ ਐਸ ਏ, ਡਾ ਜਤਿੰਦਰ ਸਿੰਘ ਘਰਿੰਡਾ, ਕਾਰਜ ਸਿੰਘ ਸਰਪੰਚ ਮੌਜੂਦ ਸਨ ।