ਪੰਜਾਬ ਦਾ ਭਵਿੱਖ ਤਬਾਹ ਕਰਨ 'ਤੇ ਤੁਲੀਆਂ ਕੇਂਦਰ ਦੀਆਂ ਕਿਸਾਨ ਮਾਰੂ ਨੀਤੀਆਂ-ਅਰੁਨਾ ਚੌਧਰੀ
ਨਵਾਂਸ਼ਹਿਰ/ਬਲਾਚੌਰ, 22 ਦਸੰਬਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ਼ ਚੱਲ ਰਹੇ ਵੱਡੇ ਕਿਸਾਨ ਅੰਦੋਲਨ ਦੌਰਾਨ ਫੌਤ ਹੋਏ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ ਪਿੰਡ ਕਾਹਮਾ ਅਤੇ ਹਸਨਪੁਰ ਖੁਰਦ ਦੇ ਕਿਸਾਨਾਂ ਦੇ ਪਰਿਵਾਰਾਂ ਨਾਲ ਅੱਜ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਸ੍ਰੀ੍ਰਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਮਾਰੂ ਨੀਤੀਆਂ ਨਾਲ ਪੰਜਾਬ ਦਾ ਭਵਿੱਖ ਤਬਾਹ ਕਰਨ 'ਤੇ ਤੁਲੀ ਹੋਈ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਜਗਤ ਨੂੰ ਫਾਇਦਾ ਪਹੁੰਚਾਉਣ ਲਈ ਪੰਜਾਬ ਦੀ ਕਿਸਾਨੀ ਨੂੰ ਖ਼ਤਮ ਚਾਹੁੰਦੀ ਹੈ, ਜਿਸ ਦਾ ਵੱਡੇ ਪੱਧਰ 'ਤੇ ਵਿਰੋਧ ਹੋ ਰਿਹਾ ਹੈ ਪਰੰਤੂ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਉਨਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਦੇ ਨਾਤੇ ਇਸ ਦੀ ਆਰਥਿਕਤਾ ਖੇਤੀ 'ਤੇ ਟਿਕੀ ਹੋਈ ਹੈ ਅਤੇ ਜੇਕਰ ਖੇਤੀ ਹੀ ਖ਼ਤਮ ਹੋ ਗਈ ਤਾਂ ਪੰਜਾਬ ਦਾ ਭਵਿੱਖ ਵੀ ਖ਼ਤਮ ਹੋ ਜਾਵੇਗਾ। ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਕਿਸਾਨ ਜਥੇਬੰਦੀਆਂ ਅਤੇ ਉਨਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀਆਂ ਤਕਲੀਫਾਂ ਨੂੰ ਦੂਰ ਕਰਨ ਵਾਸਤੇ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਖਿਲਾਫ਼ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਸਾਨ ਅੰਦੋਲਨ ਦੌਰਾਨ ਵਿਛੋੜਾ ਦੇ ਗਏ ਰਾਜ ਕੁਮਾਰ ਪੁੱਤਰ ਚੈਨ ਰਾਮ ਵਾਸੀ ਪਿੰਡ ਕਾਹਮਾ, ਤਹਿਸੀਲ ਨਵਾਂਸ਼ਹਿਰ ਅਤੇ ਸੁਰਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਹਸਨਪੁਰ ਖੁਰਦ, ਤਹਿਸੀਲ ਬਲਾਚੌਰ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ ਪੰਜ-ਪੰਜ ਲੱਖ ਰੁਪਏ ਦੀ ਮਾਲੀ ਸਹਾਇਤਾ ਰਾਸ਼ੀ ਦੇ ਚੈੱਕ ਸੌਂਪਦਿਆਂ ਉਨਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨਾਂ ਕਿਹਾ ਕਿ ਇਨਾਂ ਪਰਿਵਾਰਾਂ ਦੀ ਕਮੀ ਨੂੰ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ, ਪਰੰਤੂ ਇਹ ਉਨਾਂ ਦੇ ਦੁੱਖ ਵਿਚ ਸ਼ਰੀਕ ਹੋਣ ਦੀ ਤੁੱਛ ਜਿਹੀ ਕੋਸ਼ਿਸ਼ ਹੈ। ਇਸ ਮੌਕੇ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਬਲਾਕ ਸੰਮਤੀ ਮੈਂਬਰ ਸੁਖਵਿੰਦਰ ਕੌਰ, ਸਰਪੰਚ ਕਾਹਮਾ ਪ੍ਰਮਿੰਦਰਜੀਤ ਕੌਰ, ਸਰਪੰਚ ਹਸਨਪੁਰ ਖੁਰਦ ਰੇਖਾ ਦੇਵੀ, ਸਤਨਾਮ ਸਿੰਘ ਕਾਹਮਾ, ਅਮਰੀਕ ਸਿੰਘ ਤੋਂ ਇਲਾਵਾ ਕਿਸਾਨਾਂ ਦੇ ਪਰਿਵਾਰਕ ਮੈਂਬਰ ਅਤੇ ਇਲਾਕੇ ਦੀਆਂ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਕੈਪਸ਼ਨ 1:-ਪਿੰਡ ਹਸਨਪੁਰ ਖੁਰਦ (ਬਲਾਚੌਰ) ਵਿਖੇ ਕਿਸਾਨ ਸੁਰਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਦੇ ਹੋਏ ਕੈਬਨਿਟ ਮੰਤਰੀ ਅਰੁਨਾ ਚੌਧਰੀ। ਨਾਲ ਹਨ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਵਿਧਾਇਕ ਅੰਗਦ ਸਿੰਘ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਤੇ ਹੋਰ।