ਅੰਮਿ੍ਰਤਸਰ ਜ਼ਿਲੇ ਵਿੱਚ ਦੂਜੇ ਪੜਾਅ ਤਹਿਤ 7600 ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
ਅੰਮਿ੍ਰਤਸਰ, 18 ਦਸੰਬਰ : (ਐਨ ਟੀ) ਪੰਜਾਬ ਸਰਕਾਰ ਵਲੋਂ ' ਸਮਾਰਟ ਕੁਨੈਕਟ' ਯੋਜਨਾ ਤਹਿਤ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਜ਼ਿਲੇ ਅੰਦਰ 43 ਵੱਖ ਵੱਖ ਸਕੂਲਾਂ ਦੇ ਕੁੱਲ 7600 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਇਸ ਸਬੰਧੀ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਜਿਲਾ ਪੱਧਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਕੋਟ ਵਿਖੇ ਸਮਾਰਟ ਫੋਨ ਵੰਡਣ ਦੇ ਸਮਾਗਮ ਦੀ ਸ਼ੁਰੂਆਤ ਕੀਤੀ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਵਿੱਚ ਵਰਚੁਅਲ ਤਰੀਕੇ ਨਾਲ ਭਾਗ ਲਿਆ। ਇਸ ਮੌਕੇ ਸ੍ਰੀ ਓਮ ਪ੍ਰਕਾਸ਼ ਸੋਨੀ ਪੰਜਾਬ ਸਰਕਾਰ ਵੱਲੋਂ ਕਰੋਨਾ ਸੰਕਟ ਦੌਰਾਨ ਵਿਦਿਆਰਥੀਆਂ ਨੰੂ ਆਨਲਾਈਨ ਵਿਦਿਆ ਹਾਸਲ ਕਰਨ ਵਿੱਚ ਸੋਖ ਪ੍ਰਦਾਨ ਕਰਨ ਦੇ ਮਨਸੂਬੇ ਨਾਲ ਸਮਾਰਟ ਫੋਨ ਵੰਡੇ ਗਏ ਹਨ ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੋਰ ਵਧੀਆ ਨਤੀਜੇ ਦੇਣ ਦੇ ਸਮਰੱਥ ਬਣਨਗੇ। ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕਾਂ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਹੁਣ ਜਦ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਸਕੂਲ ਬੰਦ ਪਏ ਹਨ ਤਾਂ ਵਿਦਿਆਰਥੀਆਂ ਨੂੰ ਆੱਨਲਾਇਨ ਪੜਾਈ ਵਿੱਚ ਹਰ ਸੰਭਵ ਸਹਾਇਤਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਹ ਸਮਾਰਟ ਫੋਨ ਵੰਡੇ ਜਾ ਰਹੇ ਹਨ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਤਹਿਤ 50,000 ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਗਏ ਹਨ ਅਤੇ ਦੂਜੇ ਪੜਾਅ ਵਿੱਚ 12ਵੀਂ ਜਮਾਤ ਦੇ 80,000 ਹੋਰ ਵਿਦਿਆਰੀਥਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਜਾ ਰਹੇ ਹਨ। ਸ੍ਰੀ ਸੋਨੀ ਨੇ ਦੱਸਿਆ ਕਿ ਜਿਲੇ ਦੇ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਆਧੁਨਿਕ ਸਹੂਲਤਾਂ ਸਦਕਾ ਜਿਲੇ ਦੇ ਸਾਰੇ 419 ਸਕੂਲ ਸਮਾਰਟ ਬਣ ਚੁੱਕੇ ਹਨ ਅਤੇ ਇਸੇ ਹੀ ਕੜੀ ਤਹਿਤ ਸਰਕਾਰੀ ਸਕੂਲਾਂ ਨੂੰ ਸਮਾਰਟ ਰੰਗਤ ਦੇਣ ਲਈ ਜਿਲੇ ਦੇ ਵੱਖ ਵੱਖ ਸਕੂਲਾਂ ਨੂੰ ਹੁਣ ਤੱਕ ਪ੍ਰਾਜੈਕਟਰ ਪ੍ਰਦਾਨ ਕਰਨ ਤੋਂ ਇਲਾਵਾ ਸਮਾਰਟ ਕਲਾਸ ਰੂਮ ਬਣਾਉਣ ਲਈ ਵੱਡੇ ਪੱਧਰ ਤੇ ਗ੍ਰਾਂਟਾ ਜਾਰੀ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਿੱਚ 13 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਸੂਬੇ ਸਰਕਾਰੀ ਸਕੂਲ ਹਰ ਪੱਖੋਂ ਸਮੇਂ ਦੇ ਹਾਣੀ ਹੋ ਚੁੱਕੇ ਹਨ। ਊਨਾਂ ਦੱਸਿਆ ਕਿ ਸੂਬੇ ਵਿੱਚ ਤਿੰਨ ਸਾਲ ਪਹਿਲਾਂ ਹੀ ਪ੍ਰੀ-ਪ੍ਰਾਇਮਰੀ ਜਮਾਤਾਂ ਸੁਰੂ ਕੀਤੀਆਂ ਗਈਆਂ ਸਨ ਜਿਸ ਵਿੱਚ 3 ਲੱਖ ਤੋਂ ਜਿਆਦਾ ਵਿਦਿਆਰਥੀ ਇਸ ਦਾ ਲਾਭ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਸ ਸਮਾਰਟ ਫੋਨ ਵਿੱਚ ਦੋ ਜੀ. ਬੀ. ਰੈਮ, 1.5 ਗੀਗਾ ਪ੍ਰੋਸੈਸਰ, ਡਿਸਪਲੇ 5.45 ਇੰਚ, ਰੈਜੂਲੇਸਨ 1280,720, ਬੈਟਰੀ 3000 ਐਮ. ਏ. ਐੱਚ., ਰੀਅਰ ਕੈਮਰਾ 8 ਮੈਗਾ ਪਿਕਸਲ, ਫਰੰਟ ਕੈਮਰਾ 5 ਮੈਗਾ ਪਿਕਸਲ, 2ਜੀ, 3ਜੀ, 4ਜੀ ਨੈਟਵਰਕ, ਓ.ਐਸ-9.0 ਐਨਰਾਇਡ, 16 ਜੀਬੀ ਰੋਮ ਜੋ ਕੇ 128 ਜੀਬੀ ਤੱਕ ਵਧਾਈ ਜਾ ਸਕਦੀ,ਪਾਵਰ ਅਡਾਪਟਰ, ਵਾਈ-ਫਾਈ, ਬਲੂਟੂਥ, ਜੀ. ਪੀ. ਐਸ., ਹੈਡਫੋਨ ਸਮੇਤ ਜੈਕ, ਯੂ. ਐਸ. ਬੀ. ਕੇਬਲ ਅਤੇ ਡਲਿਵਰੀ ਮਿਲਣ ਉਪਰੰਤ ਇਕ ਸਾਲ ਦੀ ਵਾਰੰਟੀ ਵਾਲੀਆਂ ਵਿਸ਼ੇਸਤਾਵਾਂ ਮੌਜੂਦ ਹਨ। ਸਮਾਰਟ ਫੋਨ ਪ੍ਰਾਪਤ ਕਰਨ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ 12ਵੀਂ ਜਮਾਤ ਦੀ ਵਿਦਿਆਰਥਣ ਦਿਵਿਆ ਨੇ ਕਿਹਾ ਕਿ ਉਸ ਨੂੰ ਕਰੋਨਾ ਸੰਕਟ ਦੌਰਾਨ ਆਨ ਲਾਈਨ ਪੜਾਈ ਕਰਨ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਕਿ ਊਨਾਂ ਦੇ ਪਰਿਵਾਰ ਕੋਲ ਇਕ ਹੀ ਫੋਨ ਹੋਣ ਕਾਰਨ ਕਈ ਵਾਰ ਆਨਲਾਈਨ ਸਿਖਿਅਆ ਤੋਂ ਵਾਂਝਾ ਹੋਣਾ ਪੈਂਦਾ ਸੀ ਜਾਂ ਫਿਰ ਸ਼ਾਮ ਤੱਕ ਉਡੀਕ ਕਰਨੀ ਪੈਂਦੀ ਸੀ। ਵਿਦਿਆਰਥਣ ਦਿਵਿਆ ਨੇ ਕਿਹਾ ਕਿ ਮੈਂ ਬਹੁਤ ਖੁਸ਼ ਹਾਂ ਕਿ ਪੰਜਾਬ ਸਰਕਾਰ ਨੇ ਉਸ ਨੂੰ ਸਮਾਰਟ ਸਕੂਲ ਪ੍ਰਾਦਨ ਕਰਕੇ ਸਲਾਨਾ ਇਮਤਿਹਾਨ ਨੇੜੇ ਆਊਣ ਸਮੇਂ ਬੇਹਤਰ ਪੜਾਈ ਕਰਨ ਦਾ ਰਸਤਾ ਖੋਲ ਦਿੱਤਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਐਸ:ਡੀ:ਐਮ ਸ੍ਰੀ ਵਿਕਾਸ ਹੀਰਾ, ਏ:ਡੀ:ਸੀ:ਪੀ ਹਰਜੀਤ ਸਿੰਘ ਧਾਲੀਵਾਲ, ਡਿਪਟੀ ਮੇਅਰ ਸ੍ਰੀ ਯੂਨਿਸ ਕੁਮਾਰ, ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਅਰੁਣ ਪੱਪਲ, ਜਿਲਾ ਸਿਖਿਆ ਅਫਸਰ ਸ੍ਰੀ ਸਤਿੰਦਬੀਰ ਸਿੰਘ, ਨਾਇਬ ਤਹਿਸੀਲਦਾਰ ਅਰਚਨਾ ਸ਼ਰਮਾ, ਨੋਡਲ ਅਫਸਰ ਆਦਰਸ਼ ਸ਼ਰਮਾ, ਸਕੂਲ ਦੀ ਪਿ੍ਰੰਸੀਪਲ ਲਕਸ਼ਮੀ ਦੇਵੀ, ਸ੍ਰੀ ਪਮਰਜੀਤ ਸਿੰਘ ਚੋਪੜਾ, ਸ੍ਰੀ ਰਵੀਕਾਂਤ, ਸ੍ਰੀ ਵਰਦਾਨ ਭਗਤ, ਸ੍ਰੀ ਅਮਰਨਾਥ ਭਗਤ, ਸਰਪੰਚ ਪਰਮਿੰਦਰ ਸਿੰਘ ਤੋਂ ਇਾਲਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ :- ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਕੋਟ ਵਿਖੇ ਵਿਦਿਆਰਥਣਾ ਨੂੰ ਸਮਾਰਟ ਫੋਨਾਂ ਦੀ ਵੰਡ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਸ੍ਰੀ ਅਰੁਣ ਪੱਪਲ।