ਨਵਾਂਸ਼ਹਿਰ, 16 ਦਸੰਬਰ ::-(ਐਨ.ਟੀ. ਬਿਊਰੋ) ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ। ਇਸ ਤੋਂ ਪਹਿਲਾਂ ਉਹ ਮੁੱਖ ਦਫ਼ਤਰ ਵਿਖੇ ਡਿਪਟੀ ਡਾਇਰੈਕਟਰ ਪੰਚਾਇਤੀ ਰਾਜ ਵਜੋਂ ਤਾਇਨਾਤ ਸਨ। ਅਹੁਦੇ ਦਾ ਚਾਰਜ ਸੰਭਾਲਦਿਆਂ ਉਨਾਂ ਕਿਹਾ ਕਿ ਸਰਕਾਰ ਵੱਲੋਂ ਜ਼ਿਲੇ ਦੇ ਪੇਂਡੂ ਖੇਤਰਾਂ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਨੂੰ ਸਰਕਾਰ ਵੱਲੋਂ ਜਲਾਈਆਂ ਜਾ ਰਹੀਆਂ ਭਲਆਈ ਸਕੀਮਾਂ ਦਾ ਲਾਭ ਦਿਵਾਉਣਾ ਯਕੀਨੀ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਪੰਚਾਇਤਾਂ ਅਤੇ ਪਿੰਡਾਂ ਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ ਅਤੇ ਉਨਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੋਕੇ ਦਫ਼ਤਰ ਦੇ ਸਮੁੱਚੇ ਸਟਾਫ ਵੱਲੋਂ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਕੈਪਸ਼ਨ :-ਵਧੀਕ ਡਿਪਟੀ ਕਮਿਸਨਰ (ਵਿਕਾਸ) ਦਾ ਚਾਰਜ ਸੰਭਾਲਦੇ ਹੋਏ ਅਮਰਦੀਪ ਸਿੰਘ ਬੈਂਸ।