ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਮੂਹ ਸਟਾਫ਼ ਵੱਲੋਂ ਕਿਸਾਨਾਂ ਦੀ ਚੜ੍ਹਦੀਕਲਾ ਤੇ ਕਿਸਾਨ ਸ਼ੰਘਰਸ਼ ਦੀ ਸਫਲਤਾ ਲਈ ਸੰਗਤੀ ਰੂਪ ਵਿਚ ਅਰਦਾਸ ਕੀਤੀ ਗਈ

ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਮੂਹ ਸਟਾਫ਼ ਵੱਲੋਂ
ਕਿਸਾਨਾਂ ਦੀ ਚੜ੍ਹਦੀਕਲਾ ਤੇ ਕਿਸਾਨ ਸ਼ੰਘਰਸ਼ ਦੀ ਸਫਲਤਾ ਲਈ ਸੰਗਤੀ ਰੂਪ ਵਿਚ ਅਰਦਾਸ ਕੀਤੀ ਗਈ
ਬੰਗਾ : 07 ਦਸੰਬਰ (         )
ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਅਧੀਨ ਚੱਲ ਰਹੇ ਵੱਖ¸ਵੱਖ ਅਦਾਰਿਆਂ ਦੇ ਸਮੂਹ ਸਟਾਫ਼ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਉਟ ਆਸਰਾ ਲੈਂਦੇ ਹੋਏ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦੇਸ ਦੇ ਸਮੂਹ ਕਿਸਾਨਾਂ ਦੀ ਚੜ੍ਹਦੀਕਲ੍ਹਾ ਅਤੇ ਕਿਸਾਨ ਅੰਦੋਲਨ ਦੀ ਜਿੱਤ ਲਈ ਸੰਗਤੀ ਰੂਪ ਵਿਚ ਅਰਦਾਸ  ਕੀਤੀ ਗਈ । ਇਸ ਤੋਂ ਪਹਿਲਾਂ ਸ੍ਰੀ ਜਪੁ ਜੀ ਸਾਹਿਬ ਦੇ ਪਾਠ  ਕੀਤੇ ਗਏ । ਉਪਰੰਤ ਸਮੂਹ ਟਰੱਸਟ ਮੈਂਬਰਾਂ, ਟਰੱਸਟ ਸਟਾਫ਼, ਹਸਪਤਾਲ ਸਟਾਫ਼, ਨਰਸਿੰਗ ਕਾਲਜ ਸਟਾਫ਼ ਅਤੇ ਸਕੂਲ ਸਟਾਫ਼ ਵੱਲੋਂ ਸੰਗਤੀ ਰੂਪ ਵਿਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ਼  ਦਿੱਲੀ ਵਿਖੇ ਦੇਸ ਭਰ ਦੇ ਕਿਸਾਨਾਂ ਵੱਲੋਂ ਚਲਾਏ ਜਾ ਰਹੇ ਸ਼ੰਘਰਸ਼ ਵਿੱਚ ਸ਼ਾਮਿਲ ਸਮੂਹ ਕਿਸਾਨਾਂ ਦੀ ਤੰਦਰੁਸਤੀ, ਚੜ੍ਹਦੀਕਲਾ ਅਤੇ ਇਸ ਸ਼ੰਘਰਸ਼ ਵਿਚ ਕਿਸਾਨਾਂ ਦੀ ਜਿੱਤ ਲਈ ਅਰਦਾਸ ਬੇਨਤੀ ਕੀਤੀ ਗਈ । ਸਮਾਗਮ ਦੌਰਾਨ ਹਰਦੇਵ ਸਿੰਘ ਕਾਹਮਾ ਪ੍ਰਧਾਨ,  ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ, ਰਣਜੀਤ ਸਿੰਘ ਮਾਨ ਸੁਰੱਖਿਆ ਅਫਸਰ, ਪ੍ਰੇਮ ਪ੍ਰਕਾਸ਼ ਸਿੰਘ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਮੈਡਮ ਜਗਜੀਤ ਕੌਰ, ਮੈਡਮ ਬਲਜੀਤ ਕੌਰ, ਮੈਡਮ ਸੋਨੀਆ ਸਿੰਘ, ਮੈਡਮ ਸੁਨੀਤਾ, ਭਾਈ ਰਣਜੀਤ ਸਿੰਘ, ਗੁਰਬੰਤ ਸਿੰਘ ਕਰਨਾਣਾ, ਕਮਲਜੀਤ ਸਿੰਘ ਕੁਲਥਮ, ਦਲਜੀਤ ਸਿੰਘ ਬੋਇਲ, ਸੁਰਜੀਤ ਸਿੰਘ ਕਲੇਰ, ਜੋਗਾ ਰਾਮ ਬਹਿਰਾਮ, ਜਸਵਿੰਦਰ ਸਿੰਘ ਪਟਿਆਲਾ, ਜਤਿੰਦਰ ਕੁਮਾਰ, ਕਮਲਜੀਤ ਸਿੰਘ ਝੰਡੇਰਾਂ, ਜਸਵੰਤ ਸਿੰਘ ਮੰਡੇਰ, ਡੋਗਰ ਰਾਮ ਮਜਾਰੀ, ਸੁਰਜੀਤ ਸਿੰਘ ਜਗਤਪੁਰ ਤੋਂ ਇਲਾਵਾ ਵੱਖ ਵੱਖ ਅਦਾਰਿਆਂ ਦੇ ਸਟਾਫ਼ ਨੇ ਵੀ ਪਹੁੰਚ ਕੇ ਹਾਜ਼ਰੀ ਭਰੀ ।
ਫੋਟੋ ਕੈਪਸ਼ਨ :  ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਿਸਾਨ ਅੰਦੋਲਨ ਦੀ ਸਫਲਤਾ ਲਈ ਸੰਗਤੀ ਰੂਪ ਵਿਚ ਅਰਦਾਸ ਕਰਦੇ ਹੋਏ ਭਾਈ ਰਣਜੀਤ ਸਿੰਘ ਅਤੇ ਸਮੂਹ ਸਟਾਫ਼