ਢਾਹਾਂ ਕਲੇਰਾਂ ਵਿਖੇ ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ

ਢਾਹਾਂ ਕਲੇਰਾਂ ਵਿਖੇ ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ
ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ
ਬੰਗਾ : 24 ਦਸੰਬਰ :(   ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਮੂਹ ਸਟਾਫ਼ ਅਤੇ ਸਾਧ ਸੰਗਤ ਦੇ  ਸਹਿਯੋਗ ਨਾਲ ਸਰਬੰਸਦਾਨੀ ਧੰਨ ਧੰਨ  ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸ਼ਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਇਸ ਮੌਕੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਹੋਏ, ਉਪਰੰਤ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿਚ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਵੀ ਗੁਰਬਾਣੀ ਕੀਰਤਨ ਨਾਲ ਹਾਜ਼ਰੀਆਂ ਲਗਾਈਆਂ । ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਬਾਰੇ ਵੀ ਚਾਨਣਾ ਪਾਇਆ । ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਵਿਚ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਡਾ. ਰਵਿੰਦਰ ਖਜ਼ੂਰੀਆ ਐਮ ਐਸ, ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਮਨਜੀਤ ਸਿੰਘ, ਪ੍ਰੇਮ ਪ੍ਰਕਾਸ਼ ਸਿੰਘ, ਕਮਲਜੀਤ ਸਿੰਘ, ਨਰਿੰਦਰ ਸਿੰਘ ਢਾਹਾਂ, ਪ੍ਰਵੀਨ ਸਿੰਘ, ਗੁਰਬੰਤ ਸਿੰਘ ਪਰਿਹਾਰ, ਜੋਗਾ ਰਾਮ, ਜਸਵੰਤ ਸਿੰਘ, ਅਸ਼ਵਨੀ ਕੁਮਾਰ, ਸਰਬਜੀਤ ਸਿੰਘ ਸਾਬੀ, ਡੋਗਰ ਰਾਮ, ਸੁਰਜੀਤ ਸਿੰਘ,  ਸਮੂਹ ਸਟਾਫ਼, ਸਾਰੀਆਂ ਸੰਸਥਾਵਾਂ ਦੇ ਮੁੱਖੀ, ਵਿਭਾਗਾਂ ਦੇ ਇੰਚਾਰਜ ਹਾਜ਼ਰ ਸਨ। ਇਸ ਮੌਕੇ ਚਾਹ ਦੇ ਲੰਗਰਾਂ ਦੀ ਸੇਵਾ ਟਰਾਂਸਪੋਰਟ ਵਿਭਾਗ ਦੇ ਸਮੂਹ ਕਰਮਚਾਰੀਆਂ ਵੱਲੋਂ ਕੀਤੀ ਗਈ।
ਫੋਟੋ ਕੈਪਸ਼ਨ :  ਢਾਹਾਂ ਕਲੇਰਾਂ ਵਿਖੇ ਹੋਏ ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਦੀਆਂ ਤਸਵੀਰਾਂ