ਨਵਾਂਸ਼ਹਿਰ, 9 ਦਸੰਬਰ :ਵਧੀਕ ਜ਼ਿਲਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ, ਅਦਿੱਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹੁਣ ਅਸਲਾ ਲਾਇਸੰਸ ਧਾਰਕ 3 ਹਥਿਆਰਾਂ ਦੀ ਬਜਾਏ ਸਿਰਫ 2 ਹਥਿਆਰ ਰੱਖ ਸਕਦਾ ਹੈ। ਉਨਾਂ ਕਿਹਾ ਕਿ ਜ਼ਿਲੇ ਵਿਚ ਜਿਨਾਂ ਅਸਲਾ ਲਾਇਸੰਸ ਧਾਰਕਾਂ ਦੇ ਅਸਲਾ ਲਾਇਸੰਸ 'ਤੇ 3 ਹਥਿਆਰ ਦਰਜ ਹਨ, ਉਹ 13 ਦਸੰਬਰ 2020 ਤੋਂ ਪਹਿਲਾਂ-ਪਹਿਲਾਂ ਸੇਵਾ ਕੇਂਦਰ ਰਾਹੀਂ ਆਪਣਾ ਤੀਸਰਾ ਹਥਿਆਰ ਡਿਲੀਟ ਕਰਵਾਉਣ ਲਈ ਅਪਲਾਈ ਕਰਨ। ਉਨਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਉਨਾਂ ਖਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਫੋਟੋ : -ਅਦਿੱਤਿਆ ਉੱਪਲ, ਵਧੀਕ ਜ਼ਿਲਾ ਮੈਜਿਸਟ੍ਰੇਟ।