ਅੰਮਿ੍ਰਤਸਰ 10 ਜਨਵਰੀ :- ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਆਪਣੇ ਨਿਵਾਸ ਸਥਾਨ ਤੇ ਮਾਨਵ ਅਧਿਕਾਰ ਵੈਲਫੇਅਰ ਸੁਸਾਇਟੀ ਨੂੰ 1 ਲੱਖ ਰੁਪਏ ਦਾ ਚੈਕ ਭੇਟ ਕੀਤਾ ਅਤੇ ਕਿਹਾ ਕਿ ਇਹ ਸੰਸਥਾ ਵਲੋਂ ਲੋਕਾਂ ਦੀ ਭਲਾਈ ਲਈ ਅਨੇਕਾਂ ਕੰਮ ਕੀਤੇ ਜਾ ਰਹੇ ਹਨ ਜੋ ਕਿ ਬਹੁਤ ਹੀ ਪ੍ਰਸੰਸਾਯੋਗ ਹੈ। ਸ੍ਰੀ ਸੋਨੀ ਨੇ ਕਿਹਾ ਕਿ ਸ਼ਹਿਰ ਵਿਚ ਕਈ ਐਨ ਜੀ ਓ ਵਲੋਂ ਲੋਕ ਭਲਾਈ ਦੇ ਕੰਮ ਕੀਤੇ ਜਾਦੇ ਹਨ ਅਤੇ ਉਨਾਂ ਵਲੋਂ ਸਮੇਂ ਸਮੇਂ ਸਿਰ ਇਨਾਂ ਭਲਾਈ ਸੰਸਥਾਵਾਂ ਨੂੰ ਲੋਕਾਂ ਦੀ ਸਹਾਇਤਾ ਲਈ ਗਰਾਂਟ ਵੀ ਦਿੱਤੀ ਜਾਂਦੀ ਹੈ। ਉਨਾਂ ਕਿਹਾ ਕਿ ਹੋਰ ਵੀ ਸੰਸਥਾਵਾਂ ਨੂੰ ਅੱਗੇ ਆ ਕੇ ਲੋੜਵੰਦਾਂ ਦੀ ਮੱਦਦ ਕਰਨੀ ਚਾਹੀਦੀ ਹੈ। ਸ੍ਰੀ ਸੋਨੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਵੀ ਜਿੱਥੇ ਸਰਕਾਰ ਵਲੋਂ ਲੋੜਵੰਦਾਂ ਦੀ ਸਹਾਇਤਾ ਕੀਤੀ ਗਈ ਉਥੇ ਕਈ ਸੰਸਥਾਵਾਂ ਵਲੋਂ ਵੀ ਇਸ ਕੰਮ ਲਈ ਵੱਧ-ਚੜ ਕੇ ਭਾਗ ਲਿਆ ਗਿਆ। ਇਸ ਮੌਕੇ ਸ੍ਰੀ ਵਿਕਾਸ ਸੋਨੀ ਕੌਂਸਲਰ, ਕਮਲ ਪਹਿਲਵਾਨ, ਵਰਦਾਨ ਭਗਤ ਰੋਕੀ, ਰਵੀ ਹਰੀਪੁਰਾ, ਵਿਸ਼ਾਲ ਕੁਮਾਰ, ਪਰਵੀਨ ਬਾਵਾ, ਚੇਤਨ ਸਹਿਦੇਵ, ਸੰਨੀ ਕੁਮਾਰ ਹਾਜ਼ਰ ਸਨ।
ਕੈਪਸ਼ਨ: ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਮਾਨਵ ਅਧਿਕਾਰ ਵੈਲਫੇਅਰ ਸੁਸਾਇਟੀ ਨੂੰ 1 ਲੱਖ ਰੁਪਏ ਦਾ ਚੈਕ ਭੇਟ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਸ੍ਰੀ ਵਿਕਾਸ ਸੋਨੀ ਕੌਂਸਲਰ