ਨਵਾਂਸ਼ਹਿਰ, 1 ਜਨਵਰੀ : (ਐਨ ਟੀ) ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਪੇਂਡੂ ਵਿਕਾਸ ਮੰਤਰਾਲੇ ਅਧੀਨ ਚਲਾਏ ਜਾ ਰਹੇ 'ਜਨ ਅੰਦੋਲਨ ਮੁਹਿੰਮ ਕੋਵਿਡ-19' ਦੀ ਜ਼ਿਲੇ ਵਿਚ ਸ਼ੁਰੂਆਤ ਕਰਦਿਆਂ ਅੱਜ ਇਸ ਦਾ ਪੋਸਟਰ ਜਾਰੀ ਕੀਤਾ। ਇਸ ਪੋਸਟਰ ਵਿਚ ਕੋਵਿਡ-19 ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਦੱਸਿਆ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਜਨ ਅੰਦੋਲਨ ਮੁਹਿੰਮ ਤਹਿਤ ਜ਼ਿਲੇ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਜਨਤਕ ਥਾਵਾਂ 'ਤੇ ਇਹ ਪੋਸਟਰ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਾਅ ਦੀ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਹੋ ਸਕੇ। ਉਨਾਂ ਕਿਹਾ ਕਿ ਕੋਰੋਨਾ ਦੇ ਕੇਸ ਕੁਝ ਘਟੇ ਤਾਂ ਜ਼ਰੂਰ ਹਨ ਪਰੰਤੂ ਇਹ ਅਜੇ ਖ਼ਤਮ ਨਹੀਂ ਹੋਇਆ। ਇਸ ਲਈ ਸਾਨੂੰ ਸਹੀ ਢੰਗ ਨਾਲ ਮਾਸਕ ਪਹਿਨਣ ਤੋਂ ਇਲਾਵਾ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਹੱਥਾਂ ਨੂੰ ਲਗਾਤਾਰ ਸਾਬਣ ਨਾਲ ਧੋਣਾ ਯਕੀਨੀ ਬਣਾਉਣਾ ਚਾਹੀਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਡੀ. ਪੀ. ਐਮ. ਯੂ ਤੋਂ ਸਟਾਫ ਸ਼ੰਮੀ ਠਾਕੁਰ ਅਤੇ ਰਾਜ ਕੁਮਾਰ ਹਾਜ਼ਰ ਸਨ।
ਕੈਪਸ਼ਨ :-'ਜਨ ਅੰਦੋਲਨ ਮੁਹਿੰਮ ਕੋਵਿਡ-19' ਸਬੰਧੀ ਪੋਸਟਰ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਤੇ ਹੋਰ।