ਕੋਵਿਡ ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ: ਡਾ. ਗੁਰਦੀਪ ਸਿੰਘ ਕਪੂਰ
ਨਵਾਂਸ਼ਹਿਰ, 18 ਜਨਵਰੀ: ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਨੇ ਕੋਰੋਨਾ-19 ਵੈਕਸੀਨ ਪ੍ਰਤੀ ਲੋਕਾਂ ਦੇ ਮਨਾਂ ਵਿਚੋਂ ਅਫਵਾਹਾਂ ਨੂੰ ਦੂਰ ਕਰਨ ਲਈ ਅੱਜ ਸਿਵਲ ਹਸਪਤਾਲ, ਨਵਾਂਸ਼ਹਿਰ ਵਿਖੇ ਪਹੁੰਚ ਕੇ ਖੁਦ ਕੋਵਿਡ-19 ਦਾ ਟੀਕਾ ਲਗਵਾਇਆ। ਇਸ ਮੌਕੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਲੋਕਾਂ ਨੂੰ ਆਪਣੇ ਸੰਦੇਸ਼ ਵਿਚ ਕਿਹਾ ਕਿ ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ ਅਤੇ ਇਸ ਦਾ ਕੋਈ ਸਾਈਡ ਇਫੈਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਮੈਂ ਖੁਦ ਟੀਕਾ ਲਗਵਾਇਆ ਹੈ। ਮੈਨੂੰ ਕੋਈ ਸਮੱਸਿਆ ਪੇਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਰਚ 2020 ਤੋਂ ਅਸੀਂ ਇਸ ਮਹਾਂਮਾਰੀ ਨਾਲ ਜੂਝ ਰਹੇ ਹਾਂ ਪਰ ਇਸ ਨਵੇਂ ਸਾਲ ਦੇ ਸ਼ੁਰੂ ਵਿਚ ਇਹ ਇਕ ਚੰਗੀ ਸ਼ੁਰੂਆਤ ਹੋਈ ਹੈ ਅਤੇ ਅਸੀਂ ਇਸ ਮਹਾਂਮਾਰੀ ਤੋਂ ਬਚ ਸਕਾਂਗੇ। ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਸ਼ਹੀਦ ਭਗਤ ਸਿੰਘ ਨਗਰ ਵਿਚ ਹੈਲਥ ਕੇਅਰ ਵਰਕਰਾਂ ਨੂੰ ਹੁਣ ਤੱਕ ਕੁੱਲ 76 ਟੀਕੇ ਲਗਾਏ ਜਾ ਚੁੱਕੇ ਹਨ ਅਤੇ ਕਿਸੇ ਦੀ ਸਿਹਤ ਉੱਤੇ ਕੋਈ ਬੁਰਾ ਪ੍ਰਭਾਵ ਦੇਖਣ ਨੂੰ ਨਹੀਂ ਮਿਿਲਆ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਕੋਵਿਡ-19 ਵੈਕਸੀਨ ਪ੍ਰਤੀ ਅਫਵਾਹਾਂ ਫੈਲ ਰਹੀਆਂ ਹਨ ਕਿ ਇਹ ਵੈਕਸੀਨ ਪਹਿਲੀ ਵਾਰ ਲਗਾਈ ਜਾ ਰਹੀ ਹੈ। ਅਸੀਂ ਵੀ ਅਜਿਹੀਆਂ ਅਫਵਾਹਾਂ ਬਾਰੇ ਪੜ੍ਹਿਆ ਹੈ ਪਰ ਅਸੀਂ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ, ਨਵਾਂਸ਼ਹਿਰ ਅਤੇ ਕਮਿਊਨਿਟੀ ਸਿਹਤ ਕੇਂਦਰ, ਮੁਕੰਦਪੁਰ ਵਿਖੇ ਹੈਲਥ ਕੇਅਰ ਵਰਕਰਾਂ ਨੂੰ ਕੋਵਿਡ-19 ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹਾਲ ਦੀ ਘੜੀ ਕੇਵਲ ਦੋ ਸਥਾਨਾਂ ਹੀ ਉੱਤੇ ਟੀਕੇ ਲਗਾਏ ਜਾ ਰਹੇ ਹਨ। ਇਸ ਮੁਹਿੰਮ ਦੇ ਪਹਿਲੇ ਪੜਾਅ ਤਹਿਤ ਜ਼ਿਲ੍ਹੇ ਨੂੰ 5300 ਕੋਵੀਸ਼ੀਲਡ ਵੈਕਸੀਨ ਦੀਆਂ ਡੋਜਾਂ ਪ੍ਰਾਪਤ ਹੋਈਆਂ ਹਨ, ਜੋ ਕਿ ਸਰਕਾਰੀ ਤੇ ਨਿੱਜੀ ਖੇਤਰ ਦੇ ਹੈਲਥ ਕੇਅਰ ਵਰਕਰਾਂ ਨੂੰ ਲਗਾਈਆਂ ਜਾਣੀਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਵਿੰਦਰ ਢਾਂਡਾ, ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ ਗੁਰਪਾਲ ਕਟਾਰੀਆ, ਨੋਡਲ ਅਫ਼ਸਰ ਅਤੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਹਰਪਿੰਦਰ ਸਿੰਘ, ਡਾ. ਸਤਵਿੰਦਰ ਸਿੰਘ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਰਾਮ ਸਿੰਘ, ਸਿਵਲ ਸਰਜਨ ਦੇ ਸਹਾਇਕ ਅਜੇ ਕੁਮਾਰ, ਫਾਰਮੇਸੀ ਅਫ਼ਸਰ ਪਰਮਵੀਰ ਪ੍ਰਿੰਸ, ਚੇਤਨਾ, ਪਰਮਿੰਦਰ ਅਤੇ ਸੁਨੀਤਾ ਆਦਿ ਮੌਜੂਦ ਸਨ।