ਢਾਹਾਂ ਕਲੇਰਾਂ ਹਸਪਤਾਲ ਵਿੱਚ ਕੋਰੋਨਾਵਾਇਰਸ ਦੇ ਖਾਤਮੇ ਲਈ ਕੋਵਿਡ-19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ
ਬੰਗਾ 20 ਜਨਵਰੀ :
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਕੋਰੋਨਾਵਾਇਰਸ ਦੇ ਖਾਤਮੇ ਲਈ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ ਬਾਅਦ ਤਹਿਸੀਲ ਬੰਗਾ ਵਿਚ ਅੱਜ ਪੀ ਐਚ ਸੀ ਸੁੱਜੋ ਦੇ ਪ੍ਰਬੰਧਾਂ ਹੇਠਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੰਮ ਕਰਦੇ ਸਿਹਤ ਕਰਮਚਾਰੀਆਂ ਦਾ ਟੀਕਾ ਕਰਨ ਦੀ ਮੁਹਿੰਮ ਆਰੰਭੀ ਗਈ । ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਡਾ. ਹਰਬੰਸ ਸਿੰਘ ਸੀਨੀਅਰ ਮੈਡੀਕਲ ਅਫਸਰ ਪੀ ਐਚ ਸੀ ਸੁੱਜੋ ਨੇ ਸਾਂਝੇ ਤੌਰ ਉੱਤੇ ਅੱਜ ਰਿਬਨ ਕੱਟ ਕੇ ਕੋਵਿਡ-19 ਟੀਕਾਕਰਨ ਮੁਹਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਡਾ ਹਰਬੰਸ ਸਿੰਘ ਸੀਨੀਅਰ ਮੈਡੀਕਲ ਅਫਸਰ ਪੀ ਐਚ ਸੀ ਸੁੱਜੋ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੀ ਐਚ ਸੀ ਸੁੱਜੋ ਅਧੀਨ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਮੁਹਿੰਮ ਦੀ ਸ਼ੁਰੂਆਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮੈਡੀਕਲ ਸਟਾਫ ਨੂੰ ਕੋਵਿਡ-19 ਦਾ ਟੀਕਾਕਰਨ ਕਰਕੇ ਕੀਤੀ ਗਈ ਹੈ । ਡਾ ਹਰਬੰਸ ਸਿੰਘ ਨੇ ਦੱਸਿਆ ਕਿ ਕੋਵਿਡ-19 ਵੈਕਸੀਨ (ਕੋਵੀਸ਼ੀਲਡ) ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ । ਡਾ. ਹਰਬੰਸ ਸਿੰਘ ਨੇ ਇਸ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਦਾ ਕੋਰੋਨਾਵਾਇਰਸ ਦੇ ਖਾਤਮੇ ਲਈ ਸਿਹਤ ਵਿਭਾਗ ਦਾ ਭਰਪੂਰ ਸਹਿਯੋਗ ਦੇਣ ਲਈ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਕੋਵਿਡ-19 ਟੀਕਾਕਰਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਦੱਸਿਆ ਕਿ ਲਾਭਪਾਤਰੀ ਨੂੰ ਟੀਕਾਕਰਨ ਕੀਤੇ ਜਾਣ ਦੀ ਜਾਣਕਾਰੀ ਡਿਜੀਟਲ ਪਲੇਟਫਾਰਮ ਤੇ ਭੇਜੀ ਜਾਂਦੀ ਹੈ ਅਤੇ ਟੀਕਾਕਰਨ ਸੈਂਟਰ ਵਿਚ ਪੁੱਜਣ 'ਤੇ ਵੈਕਸੀਨੇਸ਼ਨ ਅਫਸਰ ਵੱਲੋਂ ਰਜਿਸਟਰਡ ਲਾਭਪਾਤਰੀਆਂ ਦੇ ਹੱਥ ਸੈਨੇਟਾਈਜ ਕਰਵਾਕੇ ਵੇਟਿੰਗ ਏਰੀਏ ਵਿਚ ਬਿਠਾਇਆ ਜਾਂਦਾ ਹੈ । ਉਸ ਦੇ ਨਾਮ ਦੀ ਤਸਦੀਕ ਕਰਨ ਅਤੇ ਆਨਲਾਈਨ ਪੋਰਟਲ 'ਤੇ ਲਾਭਪਾਤਰੀ ਸਿਹਤ ਕਰਮਚਾਰੀ ਦੀ ਰਜਿਸਟ੍ਰੇਸ਼ਨ ਦੀ ਜਾਂਚ ਕਰਕੇ ਕੋਵਿਡ-19 ਦਾ ਟੀਕਾ ਲਗਾਇਆ ਜਾਂਦਾ ਹੈ। ਟੀਕਾ ਲਗਵਾਉਣ ਵਾਲੇ ਲਾਭਪਾਤਰੀਆਂ ਨੂੰ ਅੱਧੇ ਘੰਟੇ ਲਈ ਨਿਗਰਾਨੀ ਵਿਚ ਰੱਖਂਣ ਉਪਰੰਤ ਵਾਪਸ ਭੇਜਿਆ ਜਾਂਦਾ ਹੈ। ਕੋਵਿਡ-19 ਟੀਕਾਕਰਨ ਮੁਹਿੰਮ ਦੇ ਉਦਘਾਟਨ ਮੌਕੇ ਕੁਲਵਿੰਦਰ ਸਿੰਘ ਢਾਹਾਂ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਰਕਾਰ ਵੱਲੋਂ ਸਿਹਤ ਕਰਮਚਾਰੀਆਂ ਦੀ ਸੁਰੱਖਿਆ ਲਈ ਟੀਕਾਕਰਨ ਦੇ ਕਾਰਜ ਦੀ ਭਾਰੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਹਰਜਿੰਦਰ ਸਿੰਘ ਨੋਡਲ ਅਫਸਰ, ਹਰਕੀਰਤ ਸਿੰਘ ਬੀ.ਈ.ਈ., ਰਾਜ਼ੇਸ਼ ਕੁਮਾਰ ਹੈਲਥ ਇੰਸਪੈਕਟਰ, ਹਰਮੇਸ਼ ਲਾਲ ਹੈਲਥ ਇੰਸਪੈਕਟਰ, ਰਾਜ ਕੁਮਾਰ, ਰਮਨ ਕੁਮਾਰ ਐਮ ਪੀ ਐਚ ਡਬਲਯੂ, ਪ੍ਰਿੰਸ ਸ਼ਰਮਾ ਫਾਰਮਾਸਿਸਟ, ਚੰਦਰ ਕਾਂਤਾ, ਗੁਰਪ੍ਰੀਤ ਕੌਰ, ਇੰਦੂ ਬਾਲਾ, ਜਸਵਿੰਦਰ ਕੌਰ, ਸੁਰਜੀਤ ਕੌਰ (ਸਾਰੇ ਐਮ ਪੀ ਐਚ ਡਬਲਯੂ), ਰਣਜੀਤ ਸਿੰਘ ਮਾਨ ਸੁਰੱਖਿਆ ਅਫਸਰ ਅਤੇ ਮੈਡਮ ਜਗਜੀਤ ਕੌਰ ਨੇ ਬਾਖੂਬੀ ਡਿਊਟੀ ਨਿਭਾਈ ਗਈ ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਹਸਪਤਾਲ ਵਿੱਚ ਕੋਰੋਨਾਵਾਇਰਸ ਦੇ ਖਾਤਮੇ ਲਈ ਕੋਵਿਡ-19 ਟੀਕਾਕਰਨ ਮੁਹਿੰਮ ਦਾ ਰਿਬਨ ਕੱਟ ਕੇ ਉਦਘਾਟਨ ਕਰਦੇ ਹੋਏ ਕੁਲਵਿੰਦਰ ਸਿੰਘ ਢਾਹਾਂ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਡਾ ਹਰਬੰਸ ਸਿੰਘ ਸੀਨੀਅਰ ਮੈਡੀਕਲ ਅਫਸਰ ਪੀ ਐਚ ਸੀ ਸੁੱਜੋ ਨਾਲ ਹਨ ਡਾ. ਹਰਜਿੰਦਰ ਸਿੰਘ ਨੋਡਲ ਅਫਸਰ ਅਤੇ ਸਟਾਫ