ਨਵਾਂਸ਼ਹਿਰ, 3 ਫਰਵਰੀ: (ਬਿਊਰੋ) ਮਾਣਯੋਗ ਸਿਵਲ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਵਿਡ-19 ਟੀਕਾਕਰਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਤਹਿਤ ਜ਼ਿਲ੍ਹੇ ਵਿਚ ਫਰੰਟਲਾਈਨਰ 1363 ਪੁਲਿਸ ਕਰਮਚਾਰੀਆਂ ਦੇ ਕੋਵਿਡ-19 ਦਾ ਟੀਕਾ ਲਗਾਇਆ ਜਾਣਾ ਹੈ। ਇਸ ਟੀਕਕਰਨ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਦੀ ਐੱਸ.ਐੱਸ.ਪੀ. ਸ੍ਰੀਮਤੀ ਅਲਕਾ ਮੀਨਾ, ਟ੍ਰੈਫਿਕ ਪੁਲਿਸ ਦੇ ਇੰਚਾਰਜ ਸ੍ਰੀ ਰਤਨ ਸਿੰਘ ਸਮੇਤ ਕਈ ਹੋਰ ਪੁਲਿਸ ਕਰਮਚਾਰੀਆਂ ਨੇ ਕੋਵਿਡ-19 ਦਾ ਟੀਕਾ ਲਗਵਾਇਆ। ਇਸ ਦੌਰਾਨ ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਮਾਰਚ 2020 ਤੋਂ ਕਰੋਨਾ ਮਹਾਂਮਾਰੀ ਨਾਲ ਜੂਝ ਰਹੇ ਹਾਂ ਪਰ ਇਸ ਸਾਲ ਇਹ ਇਕ ਚੰਗੀ ਸ਼ੁਰੂਆਤ ਹੋਈ ਹੈ ਅਤੇ ਸਾਨੂੰ ਸਾਰਿਆਂ ਨੂੰ ਕੋਰੋਨਾਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਵਿਚ ਹਿੱਸੇਦਾਰ ਬਣਨਾ ਚਾਹੀਦਾ ਹੈ। ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਕੋਵਿਡ-19 ਵੈਕਸੀਨ ਪ੍ਰਤੀ ਅਫਵਾਹਾਂ ਫੈਲ ਰਹੀਆਂ ਹਨ ਕਿ ਇਹ ਵੈਕਸੀਨ ਪਹਿਲੀ ਵਾਰ ਲਗਾਈ ਜਾ ਰਹੀ ਹੈ। ਅਸੀਂ ਵੀ ਅਜਿਹੀਆਂ ਅਫਵਾਹਾਂ ਬਾਰੇ ਪੜ੍ਹਿਆ ਹੈ ਪਰ ਅਸੀਂ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਵਿੰਦਰ ਢਾਂਡਾ ਨੇ ਸਮੂਹ ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਵਾਈ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਨੂੰ ਰੋਕਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਉਨ੍ਹਾਂ ਅਪੀਲ ਕਰਦੇ ਹੋਏ ਕਿਹਾ ਕਿ ਲੋਕਾਂ ਵਿਚ ਫੈਲ ਰਹੀਆਂ ਅਫਵਾਹਾਂ ਨੂੰ ਦੂਰ ਕਰਨ ਲਈ ਸਿਹਤ ਵਿਭਾਗ ਤੇ ਪੁਲਿਸ ਵਿਭਾਗ ਨੂੰ ਮਿਸਾਲ ਪੇਸ਼ ਕਰਨੀ ਪਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ, ਐਸ ਪੀ ਮਨਵਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਵਿੰਦਰ ਢਾਂਡਾ, ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰ ਸਿੰਘ ਬਿੱਟੂ, ਬਲਾਕ ਐਕਸਟੈਨਸ਼ਨ ਐਜੂਕੇਟਰ ਸ੍ਰੀ ਤਰਸੇਮ ਲਾਲ ਹਾਜ਼ਰ, ਐੱਲ.ਐੱਚ.ਵੀ. ਬਲਵਿੰਦਰ ਕੌਰ, ਏ.ਐੱਨ.ਐਮ. ਰਿੰਪੀ ਸਹੋਤਾ, ਏ.ਐੱਨ.ਐਮ. ਮਨਪ੍ਰੀਤ ਕੌਰ, ਰਾਜੇਸ਼ ਕੁਮਾਰ ਵੀ ਹਾਜ਼ਰ ਸਨ ।
ਜ਼ਿਲ੍ ਸ਼ਹੀਦ ਭਗਤ ਸਿੰਘ ਨਗਰ ਦੀ ਐੱਸ.ਐੱਸ.ਪੀ. ਅਲਕਾ ਮੀਨਾ ਨੇ ਕੋਵਿਡ-19 ਦਾ ਟੀਕਾ ਲਗਵਾਇਆ

Posted by
NawanshahrTimes.Com