ਕੋਵਿਡ ਕਾਰਨ ਲੀਹੋਂ ਲੱਥੀ ਇੰਡਸਟਰੀ ਨੂੰ ਓ.ਟੀ.ਐਸ. ਸਕੀਮ ਨਾਲ ਮਿਲੇਗੀ ਰਾਹਤ: ਸਾਧੂ ਸਿੰਘ ਧਰਮਸੋਤ
ਨਾਭਾ/ਪਟਿਆਲਾ, 12 ਜਨਵਰੀ: 'ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021' ਤਹਿਤ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਦੇ ਲੰਮੇ ਸਮੇਂ ਤੋਂ ਵੈਟ ਟੈਕਸ ਦੇ ਖੜ੍ਹੇ ਬਕਾਏ ਦੇ ਨਿਪਟਾਰੇ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀ ਗਈ ਰਾਹਤ ਸਬੰਧੀ ਕਰਵਾਏ ਸਮਾਗਮ ਦੌਰਾਨ ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਜੇਕਰ ਸੂਬੇ ਦੀ ਇੰਡਸਟਰੀ ਅਤੇ ਵਪਾਰੀ ਵਰਗ ਤਰੱਕੀ ਕਰਦਾ ਹੈ ਤਾਂ ਇਸ ਨਾਲ ਸੂਬਾ ਵੀ ਤੇਜ਼ੀ ਨਾਲ ਵਿਕਾਸ ਕਰਦਾ ਹੈ। ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਨਾਭਾ ਦੇ ਵਪਾਰੀਆਂ ਨਾਲ ਲੁਧਿਆਣਾ ਵਿਖੇ ਚੱਲ ਰਹੇ ਸੂਬਾ ਪੱਧਰੀ ਸਮਾਗਮ 'ਚ ਵਰਚੂਅਲ ਤਰੀਕੇ ਨਾਲ ਹਿੱਸਾ ਲੈਂਦਿਆਂ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਵਰਗ ਲਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਇਸੇ ਤਹਿਤ ਵਪਾਰੀ ਵਰਗ ਦੇ ਲੰਮੇ ਸਮੇਂ ਤੋਂ ਖੜ੍ਹੇ ਬਕਾਏ ਦਾ ਨਿਪਟਾਰਾ ਕਰਨ ਲਈ 'ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021' ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੋਵਿਡ-19 ਦੀ ਇਸ ਔਖੀ ਘੜੀ ਵਿੱਚ ਵਪਾਰਕ ਭਾਈਚਾਰੇ ਖ਼ਾਸਕਰ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਨੂੰ ਰਾਹਤ ਪ੍ਰਦਾਨ ਕੀਤੀ ਹੈ ਜਿਸ ਨਾਲ ਹੁਣ ਵਪਾਰੀ ਵਰਗ ਦੇ ਵੈਟ ਸਮੇਂ ਦੇ ਖੜੇ ਬਕਾਏ 'ਤੇ ਜੋ ਵਿਆਜ ਤੇ ਜੁਰਮਾਨਾ ਪੈਦਾ ਆ ਰਿਹਾ ਸੀ ਹੁਣ ਉਸ 'ਤੇ ਪਏ ਵਿਆਜ ਤੇ ਜੁਰਮਾਨੇ ਨੂੰ ਖਤਮ ਕਰਕੇ ਸਿਰਫ਼ ਮੂਲ ਰਕਮ ਭਰਨ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।ਇਸ ਮੌਕੇ ਹਾਜ਼ਰ ਨਾਭਾ ਦੇ ਵਪਾਰੀਆਂ ਨੇ 'ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021' ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ਕੋਵਿਡ ਦੀ ਇਸ ਔਖੀ ਘੜੀ ਦੌਰਾਨ ਮਿਲੀ ਇਸ ਸਹੂਲਤ ਸਦਕਾ ਜਿਥੇ ਇੰਡਸਟਰੀ ਨੂੰ ਨਵਾਂ ਉਤਸ਼ਾਹ ਮਿਲੇਗਾ, ਉਥੇ ਹੀ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਇਸ ਮੌਕੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਅਮਰਦੀਪ ਸਿੰਘ ਖੰਨਾ, ਨਗਰ ਕੌਸਲ ਦੇ ਸਾਬਕਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਭੱਟੀ, ਹਰੀ ਕ੍ਰਿਸ਼ਨ ਸੇਠ, ਆੜ੍ਹਤੀਆ ਐਸੋਸੀਏਸ਼ਨ ਪ੍ਰਧਾਨ ਜੀਵਨ ਗੁਪਤਾ ਤੇ ਸਲੀਮ ਰਾਜਾ ਸਮੇਤ ਵੱਡੀ ਗਿਣਤੀ ਜਾ ਵਪਾਰੀ ਮੌਜੂਦ ਸਨ।
ਕੈਪਸ਼ਨ : ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨਾਭਾ ਦੇ ਵਪਾਰੀਆਂ ਨਾਲ ਸੂਬਾ ਪੱਧਰੀ ਸਮਾਗਮ ਦੌਰਾਨ ਵਰਚੂਅਲੀ ਹਿੱਸਾ ਲੈਂਦੇ ਹੋਏ।