26 ਜਨਵਰੀ ਨੂੰ ਅੰਮਿ੍ਰਤਸਰ ਵਿਚ ਰਾਣਾ ਗੁਰਮੀਤ ਸਿੰਘ ਸੋਢੀ ਲਹਿਰਾਉਣਗੇ ਰਾਸ਼ਟਰੀ ਝੰਡਾ

ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ
 
ਅੰਮਿ੍ਰਤਸਰ, 24 ਜਨਵਰੀ:- 72ਵੇਂ ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 26 ਜਨਵਰੀ ਨੂੰ ਸਵੇਰੇ 10 ਵਜੇ ਰਾਣਾ ਗੁਰਮੀਤ ਸਿੰਘ ਸੋਢੀ, ਖੇਡਾਂ ਅਤੇ ਯੁਵਕ ਸੂਥ ਸੇਵਾਵਾਂ ਮੰਤਰੀ ਪੰਜਾਬ  ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮਿ੍ਰਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।  ਇਸ ਮੌਕੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ  ਵੀ ਉਨਾਂ ਦੇ ਨਾਲ ਸਨ।  ਇਸ ਦੌਰਾਨ ਪਰੇਡ ਕਮਾਂਡਰ ਡਾ: ਮਨਪ੍ਰੀਤ ਕੌਰ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਸਮਾਗਮ ਦੀ ਸਮਾਪਤੀ ਤੱਕ ਦੀ ਪੂਰੀ ਰਿਹਰਸਲ ਕੀਤੀ ਗਈ। ਇਸ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ ਖਹਿਰਾ ਨੇ ਦੱਸਿਆ ਕਿ ਕੋਵਿਡ-19 ਕਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਗਣਤੰਤਰ ਦਿਵਸ ਮੌਕੇ ਬੱਚਿਆਂ ਦਾ ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਨਹੀਂ ਕਰਵਾਈਆਂ ਜਾ ਰਹੀਆਂ। ਉਨਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਨੂੰ ਧੂਮਧਾਮ ਨਾਲ ਮਨਾਇਆ ਜਾਵੇ ਕਿਉਂਕਿ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਜੋ ਕਿ ਸਮੂਹ ਦੇਸ਼ ਵਾਸੀਆਂ ਲਈ ਗੌਰਵਮਈ ਦਿਨ ਹੈ। ਉਨਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਸਮਾਗਮ ਦੀ ਸਫਲਤਾ ਲਈ ਤਨੋਂ-ਮਨੋਂ ਯੋਗਦਾਨ ਪਾਉਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਮੈਡਮ ਅਨਮਜੋਤ ਕੌਰ, ਜਾਇੰਟ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ, ਜਿਲਾ ਖੇਡਰ ਅਫਸਰ ਸ੍ਰ ਗੁਰਲਾਲ ਸਿੰਘ ਰਿਆੜ, ਜਿਲਾ ਸਿਖਿਆ ਅਫਸਰ ਸਤਿੰਦਬੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ: -ਫੁੱਲ ਡਰੈੱਸ ਰਿਹਰਸਲ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ।