ਕੈਬਨਿਟ ਮੰਤਰੀ ਸੋਨੀ ਨੇ ਜਿਲ੍ਹੇ 'ਚ ਕੋਵਿਡ-19 ਟੀਕਾਕਰਨ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ 16 ਜਨਵਰੀ :- (ਐਨ ਟੀ) ਕੋਵਿਡ 19 ਟੀਕਾਕਰਨ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਅੱਜ ਸਿਵਲ ਹਸਪਤਾਲ ਅੰਮ੍ਰਿਤਸਰ ਤੋਂ ਸ੍ਰੀ ਓਮ ਪ੍ਰਕਾਸ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਕਰਦਿਆਂ ਜਿਲ੍ਹਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਬਹੁਤ ਇਤਿਹਾਸਕ ਦਿਨ ਹੈ ਅਤੇ ਇਸ ਮਹਾਂਮਾਰੀ ਤੇ ਕਾਬੂ ਪਾਉਣ ਲਈ ਕੋਵਾਸ਼ੀਲਡ ਵੈਕਸੀਨ ਦੀਆਂ 20 ਹਜ਼ਾਰ ਤੋਂ ਵੱਧ ਖੁਰਾਕਾਂ ਨੂੰ ਜਿਲੇ ਨੂੰ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਜਿਲੇ੍ਹ ਵਿੱਚ 3 ਸਥਾਨਾਂ ਸਿਵਲ ਹਸਪਤਾਲ, ਮੈਡੀਕਲ ਕਾਲਜ ਅਤੇ ਸੀ:ਐਚ:ਸੀ ਵੇਰਕਾ ਤੋਂ ਟੀਕਾਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਅੱਜ ਇਨਾਂ ਸਥਾਨਾਂ ਤੇ 300 ਦੇ ਕਰੀਬ ਸਿਹਤ ਕਾਮਿਆਂ ਦਾ ਟੀਕਾਕਰਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਰਚੂਅਲ ਪ੍ਰੋਗਰਾਮ ਰਾਹੀਂ ਟੀਕਾਕਰਨ ਦੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸੂਬੇ ਦੀ ਗਰੀਬ ਵੱਸੋਂ ਲਈ ਮੁਫਤ ਟੀਕਾਕਰਨ ਕੀਤਾ ਜਾਵੇ। ਇਸ ਉਪਰੰਤ ਸ੍ਰੀ ਸੋਨੀ ਵੱਲੋਂ ਸਿਵਲ ਹਸਪਤਾਲ ਵਿਖੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ ਅਤੇ ਸਭ ਤੋਂ ਪਹਿਲਾਂ ਕੋਵਿਡ 19 ਦਾ ਟੀਕਾ ਸਿਹਤ ਵਿਭਾਗ ਦੇ ਲੈਬ ਟੈਕਨੀਸ਼ੀਅਨ ਸ੍ਰੀ ਰਾਜੇਸ਼ ਸ਼ਰਮਾ ਨੂੰ ਉਨ੍ਹਾਂ ਦੀ ਹਾਜਰੀ ਵਿੱਚ ਲਗਾਇਆ ਗਿਆ। ਸ੍ਰੀ ਸੋਨੀ ਨੇ ਕਿਹਾ ਕਿ ਇਹ ਵੈਕਸੀਨ ਦੋ ਡੋਜ ਵਿੱਚ ਹਰੇਕ ਵਿਅਕਤੀ ਨੂੰ ਦਿੱਤੀ ਜਾਵੇਗੀ ਅਤੇ ਦੂਜੀ ਡੋਜ 28 ਦਿਨ ਬਾਅਦ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਦਸਿਆ ਕਿ ਇਹ ਵੈਕਸੀਨ ਸਭ ਤੋਂ ਪਹਿਲਾਂ ਸਿਹਤ ਕਾਮਿਆਂ ਨੂੰ ਦਿੱਤੀ ਜਾਵੇਗੀ, ਉਨ੍ਹਾਂ ਦੱਸਿਆ ਕਿ ਅੱਜ ਦੀ ਇਹ ਵੈਕਸੀਨ ਸਿਹਤ ਵਿਭਾਗ ਦੇ ਡਾਕਟਰਾਂ ਨੂੰ ਵੀ ਦਿੱਤੀ ਗਈ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਸਾਲ 2020 ਸਾਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਕਈ ਕੀਮਤੀ ਜਾਨਾਂ ਕੋਵਿਡ ਮਹਾਂਮਾਰੀ ਦੀ ਭੇਂਟ ਚੜ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਸੋਚ ਸਦਕਾ ਅਸੀਂ ਜਲਦੀ ਹੀ ਇਸ ਮਹਾਂਮਾਰੀ ਨਾਲ ਲੜਣ ਲਈ ਬੁਨਿਆਦੀ ਢਾਂਚਾ ਵਿਕਸਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਿਥੇ ਸਾਨੂੰ ਪਹਿਲਾਂ ਕੋਵਿਡ 19 ਦੇ ਟੈਸਟ ਦੂਜੇ ਸੂਬਿਆਂ ਤੋਂ ਕਰਵਾਉਣੇ ਪੈਂਦੇ ਸੀ ਪਰ ਮੁੱਖ ਮੰਤਰੀ ਪੰਜਾਬ ਦੀ ਗਤੀਸ਼ੀਲ ਅਗਵਾਈ ਹੇਠ ਹੁਣ ਸੂਬੇ ਵਿੱਚ ਸਾਰੇ ਟੈਸਟ ਹੋ ਰਹੇ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਅਸੀਂ ਇਸ ਮਹਾਂਮਾਰੀ ਤੇ ਕਾਬੂ ਪਾਇਆ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਅਗਲੇ 5 ਦਿਨਾਂ ਵਿੱਚ 59 ਥਾਂਵਾਂ ਤੇ 1.74 ਲੱਖ ਸਿਹਤ ਕਾਮਿਆਂ ਦਾ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ 204500 ਕੋਵਾਸ਼ੀਲਡ ਦੀਆਂ ਖੁਰਾਕਾਂ ਪ੍ਰਾਪਤ ਹੋ ਗਈਆਂ ਹਨ ਅਤੇ ਰਾਜ ਭਰ ਵਿੱਚ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਟੀਕਾਕਰਨ ਦੇ ਦੂਜੇ ਪੜਾਅ ਵਿੱਚ ਫਰੰਟ ਲਾਈਨ ਵਰਕਰਾਂ ਦਾ ਟੀਕਾਕਰਨ ਕੀਤਾ ਜਾਵੇਗਾ ਅਤੇ ਇਸ ਉਪਰੰਤ ਆਮ ਲੋਕਾਂ ਨੂੰ ਇਹ ਵੈਕਸੀਨ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਜਿਲੇ੍ਹ ਵਿੱਚ ਸਿਵਲ ਸਰਜਨ ਦਫਤਰ ਦੇ ਡਾਕਟਰ ਕਰਨ ਮਹਿਰਾ ਮੈਡੀਕਲ ਅਫਸਰ, ਸਿਵਲ ਹਸਪਤਾਲ ਦੇ ਡਾ: ਦਿਗਵਿਜੈ, ਡਾ: ਸਮੀਰ ਸ਼ਰਮਾ, ਡਾ: ਬੱਬੀਕਾ, ਡਾ: ਮੀਨਾਕਸ਼ੀ, ਡਾ ਹਰਜੋਤ, ਡਾ: ਹਰਕੀਰਤ ਸਿੰਘ ਤੋਂ ਇਲਾਵਾ ਕਈ ਹੋਰ ਡਾਕਟਰਾਂ ਨੂੰ ਇਹ ਵੈਕਸੀਨ ਲਗਾਈ। ਇਸ ਮੌਕੇ ਹਲਕਾ ਵਿਧਾਇਕ ਉਤਰੀ ਸ੍ਰੀ ਸੁਨੀਲ ਦੱਤੀ, ਹਲਕਾ ਵਿਧਾਇਕ ਬਾਬਾ ਬਕਾਲਾ ਸ੍ਰੀ ਸੰਤੋਖ ਸਿੰਘ ਭਲਾਈਪੁਰ, ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ, ਜਿਲ੍ਹਾ ਕਾਂਗਰਸ ਪ੍ਰਧਾਨ ਸ਼ਹਿਰੀ ਮੈਡਮ ਜਤਿੰਦਰ ਸੋਨੀਆ, ਸਿਵਲ ਸਰਜਨ ਡਾ: ਚਰਨਜੀਤ ਸਿੰਘ, ਪ੍ਰਿੰਸੀਪਲ ਮੈਡੀਕਲ ਕਾਲਜ, ਡਾ: ਰਜੀਵ ਦੇਵਗਨ, ਜਿਲ੍ਹਾ ਟੀਕਾਕਰਨ ਅਫਸਰ ਡਾ: ਸੁਖਪਾਲ ਸਿੰਘ ਵੀ ਹਾਜਰ ਸਨ।
ਕੈਪਸ਼ਨ:- ਸ੍ਰੀ ਓਮ ਪ੍ਰਕਾਸ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਸਿਵਲ ਹਸਪਤਾਲ ਵਿਖੇ ਕੋਵਿਡ 19 ਟੀਕਾਕਰਨ ਦੀ ਸ਼ੁਰੂਆਤ ਕਰਦੇ ਹੋਏ । ਨਾਲ ਹਨ ਵਿਧਾਇਕ ਉਤਰੀ ਸ੍ਰੀ ਸੁਨੀਲ ਦੱਤੀ, ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ।