ਅੰਮ੍ਰਿਤਸਰ, 3 ਜਨਵਰੀ (ਐਨ ਟੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਢਲੀਆਂ ਤੇ ਆਧੁਨਿਕ ਸਹੂਲਤਾਂ ਸੂਬੇ ਦੀ ਜਨਤਾ ਲਈ ਖਿੱਚ ਦਾ ਕਾਰਨ ਬਣ ਰਹੀਆਂ ਹਨ ਅਤੇ ਇੰਨ੍ਹਾਂ ਸ਼ਹੂਲਤਾਂ ਕਾਰਨ ਹੀ ਜ਼ਿਲ਼੍ਹਾ ਅੰਮ੍ਰਿਤਸਰ ਦੇ ਸਰਕਾਰੀ ਸਕੁਲਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 13 ਫੀਸਦੀ ਵਿਦਿਆਰਥੀਆਂ ਦਾ ਵਾਧਾ ਦਰਜ ਕੀਤਾ ਗਿਆ ਹੈ। ਸ. ਸਰਕਾਰੀਆ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਭਿੰਡੀ ਸੈਦਾਂ ਵਿਖੇ ਨੌਜੁਆਨ ਆਗੂ ਦਿਲਰਾਜ ਸਿੰਘ ਸਰਕਾਰੀਆ ਚੇਅਰਮੈਨ ਜ਼ਿਲ਼੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਯਤਨਾਂ ਸਦਕਾ ਨਵੇਂ ਬਣੇ 5 ਕਲਾਸਰੂਮ ਅਤੇ 8 ਸਮਾਰਟ ਕਲਾਸਰੂਮ ਦਾ ਉਦਘਾਟਨ ਕਰਨ ਉਪਰੰਤ ਵੱਡੀ ਗਿਣਤੀ ਵਿੱਚ ਹਾਜਰ ਸਕੂਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਸੰਬੋਧਨ ਕਰ ਰਹੇ ਸਨ। ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਕੰਵਲਜੀਤ ਸਿੰਘ ਅਤੇ ਸੀ.ਐਚ.ਟੀ. ਮਨਜੀਤ ਸਿੰਘ ਔਲਖ ਦੀ ਸਾਂਝੀ ਅਗਵਾਈ ਹੇਠ ਉਦਗਾਟਨੀ ਸਮਾਗਮ ਦੌਰਾਨ ਬੋਲਦਿਆਂ ਸ. ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਦਿਆਂ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਦੇ 175443 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਹਨ ਜੋ ਕਿ ਸਲਾਨਾ ਇਮਤਿਹਾਨਾਂ ਵਿੱਚ ਵਿਦਿਆਰਥੀਆਂ ਲਈ ਲਾਭਦਾਇਕ ਹੋਣਗੇ।ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਦੇ ਸਮੂਹ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਫੰਡਾਂ ਦੀ ਕਮੀਂ ਨਹੀਂ ਆਉਣ ਦਿਤੀ ਜਾਵੇਗੀ। ਇਸ ਸਮੇਂ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਰਜੀਤ ਸਿੰਘ ਪ੍ਰਧਾਨ, ਸਰਪੰਚ ਸੱਤਾ ਸਿੰਘ, ਵਿਭਾਗ ਦੇ ਜੇ.ਈ. ਸ਼੍ਰੀਮਤੀ ਸ਼ਿਵਾਨੀ, ਰਜਿੰਦਰ ਸਿੰਘ ਅੰਮ੍ਰਿਤਸਰ, ਸੁਖਬੀਰ ਸਿੰਘ ਮੰਤਰੀ, ਮਲਕੀਤ ਸਿੰਘ ਕੱਦਗਿੱਲ, ਸੁਖਵਿੰਦਰ ਸਿੰਘ ਮਾਨ, ਹਰਪਾਲ ਸਿੰਘ ਵੇਰਕਾ, ਯਾਦਮਨਿੰਦਰ ਸਿੰਘ ਧਾਰੀਵਾਲ, ਗੁਰਭੇਜ ਸਿੰਘ ਧਾਰੀਵਾਲ, ਗਗਨਦੀਪ ਖੁਸੂਪੁਰਾ, ਮੈਕੀ ਭਿੰਡੀਸੈਦਾਂ, ਰਾਜਬੀਰ ਸਿੰਘ, ਕੁਲਵੰਤ ਸਿੰਘ, ਅਰਜਿੰਦਰ ਸਿੰਘ, ਮਨਜੀਤ ਕੌਰ ਖੁਸੂਪੁਰ, ਰਾਜਵਿੰਦਰ ਕੌਰ, ਬਲਦੇਵ ਸਿੰਘ, ਆਧਰਸ਼ ਕੌਰ ਸ਼ਰਨਜੀਤ ਕੌਰ, ਸੁਰੇਸ਼ ਖੁੱਲਰ ਆਦਿ ਹਾਜਰ ਸਨ।
ਕੈਪਸ਼ਨ:- ਸਰਕਾਰੀ ਸਕੂਲ ਭਿੰਡੀ ਸੈਦਾਂ ਵਿਖੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕਰਨ ਸਮੇਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਰਜੀਤ ਸਿੰਘ ਪ੍ਰਧਾਨ, ਸੀ.ਐਚ.ਟੀ. ਮਨਜੀਤ ਸਿੰਘ ਔਲਖ ਤੇ ਹੋਰ।