ਅੰਮ੍ਰਿਤਸਰ, 4 ਜਨਵਰੀ --- ਜਿਲਾ ਅੰਮ੍ਰਿਤਸਰ ਵਿੱਚ ਅੱਜ 14 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 55 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 13736 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 284 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 559 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 1 ਵਿਅਕਤੀ ਦੀ ਮੌਤ ਹੋਈ।