ਜੱਸੋ ਮਜਾਰਾ ਵਿਖੇ ਹੋਏ ਦਸਤਾਰ ਸਜਾਉਣ ਦੇ ਮੁਕਾਬਲੇ ਵਿਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ 9 ਟਰਾਫੀਆਂ ਜਿੱਤੀਆਂ

ਜੱਸੋ ਮਜਾਰਾ ਵਿਖੇ ਹੋਏ ਦਸਤਾਰ ਸਜਾਉਣ ਦੇ ਮੁਕਾਬਲੇ ਵਿਚ ਗੁਰੂ ਨਾਨਕ ਮਿਸ਼ਨ ਪਬਲਿਕ
ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ 9 ਟਰਾਫੀਆਂ ਜਿੱਤੀਆਂ

ਬੰਗਾ : 25 ਜਨਵਰੀ:-
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਗੁ: ਬਾਬਾ ਸੰਗੋਆਣਾ ਜੀ ਪਿੰਡ ਜੱਸੋ ਮਜਾਰਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚੋਂ ਵੱਡੀਆਂ ਮੱਲਾਂ ਮਾਰ ਕੇ 9 ਟਰਾਫੀਆਂ ਜਿੱਤੀਆਂ ਹਨ।  ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਜੇਤੂ ਵਿਦਿਆਰਥੀਆਂ ਨੂੰ ਸਮੂਹ ਟਰੱਸਟ ਵੱਲੋ ਸਨਮਾਨਿਤ ਕਰਨ ਮੌਕੇ ਮੀਡੀਆ ਨੂੰ ਪ੍ਰਦਾਨ ਕੀਤੀ। ਇਸ ਮੌਕੇ ਸ. ਕਾਹਮਾ ਨੇ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਗੁਰਦੁਆਰਾ ਬਾਬਾ ਸੰਗੋਆਣਾ ਜੀ ਪਿੰਡ ਜੱਸੋ ਮਜਾਰਾ ਵਿਖੇ ਹੋਏ ਜਿੱਥੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਜੂਨੀਅਰ ਗਰੁੱਪ ਵਿਚੋਂ ਦਿਲਪ੍ਰੀਤ ਸਿੰਘ 7ਵੀਂ ਕਲਾਸ ਨੇ ਪਹਿਲਾ ਸਥਾਨ, ਜਗਦੀਪ ਸਿੰਘ 7 ਵੀਂ ਕਲਾਸ ਨੇ ਦੂਜਾ ਸਥਾਨ ਪ੍ਰਾਪਤ ਕੀਤੇ ਹਨ। ਇਸੇ ਤਰ੍ਹਾਂ ਸੀਨੀਅਰ ਗਰੁੱਪ ਵਿਚ ਵੀਰਪਾਲ ਸਿੰਘ +1 ਕਲਾਸ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਮਨਵਿੰਦਰ ਸਿੰਘ +1 ਕਲਾਸ ਤੀਜਾ ਸਥਾਨ ਤੇ ਰਹੇ। ਜਦ ਕਿ ਸੀਨੀਅਰ ਗਰੁੱਪ ਵਿਚੋਂ ਵਿਦਿਆਰਥੀਆਂ ਹਰਮਨਪ੍ਰੀਤ ਸਿੰਘ 10ਵੀਂ ਕਲਾਸ, ਹਰਜੋਤ ਸਿੰਘ 9ਵੀਂ ਕਲਾਸ, ਗੁਰਅੰਸ਼ ਸਿੰਘ 9ਵੀਂ ਕਲਾਸ, ਸੁਖਰਾਜ ਸਿੰਘ 9ਵੀਂ ਕਲਾਸ, ਵੀਰਜੋਤ ਸਿੰਘ 8ਵੀਂ ਕਲਾਸ ਨੂੰ ਵਧੀਆ ਦਸਤਾਰ ਸਜਾਉਣ ਲਈ ਵਿਸ਼ੇਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਸ. ਕਾਹਮਾ ਨੇ ਸਮੂਹ ਟਰੱਸਟ ਵੱਲੋਂ ਸਕੂਲ ਵਿਦਿਆਰਥੀਆਂ ਵੱਲੋਂ ਵਧੀਆ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕਰਨ ਲਈ ਸਮੂਹ ਜੇਤੂ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਅਧਿਆਪਕਾਂ ਤੇ ਸਕੂਲ ਪ੍ਰਿੰਸੀਪਲ ਨੂੰ ਵਧਾਈਆਂ ਦਿੱਤੀਆਂ ਅਤੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਮੌਕੇ ਸ੍ਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਸੱਕਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਰੁਪਿੰਦਰਜੀਤ ਸਿੰਘ ਵਾਈਸ ਪ੍ਰਿੰਸੀਪਲ, ਭਾਈ ਰਣਜੀਤ ਸਿੰਘ ਧਾਰਮਿਕ ਅਧਿਆਪਕ ਅਤੇ ਜੇਤੂ ਵਿਦਿਆਰਥੀ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਦਸਤਾਰ ਸਜਾਉਣ ਦੇ ਮੁਕਾਬਲੇ ਵਿਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਜੇਤੂ ਵਿਦਿਆਰਥੀਆਂ ਨਾਲ ਹਰਦੇਵ ਸਿੰਘ ਕਾਹਮਾ ਪ੍ਰਧਾਨ, ਟਰੱਸਟ ਅਹੁਦੇਦਾਰ, ਮੈਂਬਰ ਅਤੇ ਸਕੂਲ ਸਟਾਫ਼