ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਹੋਈਆਂ
ਬੰਗਾ : 20 ਜਨਵਰੀ :-
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਢਾਹਾਂ ਕਲੇਰਾਂ ਹਸਪਤਾਲ ਕੰਪਲੈਕਸ ਵਿਖੇ ਪਿਛਲੇ ਪੰਜ ਦਿਨ ਤੋਂ ਸਰਬੰਸਦਾਨੀ ਧੰਨ¸ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਚੱਲ ਰਹੀਆਂ ਪ੍ਰਭਾਤ ਫੇਰੀਆਂ ਵਿਚ ਸੰਗਤਾਂ ਨੇ ਪੂਰੇ ਉਤਸ਼ਾਹ ਨਾਲ ਹਾਜ਼ਰੀਆਂ ਭਰੀਆਂ । ਇਹ ਪ੍ਰਭਾਤ ਫੇਰੀ ਰੋਜ਼ਾਨਾ ਗੁਰਦਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਤੋਂ ਨਿਤਨੇਮ ਉਪਰੰਤ ਸ੍ਰੀ ਨਿਸ਼ਾਨ ਸਾਹਿਬ ਦੀ ਅਗਵਾਈ ਵਿਚ ਆਰੰਭ ਕੀਤੀ ਜਾਂਦੀ ਰਹੀ। ਪ੍ਰਭਾਤ ਫ਼ੇਰੀ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਇਕੱਤਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਸਮੂਹ ਸੰਗਤਾਂ ਵੱਲੋਂ ਸਰਬੱਤ ਦੇ ਭਲੇ ਲਈ ਅਤੇ ਕਿਸਾਨ ਅੰਦੋਲਨ ਵਿਚ ਦੇਸ ਦੇ ਸਮੂਹ ਕਿਸਾਨਾਂ ਦੀ ਕਾਮਯਾਬੀ ਅਤੇ ਚੜ੍ਹਦੀਕਲ੍ਹਾ ਲਈ ਸੰਗਤੀ ਰੂਪ ਵਿਚ ਅਰਦਾਸ ਕੀਤੀ ਗਈ। ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਇਕੱਤਰ ਸੰਗਤਾਂ ਨੂੰ ਸਰਬੰਸਦਾਨੀ ਧੰਨ¸ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ 21 ਜਨਵਰੀ ਦਿਨ ਵੀਰਵਾਰ ਨੂੰ ਹੋ ਰਹੇ ਮਹਾਨ ਗੁਰਮਤਿ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 21 ਜਨਵਰੀ ਦਿਨ ਵੀਰਵਾਰ ਨੂੰ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ, ਇਸ ਮੌਕੇ ਭਾਈ ਗੁਰਬਚਨ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲੇ ਅਤੇ ਭਾਈ ਜੋਗਾ ਸਿੰਘ ਜੀ ਢਾਹਾਂ ਕਲੇਰਾਂ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਇਸ ਮੌਕੇ ਪੰਥ ਦੇ ਪ੍ਰਸਿੱਧ ਕਥਾ ਵਾਚਕ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂੰ ਕਰਵਾਉਣਗੇ। ਸ. ਢਾਹਾਂ ਨੇ ਇਹ ਵੀ ਦੱਸਿਆ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਹੀ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਖਾਂ ਦੇ ਵਿਭਾਗ ਦੀ ਉ. ਪੀ. ਡੀ. ਸੇਵਾ ਮੁਫ਼ਤ ਕੀਤੀ ਜਾ ਰਹੀ ਹੈ । ਅੱਖਾਂ ਦੀਆਂ ਬਿਮਾਰੀਆਂ ਵਾਲੇ ਲੋੜਵੰਦ ਮਰੀਜ਼ਾਂ ਦੇ ਚਿੱਟੇ ਮੋਤੀਏ ਦੇ ਅਪਰੇਸ਼ਨ ਫਰੀ ਕੀਤੇ ਜਾਣਗੇ ਅਤੇ ਮਰੀਜ਼ਾਂ ਨੂੰ ਦਵਾਈਆਂ ਫਰੀ ਮਿਲਣਗੀਆਂ। ਇਸ ਮੌਕੇ ਉਹਨਾਂ ਨੇ ਪ੍ਰਭਾਤ ਫੇਰੀ ਵਿਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਦਾ ਸਨਮਾਨ ਵੀ ਕੀਤਾ । ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਭਾਈ ਜੋਗਾ ਸਿੰਘ, ਭਾਈ ਰਣਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਨਰਿੰਦਰ ਸਿੰਘ ਢਾਹਾਂ, ਰਣਜੀਤ ਸਿੰਘ ਮਾਨ ਸੁਰੱਖਿਆ ਅਫਸਰ, ਸੁਰਜੀਤ ਸਿੰਘ ਜਗਤਪੁਰ, ਉਮ ਬਹਾਦਰ ਵਿਸ਼ਵਕਰਮਾ, ਮੈਡਮ ਸੀਮਾ ਪੂਨੀ, ਮੈਡਮ ਜਗਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਵੀ ਪ੍ਰਭਾਤ ਫੇਰੀ ਵਿਚ ਹਾਜ਼ਰੀਆਂ ਭਰੀਆਂ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਕੰਪਲੈਕਸ ਵਿਖੇ ਪ੍ਰਭਾਤ ਫੇਰੀ ਵਿਚ ਗੁਰਬਾਣੀ ਕੀਰਤਨ ਕਰਦੀਆਂ ਹੋਈਆਂ ਸੰਗਤਾਂ