ਨਵਾਂਸ਼ਹਿਰ, 3 ਜਨਵਰੀ : (ਐਨ ਟੀ) ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਯਤਨਾਂ ਤਹਿਤ ਚਲਾਈ ਗਈ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਤੀਜੇ ਪੜਾਅ ਅਧੀਨ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਰੀਹਾ ਵਿਖੇ ਵਿਧਾਇਕ ਅੰਗਦ ਸਿੰਘ ਦੀ ਤਰਫੋਂ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨਮਜਾਰਾ ਅਤੇ ਮਾਸਟਰ ਲਲਿਤ ਸ਼ਰਮਾ ਵੱਲੋਂ ਬਾਰਵੀਂ ਜਮਾਤ ਦੇ 58 ਵਿਦਿਆਰਥੀਆਂ ਨੂੰ ਫੋਨ ਤਕਸੀਮ ਕੀਤੇ ਗਏ। ਇਸ ਮੌਕੇ ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕੋਰੋਨਾ ਸੰਕਟ ਦੌਰਾਨ ਆਨਲਾਈਨ ਵਿੱਦਿਆ ਹਾਸਲ ਕਰਨ 'ਚ ਸੌਖ ਪ੍ਰਦਾਨ ਕਰਨ ਦੇ ਮਕਸਦ ਨਾਲ ਦਿੱਤੇ ਗਏ ਇਹ ਫੋਨ ਵਿਦਿਆਰਥੀਆਂ ਲਈ ਵਰਦਾਨ ਸਿੱਧ ਹੋਣਗੇ। ਉਨਾਂ ਕਿਹਾ ਕਿ ਇਸ ਵੇਲੇ ਸਰਕਾਰੀ ਸਕੂਲ ਬੁਨਿਆਦੀ ਢਾਂਚੇ ਅਤੇ ਮਿਆਰੀ ਸਿੱਖਿਆ ਪੱਖੋਂ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ। ਉਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਦਾਖ਼ਲੇ 'ਚ ਹੋਇਆ ਭਾਰੀ ਵਾਧਾ ਇਸ ਦਾ ਪ੍ਰਤੱਖ ਪ੍ਰਮਾਣ ਹੈ। ਇਸ ਦੌਰਾਨ ਫੋਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਕਿਹਾ ਕਿ ਉਨਾਂ ਨੂੰ ਆਨਲਾਈਨ ਪੜਾਈ ਕਰਨ ਵਿਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰੰਤੂ ਹੁਣ ਪੰਜਾਬ ਸਰਕਾਰ ਨੇ ਉਨਾਂ ਦੀ ਇਹ ਮੁਸ਼ਕਲ ਹੱਲ ਕਰ ਦਿੱਤੀ ਹੈ। ਇਸ ਮੌਕੇ ਪਿੰਸੀਪਲ ਰਣਜੀਤ ਕੌਰ, ਸਰਪੰਚ ਮਾਸਟਰ ਅਜਮੇਰ ਸਿੱਧੂ, ਮਾਸਟਰ ਸਤਨਾਮ, ਬਾਬਾ ਦਲਜੀਤ ਸਿੰਘ, ਹਰਕਮਲ ਕਰੀਹਾ, ਨਿਰਮਲ ਜੱਸਲ, ਬਿਸ਼ੰਭਰ ਦਾਸ, ਮਨੋਹਰ ਲਾਲ, ਕਮਲਜੀਤ ਜੱਸਲ, ਸੁਖਵਿੰਦਰ ਕੁਮਾਰ, ਸੋਢੀ ਰਾਮ ਬਾਲੂ, ਮਹਿੰਦਰ ਸਿੰਘ, ਗੁਰਮੇਲ ਸਿੰਘ, ਨਿਰਮਲ ਸਿੰਘ ਰੀਹਲ, ਗੁਰਕਮਲ, ਹਰਵਿੰਦਰ ਸਿੰਘ, ਪਰਮਜੀਤ ਸਿੰਘ ਤੋਂ ਇਲਾਵਾ ਸਕੂਲ ਸਟਾਫ, ਬੱਚਿਆਂ ਦੇ ਮਾਪੇ ਅਤੇ ਇਲਾਕੇ ਦੇ ਮੋਹਤਬਰ ਹਾਜ਼ਰ ਸਨ।
ਕੈਪਸ਼ਨਾਂ :-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਹਾ ਵਿਖੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਤਕਸੀਮ ਕਰਦੇ ਹੋਏ ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨਮਾਜਰਾ, ਮਾਸਟਰ ਲਲਿਤ ਸ਼ਰਮਾ ਤੇ ਹੋਰ।